ਪਠਾਨਕੋਟ, 17 ਅਪ੍ਰੈਲ (ਪੰਜਬ ਪੋਸਟ ਬਿਊਰੋ) – ਰਾਮਵੀਰ ਡਿਪਟੀ ਕਮਿਸ਼ਨਰ ਪਠਾਨਕੋਟ-ਕਮ-ਜਿਲਾ ਚੋਣਕਾਰ ਅਫਸਰ ਦੇ ਦਿਸ਼ਾ ਨਿਰਦੇਸਾਂ `ਤੇ ਜਿਲ੍ਹਾ ਚੋਣ
ਜਾਗਰੂਕਤਾ ਪ੍ਰੋਗਰਾਮ ਸਵੀਪ ਵਲੋਂ ਵਿਸ਼ੇਸ ਮੀਟਿੰਗ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਆਯੋਜਿਤ ਕੀਤੀ ਗਈ। ਜਿਸ ਦੀ ਪ੍ਰਧਾਨਗੀ ਸਰਬਜੀਤ ਸਿੰਘ ਤਹਿਸੀਲਦਾਰ ਚੋਣਾਂ ਨੇ ਕੀਤੀ।ਮੀਟਿੰਗ ਵਿੱਚ ਨਰੇਸ ਮਹਾਜਨ ਜਿਲ੍ਹਾ ਨੋਡਲ ਅਫਸ਼ਰ ਸਵੀਪ ਪਠਾਨਕੋਟ ਵਿਸ਼ੇਸ ਤੋਰ `ਤੇ ਹਾਜ਼ਰ ਹੋਏ।ਸਮੀਰ ਸ਼ਾਰਧਾ ਚੈਅਰਮੈਨ ਵਿਜਨ ਮਿਸ਼ਨ, ਰਾਮ ਲੁਭਾਇਆ ਸਹਾਇਕ ਲੋਕ ਸੰਪਰਕ ਅਧਿਕਾਰੀ, ਭੁਪਿੰਦਰ ਕੋਰ ਪਿ੍ਰੰਸੀਪਲ ਜੀ.ਐਨ.ਡੀ.ਯੂ ਕਾਲਜ ਸੁਜਾਨਪੁਰ, ਪ੍ਰਵੀਨ ਜਗੋਤਰਾ ਤਵੀ ਇੰਨਜੀਨੀਅਰਿੰਗ ਕਾਲਜ, ਪ੍ਰੋ. ਪੂਨਮ ਮਹਾਜਨ ਜੀ.ਐਨ.ਡੀ.ਯੂ ਕਾਲਜ ਨਰੋਟ ਜੈਮਲ ਸਿੰਘ ਅਤੇ ਹੋਰ ਕਾਲਜਾਂ ਦੇ ਨੁਮਾਇੰਦੇ ਹਾਜ਼ਰ ਸਨ।
ਨਰੇਸ ਮਹਾਜਨ ਨੇ ਦੱਸਿਆ ਕਿ ਅਗਾਮੀ ਲੋਕ ਸਭਾ ਆਮ ਚੋਣਾਂ-2019 ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਇਸ ਸਮੇਂ ਸਾਡੀ ਸਾਰਿਆਂ ਦੀ ਜਿੰਮੇਦਾਰੀ ਬਣਦੀ ਹੈ ਕਿ ਅਸੀਂ ਉਨ੍ਹਾਂ ਵੋਟਰਾਂ ਨੂੰ ਜਿਨ੍ਹਾਂ ਦੀ ਉਮਰ ਵੋਟ ਲਈ ਯੋਗ ਹੋ ਗਈ ਹੈ।ਉਨ੍ਹਾਂ ਨੂੰ ਵੋਟ ਬਣਾਉਣ ਅਤੇ ਵੋਟ ਪਾਉਣ ਲਈ ਜਾਗਰੁਕ ਕਰਨ ਲਈ ਜਿਲ੍ਹਾ ਚੋਣ ਦਫਤਰ ਅਤੇ ਸਵੀਪ ਵੱਲੋਂ ਵਿਜਨ ਮਿਸ਼ਨ ਦੇ ਸਹਿਯੋਗ ਨਾਲ 24 ਅਪ੍ਰੈਲ ਨੂੰ ਸੈਲੀ ਰੋਡ ਸਥਿਤ ਆਡੀਟੋਰੀਅਮ ਵਿਖੇ ਪਹਿਲੀ ਵਾਰ ਵੋਟ ਪਾਉਣ ਵਾਲੀਆਂ ਲੜਕੀਆਂ ਲਈ ਸੈਮੀਨਾਰ ਆਯੋਜਿਤ ਕੀਤਾ ਜਾ ਰਿਹਾ ਹੈ।
Check Also
ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …
Punjab Post Daily Online Newspaper & Print Media