ਸੰਗਰੂਰ, 17 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਜੇ ਸੰਗਰੂਰ ਦੇ ਵੋਟਰ ਉਨ੍ਹਾਂ ਤੇ ਭਰੋਸਾ ਪ੍ਰਗਟਾਉਂਦੇ ਹਨ ਤਾਂ ਹਲਕਾ ਆਉਂਦੇ ਪੰਜ ਸਾਲਾਂ ਦੌਰਾਨ ਲੋਕ
ਸਭਾ ਹਲਕਾ ਸੰਗਰੂਰ ਕ੍ਰਾਂਤੀਕਾਰੀ ਵਿਕਾਸ ਦਾ ਗਵਾਹ ਬਣੇਗਾ।ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸੰਗਰੂਰ ਤੋਂ ਕਾਂਗਰਸੀ ਉਮੀਦਵਾਰ ਤੇ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਵਿਸ਼ਾਲ ਰੋਡ ਸ਼ੋਅ ਦੇ ਨਾਲ ਆਪਣੇ ਚੋਣ ਪ੍ਰਚਾਰ ਦੀ ਸ਼ਸੁੁਰੂਆਤ ਕਰਦਿਆਂ ਕੀਤਾ ਉਨ੍ਹਾਂ ਕਿਹਾ ਕਿ ਉਹ ਸੰਗਰੂਰ ਨੂੰ ਪੂਰੇ ਭਾਰਤ ਵਿੱਚੋਂ ਨੰਬਰ ਇਕ ਤੇ ਲਿਆਉਣ ਦਾ ਉਹ ਪ੍ਰਣ ਲੈਂਦੇ ਹਨ।ਉਹ ਘੱਟ ਬੋਲਣ ਤੇ ਜ਼ਿਆਦਾ ਕੰਮ ਕਰਨ ਵਿੱਚ ਭਰੋਸਾ ਰੱਖਦੇ ਹਨ, 2007 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਉਨ੍ਹਾਂ ਨੇ ਬਰਨਾਲਾ ਨੂੰ ਜਿਲਾ ਬਣਾਉਣ ਦਾ ਵਾਅਦਾ ਕੀਤਾ ਸੀ ਆਪਣਾ ਵਾਅਦਾ ਪੂਰਾ ਕਰਨ ਤੋਂ ਬਾਅਦ ਹੀ ਉਹ ਚੋਣ ਮੈਦਾਨ ਵਿੱਚ ਉਤਰੇ ਹਨ ਅਤੇ ਸੰਗਰੂਰ ਨੂੰ ਨੰਬਰ ਇੱਕ ਬਣਾਉਣਾ ਉਨ੍ਹਾਂ ਦਾ ਮੁੱਖ ਏਜੰਡਾ ਹੈ।
ਉਨ੍ਹਾਂ ਕਿਹਾ ਕਿ ਸਿਹਤ, ਸਿੱਖਿਆ ਤੇ ਰੁਜ਼ਗਾਰ ਉਨ੍ਹਾਂ ਦੀ ਸਭ ਤੋਂ ਵੱਡੀ ਪਹਿਲ ਹੋਵੇਗੀ।ਉਹ ਰੁਜ਼ਗਾਰ ਪੈਦਾ ਕਰਨ ਅਤੇ ਸਿਹਤ ਅਤੇ ਸਿੱਖਿਆ ਖੇਤਰਾਂ ਨੂੰ ਮਜ਼ਬੂਤ ਕਰਨ `ਤੇ ਜ਼ਿਆਦਾ ਜ਼ੋਰ ਦੇਣਗੇ।ਸੰਗਰੂਰ ਵਿੱਚ ਸੈਂਟਰਲ ਯੂਨੀਵਰਸਿਟੀ, ਮੈਡੀਕਲ ਕਾਲਜ ਸਥਾਪਿਤ ਕਰਨ ਅਤੇ ਇੱਥੇ ਪ੍ਰਮੁੱਖ ਉਦਯੋਗ ਲਿਆਉਣ ਤੇ ਸਖ਼ਤ ਮਿਹਨਤ ਕਰਨਗੇ ਉਨ੍ਹਾਂ ਨੇ ਸੰਗਰੂਰ ਲੋਕ ਸਭਾ ਹਲਕੇ ਦੇ ਸਰਬਪੱਖੀ ਵਿਕਾਸ ਨੂੰ ਵਾਧਾ ਦੇਣ ਲਈ ਪੂਰਾ ਰੋਡਮੈਪ ਤਿਆਰ ਕੀਤਾ ਹੈ।
ਆਮ ਆਦਮੀ ਪਾਰਟੀ ਦੇ ਬਾਰੇ ਉਨ੍ਹਾਂ ਨੇ ਕਿਹਾ ਕਿ ਆਪ ਲੰਬੀ ਦੌੜ ਵਿੱਚ ਨਹੀਂ ਹੈ।ਦੇਸ਼ ਦੇ ਹੋਰਨਾਂ ਹਿੱਸਿਆਂ ਦੇ ਨਾਲ ਨਾਲ ਇੱਥੇ ਪੰਜਾਬ ਵਿੱਚ ਵੀ ਪਾਰਟੀ ਪੂਰੀ ਤਰਾਂ ਖਤਮ ਹੋ ਚੁੱਕੀ ਹੈ।ਕੇਵਲ ਢਿੱਲੋਂ ਨੇ ਕਿਹਾ ਕਿ ਇਸ ਰੋਡ ਸ਼ੋਅ ਮੌਕੇ ਮਿਲਿਆ ਜਨਤਾ ਦਾ ਭਾਰੀ ਉਤਸ਼ਾਹ ਸਪੱਸ਼ਟ ਕਰਦਾ ਹੈ ਕਿ ਕਾਂਗਰਸ ਭਾਰੀ ਬਹੁਮਤ ਨਾਲ ਚੋਣ ਜਿੱਤੇਗੀ।ਬਰਨਾਲਾ ਦੀ ਦਾਣਾ ਮੰਡੀ ਤੋਂ ਸ਼ੁਰੂ ਹੋਏ ਰੋਡ ਸ਼ੋਅ ਦੌਰਾਨ ਕੇਵਲ ਢਿੱਲੋਂ ਦੇ ਸਵਾਗਤ ਕਰਨ ਲਈ ਹਜ਼ਾਰਾਂ ਲੋਕ ਮੌਜੂਦ ਸਨ।ਇਹ ਰੋਡ ਸੋਅ ਸੰਗਰੂਰ ਦੇ ਵਿਜੇ ਚੌਕ `ਤੇ ਜਾ ਕੇ ਸਮਾਪਤ ਹੋਇਆ।
ਇਸ ਦੌਰਾਨ ਪਾਰਟੀ ਵਿਧਾਇਕਾਂ ਸਮੇਤ ਸਾਬਕਾ ਮੁੱਖ ਮੰਤਰੀ ਤੇ ਲਹਿਰਾ ਤੋਂ ਵਿਧਾਇਕ ਬੀਬੀ ਰਜਿੰਦਰ ਕੌਰ ਭੱਠਲ, ਮਲੇਰਕੋਟਲਾ ਤੋਂ ਵਿਧਾਇਕ ਰਜ਼ੀਆ ਸੁਲਤਾਨਾ, ਧੁਰੀ ਤੋਂ ਵਿਧਾਇਕ ਦਲਵੀਰ ਸਿੰਘ ਗੋਲਡੀ, ਮਹਿਲ ਕਲਾਂ ਤੋਂ ਸਾਬਕਾ ਵਿਧਾਇਕ ਤੇ ਹਲਕਾ ਇੰਚਾਰਜ ਹਰਚੰਦ ਕੌਰ ਘਨੌਰੀ, ਸੁਨਾਮ ਤੋਂ ਹਲਕਾ ਇੰਚਾਰਜ ਦਾਮਨ ਬਾਜਵਾ, ਦਿੜਬਾ ਤੋਂ ਹਲਕਾ ਇੰਚਾਰਜ ਅਜੈਬ ਸਿੰਘ ਰਟੋਲ ਤੇ ਜਿਲ੍ਹਾ ਪ੍ਰਧਾਨ ਸੰਗਰੂਰ ਰਜਿੰਦਰ ਸਿੰਘ ਰਾਜਾ ਅਤੇ ਜਿਲ੍ਹਾ ਪ੍ਰਧਾਨ ਬਰਨਾਲਾ ਰੂਪੀ ਕੌਰ ਸਮੇਤ ਮਹਿਲਾ ਕਾਂਗਰਸ ਤੇ ਯੂਥ ਕਾਂਗਰਸ ਦੇ ਨੁਮਾਇੰਦੇ ਵੀ ਵਿਸ਼ਾਲ ਰੋਡ ਸ਼ੋਅ `ਚ ਮੌਜੂਦ ਰਹੇ।
Check Also
ਖ਼ਾਲਸਾ ਕਾਲਜ ਨੇ ਬਾਇਓਟੈਕਨਾਲੋਜੀ ਦੇ ਖੇਤਰ ’ਚ ਪੇਟੈਂਟ ਪ੍ਰਾਪਤ ਕੀਤਾ
ਅੰਮ੍ਰਿਤਸਰ, 24 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਨੇ ਇੱਕ ਵਾਰ ਫ਼ਿਰ ਵਿਗਿਆਨਕ ਡੇਟਾ …
Punjab Post Daily Online Newspaper & Print Media