Wednesday, September 23, 2026

ਬੁੱਢਾ ਦਲ ਦੇ 14ਵੇਂ ਮੁੱਖੀ ਬਾਬਾ ਬਲਬੀਰ ਸਿੰਘ ਵੱਲੋਂ ਬਾਬਾ ਅਮਰ ਸਿੰਘ ਦਾ ਵਿਸ਼ੇਸ਼ ਸਨਮਾਨ

ਅੰਮ੍ਰਿਤਸਰ, 17 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਚੱਲਦਾ ਵਹੀਰ ਚੱਕਰਵਰਤੀ ਨਿਹੰਗ ਸਿੰਘਾਂ ਦੇ 14ਵੇਂ ਮੁੱਖੀ ਸ਼੍ਰੋਮਣੀ PUNJ1704201910ਸੇਵਾ ਰਤਨ ਸ਼੍ਰੋਮਣੀ ਪੰਥ ਰਤਨ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ 96ਵੇਂ ਕਰੋੜੀ ਨੇ ਤਰਨਾ ਦਲ ਵਿੱਚ ਇਕ ਸਦੀ ਤੋਂ ਵੱਧ ਸੇਵਾ ਨਿਭਾਉਣ ਵਾਲੇ ਬਾਬਾ ਅਮਰ ਸਿੰਘ ਨੂੰ ਵਿਸ਼ੇਸ਼ ਤੌਰ `ਤੇ ਸਨਮਾਨਿਤ ਕੀਤਾ ਹੈ।
            ਦਿਲਜੀਤ ਸਿੰਘ ਬੇਦੀ ਨੇ ਜਾਰੀ ਬਿਆਨ ਵਿੱਚ ਦੱਸਿਆ ਕਿ ਬਾਬਾ ਅਮਰ ਸਿੰਘ ਨੇ ਨਿਹੰਗ ਸਿੰਘਾਂ ਦੇ ਵੱਖ-ਵੱਖ ਦਲਾਂ ਵਿੱਚ 100 ਸਾਲ ਤੋਂ ਵੱਧ ਸਮਾਂ ਬਹੁਤ ਪ੍ਰਸੰਸ਼ਾਜਨਕ ਸੇਵਾਵਾਂ ਨਿਭਾਈਆਂ ਹਨ।ਬਾਬਾ ਅਮਰ ਸਿੰਘ ਨੇ ਦਲ ਪੰਥ ਬਾਬਾ ਬਿਧੀਚੰਦ ਸੰਪਰਦਾ ਤਰਨਾ ਦਲ ਸੁਰਸਿੰਘ ਦੇ ਮੁਖੀ ਬਾਬਾ ਸੋਹਣ ਸਿੰਘ, ਬਾਬਾ ਦਇਆ ਸਿੰਘ ਦੀ ਤਾਬਿਆ ਲੰਮਾ ਸਮਾਂ ਸੇਵਾ ਨਿਭਾਈ ਹੈ।ਤਰਨਾ ਦਲ ਬਾਬਾ ਬਕਾਲਾ ਦੇ ਮੁਖੀ ਜਥੇਦਾਰ ਬਾਬਾ ਬਿਸ਼ਨ ਸਿੰਘ, ਬਾਬਾ ਮੱਖਣ ਸਿੰਘ ਤੇ ਹੁਣ ਬਾਬਾ ਗੱਜਣ ਸਿੰਘ ਨਾਲ ਦਲ ਪੰਥ ਦੀਆ ਸੇਵਾਵਾਂ ਵਿੱਚ ਅਹਿਮ ਯੋਗਦਾਨ ਪਾ ਰਹੇ ਹਨ।
            ਬੁੱਢਾ ਦਲ ਦੇ ਮੁੱਖੀ ਸ਼੍ਰੋਮਣੀ ਪੰਥ ਰਤਨ ਸ਼੍ਰੋਮਣੀ ਸੇਵਾ ਰਤਨ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਵੱਲੋਂ ਬਾਬਾ ਅਮਰ ਸਿੰਘ ਨੂੰ ਇਕ ਯਾਦਗਾਰੀ ਤਸ਼ਤਰੀ, ਮੋਮੈਂਟੋ, ਦੋਸਾਲਾ, ਸਿਰਪਾਓ, ਨਕਦ ਰਾਸ਼ੀ ਤੇ ਚੋਲਾ ਭੇਟ ਕਰਕੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਬਾਬਾ ਜੱਸਾ ਸਿੰਘ ਪੀ.ਏ, ਬਾਬਾ ਰਣਜੋਧ ਸਿੰਘ, ਬਾਬਾ ਵਿਸ਼ਵਪ੍ਰਤਾਪ ਸਿੰਘ, ਬਾਬਾ ਸਾਧੂ ਸਿੰਘ, ਬਾਬਾ ਫਕੀਰ ਸਿੰਘ ਸਕੀਰੀਆਂ ਤੇ ਨਰਿੰਦਰ ਸਿੰਘ ਭੁਜ਼ੰਗੀ ਆਦਿ ਹਾਜ਼ਰ ਸਨ।

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …

Leave a Reply