Thursday, September 24, 2026

ਲਖਵਿੰਦਰ ਸਿੰਘ ਭਾਲ ਅਕਾਲੀ ਦਲ ਯੂਥ ਵਿੰਗ ਸ਼ਹਿਰੀ ਦੇ ਪ੍ਰਧਾਨ ਨਿਯੁੱਕਤ

ਲੌਂਗੋਵਾਲ, 17 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ )- ਸਥਾਨਕ ਗੁਰਦੁਆਰਾ ਜਨਮ ਅਸਥਾਨ ਸ਼ਹੀਦ ਭਾਈ ਮਨੀ ਸਿੰਘ ਜੀ Lakhwinder Bhalਕੈਂਬੋਵਾਲ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੀ ਵਿਸ਼ੇਸ਼ ਮੀਟਿੰਗ ਕੋਰ ਕਮੇਟੀ ਮੈਂਬਰ ਕਾਕਾ ਨਵਇੰਦਰ ਸਿੰਘ ਲੌਂਗੋਵਾਲ ਵਲੋਂ ਕੀਤੀ ਗਈ।ਇਸ ਮੌਕੇ ਲੋਕ ਸਭਾ ਚੋਣਾਂ ਨੂੰ ਲੈ ਕੇ ਵੱਖ-ਵੱਖ ਮੁੱਦਿਆਂ `ਤੇ ਵਿਚਾਰਾਂ ਕੀਤੀਆਂ ਗਈਆਂ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਯੂਥ ਆਗੂ ਲਖਵਿੰਦਰ ਸਿੰਘ ਭਾਲ ਨੂੰ ਸ਼ਹਿਰੀ ਪ੍ਰਧਾਨ ਨਿਯੁੱਕਤ ਕਰ ਕੇ ਉਸ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਬਲਵਿੰਦਰ ਸਿੰਘ ਕੈਂਬੋਵਾਲ ਮੁੱਖ ਪ੍ਰਬੰਧਕ, ਸ਼੍ਰੋਮਣੀ ਅਕਾਲੀ ਦਲ ਸ਼ਹਿਰੀ ਪ੍ਰਧਾਨ ਜਸਵਿੰਦਰ ਸਿੰਘ ਲਿਬੜਾ, ਰਣਜੀਤ ਸਿੰਘ ਕੂਕਾ, ਕਰਨੈਲ ਸਿੰਘ ਦੁੱਲਟ ਸੀਨੀਅਰ ਮੀਤ ਪ੍ਰਧਾਨ, ਵਿਸ਼ਵਜੀਤ ਸਿੰਘ ਲਿਟਲੂ ਜ਼ਿਲ੍ਹਾ ਪ੍ਰਧਾਨ, ਅਮਰਿੰਦਰ ਸਿੰਘ ਭੁਟਾਲ, ਜਸਵੀਰ ਸਿੰਘ ਲੌਂਗੋਵਾਲ, ਮਨਪ੍ਰੀਤ ਸਿੰਘ ਗਿੱਲ, ਬਿੰਦਰ ਸਿੰਘ ਬਿੰਦੀ, ਗੁਰਜੰਟ ਸਿੰਘ, ਭੋਲਾ ਸਿੰਘ ਸਰਪੰਚ, ਜਗਤਾਰ ਸਿੰਘ ਤਾਰੀ, ਬਾਬਾ ਕੁਲਵੰਤ ਸਿੰਘ, ਸੰਦੀਪ ਸਿੰਘ ਦੁੱਗਾਂ, ਪਦੀਪ ਸਿੰਘ ਦੁੱਗਾਂ, ਪਰਵਾਨਾ ਸਿੰਘ, ਗੁਰਚਰਨ ਦਾਸ, ਮਿੱਠੂ ਸਿੰਘ, ਜਗਸੀਰ ਸਿੰਘ ਬਬਲਾ, ਮਨਜੀਤ ਸਿੰਘ, ਜਸਵਿੰਦਰ ਸਿੰਘ ਨੱਪੀ, ਬਿਕਰਮਜੀਤ ਸਿੰਘ, ਲਵਪ੍ਰੀਤ ਸਿੰਘ ਦੁੱਲਟ, ਤੀਰਥ ਸਿੰਘ, ਬਲਦੇਵ ਸਿੰਘ ਭੂਰਾ, ਬਿੰਦਰ ਸਿੰਘ, ਰਣਜੋਧ ਸਿੰਘ ਮੰਡੇਰ, ਹਰਦੀਪ ਸਿੰਘ ਹੈਪੀ, ਰਣਜੀਤ ਸਿੰਘ ਬਿੱਲੂ, ਗੁਰਜੰਟ ਸਿੰਘ, ਸੰਦੀਪ ਸਿੰਘ ਵਿਰਦੀ, ਹਰਵਿੰਦਰ ਸਿੰਘ ਬਿੰਦੀ, ਮਲਕੀਤ ਸਿੰਘ ਮੱਦੀ, ਗੋਬਿੰਦ ਸਿੰਘ ਦੁੱਲਟ, ਸੁਰਜੀਤ ਸਿੰਘ ਮੱਸੇ ਕਾ ਆਦਿ ਹਾਜ਼ਰ ਸਨ ।

Check Also

26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’

ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …

Leave a Reply