ਭਿੱਖੀਵਿੰਡ, 15 ਅਪ੍ਰੈਲ (ਪੰਜਾਬ ਪੋਸਟ – ਹਰਮੀਤ ਭਿੱਖੀਵਿੰਡ) – ਖ਼ਾਲਸੇ ਦੇ ਸਾਜਨਾ ਦਿਵਸ (ਵਿਸਾਖੀ) ਸਿੱਖ ਸੰਗਤ ਵਲੋਂ ਹਰ ਸਾਲ ਦੀ ਤਰਾਂ ਸ਼ਰਧਾ ਭਾਵਨਾ ਨਾਲ ਮਨਾਇਆ।ਗੁਰਦੁਆਰਾ
ਬਾਬਾ ਤਾਰਾ ਸਿੰਘ ਜੀ ਸ਼ਹੀਦ ਵਾਂ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ।ਉਪਰੰਤ ਗੁਰਦੁਆਰਾ ਸ਼ਹੀਦ ਗੰਜ਼ ਸਾਹਿਬ ਅੰਮ੍ਰਿਤਸਰ ਤੋਂ ਪੁੱਜੇ ਕਥਾ ਵਾਚਕ ਭਾਈ ਸਤਪਾਲ ਸਿੰਘ ਨੇ ਸੰਗਤਾਂ ਨੂੰ ਸ੍ਰੀ ਗੁਰੁ ਗੋਬਿੰਦ ਸਿੰਘ ਜੀ ਦੇ ਖ਼ਾਲਸਾ ਦਿਵਸ ਸਜਾਉਣ ਸਬੰਧੀ ਚਾਨਣਾ ਪਾਇਆ, ਜਿਸ ਵਿੱਚ ਸੰਗਤਾਂ ਨੇ ਹੁੰਮ ਹੁਮਾ ਕੇ ਹਾਜ਼ਰੀ ਭਰੀ।ਗੁਰਦੁਆਰਾ ਸਾਹਿਬ ਦੇ ਮੈਨੇਜਰ ਹਰਜਿੰਦਰ ਸਿੰਘ ਪੂਹਲਾ ਨੇ ਸੰਗਤਾਂ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ `ਤੇ ਚੱਲਣ ਦੀ ਅਪੀਲ ਕੀਤੀ।ਸਾਰਾ ਦਿਨ ਧਾਰਮਿਕ ਦੀਵਾਨਾਂ ਤੋਂ ਇਲਾਵਾ ਗੁਰੂ ਕਾ ਲੰਗਰ ਵੀ ਅਤੁੱਟ ਵਰਤਾਇਆ ਗਿਆ।
Check Also
40 ਕਰੋੜ ਦਾ ਵਿਸ਼ੇਸ਼ ਫੰਡ ਮਨਜ਼ੂਰ ਕਰਨ ‘ਤੇ ਅਨਿਲ ਠਾਕੁਰ ਵੱਲੋਂ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਦਾ ਧੰਨਵਾਦ
ਅੰਮਿਤਸਰ, 3 ਅਗਸਤ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਪਾਰਕ ਬਾਜ਼ਾਰਾਂ ਦੇ ਬੁਨਿਆਦੀ …
Punjab Post Daily Online Newspaper & Print Media