ਅੰਮ੍ਰਿਤਸਰ, 11 ਸਤੰਬਰ (ਜਗਦੀਪ ਸਿੰਘ ਸੱਗੂ)- ਰੋਟਰੀ ਕਲਬ ਸਾਊਥ ਅੰਮ੍ਰਿਤਸਰ ਵੱਲੋਂ ਗੋਰਮਿੰਟ ਸੀਨੀਅਰ ਸੈਕੰਡਰੀ ਸਕੂਲ ਮਹਾਂ ਸਿੰਘ ਗੇਟ ਦੀ ਹਿਸਾਬ ਲੈਕਚਰਾਰ ਸ਼੍ਰੀਮਤੀ ਅਮਰਪਾਲੀ ਨੂੰ ਉਹਨਾਂ ਵੱਲੋਂ ਵਿਦਿਅਕ ਖੇਤਰ ਵਿੱਚ ਪਾਏ ਯੋਗਦਾਨ ਲਈ ਸਨਮਾਨਿਤ ਕੀਤਾ ਗਿਆ।ਇਹ ਸਨਮਾਨ ਅਧਿਆਪਕ ਦਿਵਸ ਨੂੰ ਸਮਰਪਿਤ ਪ੍ਰੋਗਰਾਮ ਦੇ ਮੁੱਖ ਮਹਿਮਾਨ ਗੁਰੂ ਨਾਨਕ ਦੇਵ ਯੁਨੀਵਰਸਿਟੀ ਦੇ ਰਜਿਸਟਰਾਰ ਡਾ: ਸ਼ਰਨਜੀਤ ਸਿੰਘ ਢਿੱਲੋਂ ਨੇ ਮੋਹਨ ਇੰਟਰਨੈਸ਼ਨਲ ਹੋਟਲ ਵਿਖੇ ਪ੍ਰਦਾਨ ਕੀਤਾ। ਪ੍ਰੋਗਰਾਮ ਦੇ ਕੋਆਰਡੀਨੇਟਰ ਪ੍ਰਿੰਸੀਪਲ ਨਾਨਕ ਸਿੰਘ ਨੇ ਡਾ: ਅਮਰਪਾਲੀ ਬਾਰੇ ਵੇਰਵਾ ਦਾ ਪੜ੍ਹਿਆ ਅਤੇ ਦਸਿਆ ਕਿ ਉਨ੍ਹਾਂ ਨੂੰ ਇਹ ਨੇਸ਼ਨ ਬਿਲਡਰ ਐਵਾਰਡ ਰੋਟਰੀ ਕਲਬ ਵੱਲੋਂ ਉਨਾਂ ਦੁਆਰਾ ਵਿਦਿਅਕ ਖੇਤਰ ਵਿੱਚ ਪਾਏ ਯੋਗਦਾਨ ਲਈ ਦਿਤਾ ਗਿਆ ਹੈ। ਇਸ ਮੌਕੇ ਕਲੱਬ ਦੇ ਪ੍ਰਧਾਨ ਸ਼੍ਰੀ ਤਿਲਕ ਰਾਜ ਮਹਾਜਨ, ਸੱਕਤਰ ਸ਼੍ਰੀ ਆਰ. ਐਸ. ਚਾਵਲਾ, ਪਾਸਟ ਡਿਸਟ੍ਰਿਕਟ ਗਵਰਨਰ ਸ਼੍ਰੀ ਜੇ.ਕੇ. ਲੂਥਰਾ, ਸ. ਉਪਕਾਰ ਸਿੰਘ ਸੇਠੀ, ਹੋਰ ਅਹੁਦੇਦਾਰ ਅਤੇ ਸ਼ਹਿਰ ਦੇ ਪ੍ਰਤਿਸ਼ਠਤ ਵਿਅਕਤਰੀ ਸ਼ਾਮਲ ਹੋਏ ।
Check Also
ਪ੍ਰਕਾਸ਼ ਗੁਰਪੁਰਬ ਸਬੰਧੀ ਬਾਲ ਕਵੀ ਦਰਬਾਰ 5 ਜਨਵਰੀ ਨੂੰ
ਸੰਗਰੂਰ, 26 ਦਸੰਬਰ (ਜਗਸੀਰ ਲੌਂਗੋਵਾਲ) – ਸਥਾਨਕ ਗੁਰਦੁਆਰਾ ਸਾਹਿਬ ਨਾਨਕਪੁਰਾ ਵਿਖੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ …