ਪਠਾਨਕੋਟ, 17 ਅਪ੍ਰੈਲ (ਪੰਜਬ ਪੋਸਟ ਬਿਊਰੋ) – ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਆਗਾਮੀਂ ਲੋਕ ਸਭਾ ਦੀਆਂ ਆਮ ਚੋਣਾਂ-2019 ਨੂੰ ਮੁੱਖ
ਰੱਖਦਿਆਂ ਹੋਇਆਂ ਜ਼ਿਲ੍ਹਾ ਚੋਣ ਅਫਸਰ-ਕਮ ਡਿਪਟੀ ਕਮਿਸ਼ਨਰ ਰਾਮਵੀਰ ਆਈ.ਏ.ਐਸ ਨੇ ਜਿਲ੍ਹਾ ਪਠਾਨਕੋਟ ਦੀਆਂ ਸਮੂੱਚੀਆਂ ਰਾਜਨੀਤਿਕ ਪਾਰਟੀਆਂ/ ਸੰਭਾਵਿਤ ਚੋਣ ਉਮੀਦਵਾਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਲੋਕ ਸਭਾ ਚੋਣਾਂ-2019 ਨੂੰ ਲੈ ਕੇ ਮਾਨਯੋਗ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ 22 ਅਪ੍ਰੈਲ 2019 ਤੋਂ ਇਹ ਨਾਮਜ਼ਦਗੀਆਂ ਜਿਲਾ ਹੈਡ ਕੁਆਟਰ ਗੁਰਦਾਸਪੁਰ ਵਿਖੇ ਭਰੀਆਂ ਜਾਣੀਆਂ ਹਨ।
ਉਨ੍ਹਾਂ ਲੋਕ ਸਭਾ ਚੋਣਾਂ ਦੇ ਸਬੰਧੀ ਸਾਰੀਆਂ ਰਾਜਨੀਤਿਕ ਪਾਰਟੀਆਂ / ਸੰਭਾਵਿਤ ਚੋਣ ਉਮੀਦਵਾਰਾਂ ਨੂੰ ਅਪੀਲ ਕੀਤੀ ਕਿ ਇਲੈਕਟੋਨਿਕ ਮੀਡੀਆ/ ਪ੍ਰਿੰਟ ਮੀਡੀਆ ਅਤੇ ਸੋਸਲ ਮੀਡੀਆ ਤੇ ਚੋਣ ਪ੍ਰਚਾਰ ਮਾਨਯੋਗ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਚੋਣ ਜਾਬਤਾਂ ਦੀਆਂ ਹਦਾਇਤਾਂ ਨੂੰ ਮੁੱਖ ਰੱਖ ਕੇ ਕੀਤਾ ਜਾਵੇ।ਉਨ੍ਹਾਂ ਇਲੈਕਟੋਨਿਕ ਅਤੇ ਪ੍ਰਿੰਟ ਮੀਡੀਆ ਦੇ ਨੁਮਾਇੰਦਿਆਂ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਚੋਣਾਂ ਸਬੰਧੀ ਪ੍ਰਕਾਸ਼ਿਤ ਕੀਤੀਆਂ ਜਾਣ ਵਾਲੀਆਂ ਖਬਰਾਂ ਅਤੇ ਵੱਖ-ਵੱਖ ਚੈਨਲਾਂ `ਤੇ ਦਿਖਾਈਆਂ ਜਾਣ ਵਾਲੀਆਂ ਖਬਰਾਂ ਤੱਥਾਂ ਦੇ ਅਧਾਰਿਤ ਹੀ ਪ੍ਰਕਾਸ਼ਿਤ ਕੀਤੀਆਂ ਜਾਣ।
Check Also
ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਵਿਦਿਆਰਥਣ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ‘ਚ ਹਾਸਲ ਕੀਤਾ ਪਹਿਲਾ ਸਥਾਨ
ਅੰਮ੍ਰਿਤਸਰ, 25 ਅਗਸਤ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੂਮੈਨ ਨੇ ਇੱਕ ਵਾਰ ਫਿਰ …
Punjab Post Daily Online Newspaper & Print Media