ਅੰਮ੍ਰਿਤਸਰ, 16 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਆ ਰਹੀ ਗਰਮੀ ਅਤੇ ਲੂ ਤੋਂ ਬਚਣ ਲਈ ਸਿਵਲ ਸਰਜਨ ਦਫ਼ਤਰ ਵਲੋਂ ਕੁਝ ਹਦਾਇਤਾਂ ਜਾਰੀ
ਕੀਤੀਆਂ ਗਈਆਂ ਹਨ।ਇਸ ਸਬੰਧੀ ਡਾ. ਹਰਦੀਪ ਸਿੰਘ ਘਈ ਸਿਵਲ ਸਰਜਨ ਅੰਮ੍ਰਿਤਸਰ ਨੇ ਦੱਸਿਆ ਕਿ ਆ ਰਹੀ ਗਰਮੀ ਵਿਚ ਲੂ ਤੋਂ ਬਚਣ ਲਈ ਕਿੱਧਰੇ ਵੀ ਬਾਹਰ ਜਾਣ ਤੋਂ ਪਹਿਲਾਂ ਪੀਣੀ ਪੀ ਕੇ ਘਰੋਂ ਨਿਕਲਣ ਚਾਹੀਦਾ ਹੈ।ਸਿਵਲ ਸਰਜਨ ਨੇ ਦੱਸਿਆ ਕਿ ਗਰਮੀ ਤੋਂ ਆਪਣੇ ਆਪ ਨੂੰ ਬਚਾਉਣ ਲਈ ਘਰ ਤੋਂ ਬਾਹਰ ਨਿਕਲਣ ਤੋਂ ਪਹਿਲਾਂ ਤਰਲ ਪਦਾਰਥ ਜਿਵੇਂ ਕਿ ਲੱਸੀ, ਪਾਣੀ, ਨਿੰਬੂ ਪਾਣੀ ਪੀ ਕੇ ਹੀ ਨਿਕਲਣਾ ਚਾਹੀਦਾ ਹੈ ਅਤੇ ਕੋਸ਼ਿਸ ਕਰੋ ਕਿ ਦੁਪਹਿਰ ਵੇਲੇ ਘਰ ਤੋਂ ਬਾਹਰ ਘੱਟ ਨਿਕਲਿਆ ਜਾਵੇ।
ਡਾ. ਘਈ ਨੇ ਦੱਸਿਆ ਕਿ ਜੇਕਰ ਜ਼ਰੂਰਤ ਅਨੂਸਾਰ ਬਾਹਰ ਨਿਕਲਣਾ ਵੀ ਪੈਂਦਾ ਹੈ ਤਾਂ ਕੋਸ਼ਿਸ਼ ਕਰੋ ਕਿ ਬੈਠਣ ਲਈ ਥਾਂ ਠੰਢੀ ਹੋਵੇ।ਉਨਾਂ ਕਿਹਾ ਕਿ ਜ਼ਿਆਦਾ ਪਾਣੀ ਦਾ ਸੇਵਨ ਕਰਨਾ, ਕੋਲਡਰਿੰਕਸ ਪੀਣ ਤੋਂ ਬਚਣਾ ਚਾਹੀਦਾ ਹੈ ਅਤੇ ਹਲਕੇ ਰੰਗ ਦੇ ਕੱਪੜੇ ਪਹਿਨਣੇ ਚਾਹੀਦੇ ਹਨ।
ਡਾ. ਘਈ ਨੇ ਦੱਸਿਆ ਕਿ ਲੂ ਦੇ ਲੱਛਣ ਜਿਵੇਂ ਕਿ ਚੱਕਰ ਆਉਣਾ, ਬਹੁਤ ਪਸੀਨਾ ਆਉਣਾ, ਥਕਾਨ ਹੋਣਾ, ਸਿਰ ਦਰਦ, ਉਲਟੀਆਂ, ਲਾਲ ਗਰਮ ਤੇ ਖੁਸ਼ਕ ਚੱਮਣੀ, ਮਾਸਪੇਸ਼ਿਆਂ ਵਿਚ ਕਮਜ਼ੋਰੀ ਹੋਣਾ ਆਦਿ ਹਨ।ਉਨ੍ਹਾਂ ਦੱਸਿਆ ਕਿ ਬੱਚਿਆਂ, ਬਜੁਰਗਾਂ ਅਤੇ ਗਰਭਵਤੀ ਔਰਤਾਂ ਨੂੰ ਰਗਮੀ ਲੱਗਣ ਦਾ ਖ਼ਤਰਾ ਜ਼ਿਆਦਾ ਹੁੰਦਾ ਹੈ।
ਸਿਵਲ ਸਰਜਨ ਨੇ ਦੱਸਿਆ ਕਿ ਜ਼ਰੂਰਤ ਪੈਣ ਤੇ ਮੁਫ਼ਤ ਐਂਬੂਲੈਂਸ ਸੇਵਾ ਲਈ ਟੋਲ ਫ੍ਰੀ ਨੰਬਰ 108 ਅਤੇ ਸਿਹਤ ਸਬੰਧੀ ਜਾਣਕਾਰੀ ਲੈਣ ਲਈ ਟੋਲ ਫ੍ਰੀ ਨੰਬਰ 104 ’ਤੇ ਕਾਲ ਕੀਤੀ ਜਾ ਸਕਦੀ ਹੈ।
Check Also
ਗੁਰੂ ਨਾਨਕ ਦੇਵ ਯੂਨੀਵਰਸਿਟੀ ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਲਈ ਵਚਨਬੱਧ – ਪ੍ਰੋ. ਕਰਮਜੀਤ ਸਿੰਘ
ਅੰਮ੍ਰਿਤਸਰ, 16 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …
Punjab Post Daily Online Newspaper & Print Media