ਅਮ੍ਰਿਤਸਰ, 16 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁੱਖੀ ਸਿੰਘ ਬਾਬਾ ਬਲਬੀਰ ਸਿੰਘ ਨੇ ਪ੍ਰੋਫੈਸਰ ਕਿਰਪਾਲ ਸਿੰਘ ਕਸੇਲ ਦੇ ਅਕਾਲ ਚਲਾਣੇ `ਤੇ
ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਬੁੱਢਾ ਦਲ ਦੇ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਜਾਰੀ ਬਿਆਨ ਵਿੱਚ ਕਿਹਾ ਹੈ ਕਿ ਪ੍ਰੋਫੈਸਰ ਕਿਰਪਾਲ ਸਿੰਘ ਬਹੁਪੱਖੀ ਸਖ਼ਸ਼ੀਅਤ ਦੇ ਮਾਲਕ ਸਨ ਜਿੰਨਾਂ ਨੇ ਉਚ ਪੱਧਰ ਦੀਆਂ ਪੁਸਤਕਾਂ ਦੀ ਰਚਨਾ ਕੀਤੀ।ਉਨ੍ਹਾਂ ਕਿਹਾ ਕਿ ਸ੍ਰ. ਕਸੇਲ ਦੇ ਵਿਛੋੜੇ ਨਾਲ ਪੰਜਾਬੀ ਜਗਤ ਨੂੰ ਜੋ ਘਾਟਾ ਪਿਆ ਹੈ, ਉਹ ਪੂਰਾ ਨਹੀਂ ਹੋ ਸਕਦਾ।ਬਾਬਾ ਬਲਬੀਰ ਸਿੰਘ ਨੇ ਵਿਛੜੀ ਆਤਮਾ ਦੀ ਸ਼ਾਂਤੀ ਤੇ ਪਰਿਵਾਰ ਨੂੰ ਭਾਣਾ ਮੰਨਣ ਦੀ ਸ਼ਕਤੀ ਦੇਣ ਦੀ ਪ੍ਰਮਾਤਮਾ ਪਾਸ ਅਰਦਾਸ ਕੀਤੀ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media