Thursday, September 24, 2026

ਸ੍ਰੀ ਹਰਿਮੰਦਰ ਸਾਹਿਬ ਤੋਂ ਸ਼ਬਦ ਗੁਰੂ ਯਾਤਰਾ ਜੈਕਾਰਿਆਂ ਦੀ ਗੂੰਜ `ਚ ਅਗਲੇ ਪੜਾਅ ਲਈ ਰਵਾਨਾ

ਅੰਮ੍ਰਿਤਸਰ, 17 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਸਾਹਿਬ ਜੀ PUNJ1704201907ਦੀਆਂ ਸਿੱਖਿਆਵਾਂ ਅਤੇ ਸ਼ਤਾਬਦੀ ਸਮਾਗਮਾਂ ਪ੍ਰਤੀ ਸੰਗਤਾਂ ਵਿਚ ਉਤਸ਼ਾਹ ਪੈਦਾ ਕਰਨ ਲਈ ਆਰੰਭੀ ਸ਼ਬਦ ਗੁਰੂ ਯਾਤਰਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਪੰਜ ਦਿਨ ਦੇ ਠਹਿਰਾਉ ਮਗਰੋਂ ਅਗਲੇ ਪੜਾਅ ਲਈ ਜੈਕਾਰਿਆਂ ਤੇ ਨਗਾਰਿਆਂ ਦੀ ਗੂੰਜ ਵਿਚ ਰਵਾਨਾ ਹੋਈ।7 ਜਨਵਰੀ 2019 ਨੂੰ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਸ਼ੁਰੂ ਕੀਤੀ ਇਹ ਸ਼ਬਦ ਗੁਰੂ ਯਾਤਰਾ ਵੱਖ-ਵੱਖ ਪਿੰਡਾਂ, ਸ਼ਹਿਰਾਂ, ਕਸਬਿਆਂ ਤੋਂ ਹੁੰਦੀ ਹੋਈ 10 ਅਪ੍ਰੈਲ ਦੀ ਰਾਤ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚੀ ਸੀ।ਸ਼ਬਦ ਗੁਰੂ ਯਾਤਰਾ ਦੇ ਇਥੋਂ ਅਗਲੇ ਪੜਾਅ ਲਈ ਰਵਾਨਾ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕਰਨ ਦੀ ਸੇਵਾ ਨਿਭਾਈ, ਜਦਕਿ ਆਰੰਭਤਾ ਦੀ ਅਰਦਾਸ ਭਾਈ ਰਾਜਦੀਪ ਸਿੰਘ ਨੇ ਕੀਤੀ।ਰਵਾਨਗੀ ਤੋਂ ਪਹਿਲਾਂ ਗਿਆਨੀ ਜਗਤਾਰ ਸਿੰਘ, ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਭਾਈ ਮਨਜੀਤ ਸਿੰਘ, ਮੈਂਬਰ, ਭਾਈ ਰਾਜਿੰਦਰ ਸਿੰਘ ਮਹਿਤਾ, ਹਰਜਾਪ ਸਿੰਘ ਸੁਲਤਾਨਵਿੰਡ, ਸਕੱਤਰ ਮਨਜੀਤ ਸਿੰਘ ਬਾਠ, ਮਹਿੰਦਰ ਸਿੰਘ ਆਹਲੀ, ਬਲਵਿੰਦਰ ਸਿੰਘ ਜੌੜਾਸਿੰਘਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਜਸਵਿੰਦਰ ਸਿੰਘ ਦੀਨਪੁਰ ਨੇ ਪੰਜ ਪਿਆਰੇ ਤੇ ਨਿਸ਼ਾਨਚੀ ਸਿੰਘਾਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦਿੱਤੇ।
              ਇਸ ਮੌਕੇ ਰਾਜਿੰਦਰ ਮੋਹਨ ਸਿੰਘ ਛੀਨਾ, ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ, ਪ੍ਰਤਾਪ ਸਿੰਘ, ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਸਤਿੰਦਰ ਸਿੰਘ, ਤਜਿੰਦਰ ਸਿੰਘ ਪੱਡਾ, ਬਲਵਿੰਦਰ ਸਿੰਘ ਕਾਹਲਵਾਂ, ਭਾਈ ਹਰਮਿੱਤਰ ਸਿੰਘ ਕਥਾਵਾਚਕ ਗੁਰਦੁਆਰਾ ਸ੍ਰੀ ਮੰਜੀ ਸਾਹਿਬ, ਪ੍ਰਚਾਰਕ ਭਾਈ ਬਲਵੰਤ ਸਿੰਘ ਐਨੋਕੋਟ, ਵਧੀਕ ਮੈਨੇਜਰ ਸੁਖਰਾਜ ਸਿੰਘ, ਇਕਬਾਲ ਸਿੰਘ ਮੁਖੀ, ਨਰਿੰਦਰ ਸਿੰਘ, ਬਘੇਲ ਸਿੰਘ ਸਮੇਤ ਸੰਗਤ ਮੌਜੂਦ ਸੀ।ਇਸੇ ਦੌਰਾਨ ਸ਼ਬਦ ਗੁਰੂ ਯਾਤਰਾ ਦਾ ਵੱਖ-ਵੱਖ ਥਾਵਾਂ ’ਤੇ ਸੰਗਤ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ, ਜਦਕਿ ਸ਼ਬਦ ਗੁਰੂ ਯਾਤਰਾ ’ਚ ਸ਼ਾਮਲ ਗੁਰੂ ਸਾਹਿਬਾਨ ਦੇ ਸ਼ਸਤਰਾਂ, ਬਸਤਰਾਂ ਦੇ ਦਰਸ਼ਨ ਕਰਨ ਲਈ ਵੀ ਸੰਗਤ ਵਿਚ ਭਾਰੀ ਉਤਸ਼ਾਹ ਸੀ।

 

Check Also

26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’

ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …

Leave a Reply