Saturday, September 19, 2026

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈਕ: ਸਕੂਲ ਵਲੋਂ ਜਲ੍ਹਿਆਂ ਵਾਲਾ ਬਾਗ ਦੀ ਸ਼ਤਾਬਦੀ ਨੂੰ ਸਮਰਪਿਤ ਰੈਲੀ

ਅੰਮ੍ਰਿਤਸਰ, 17 ਅਪ੍ਰੈਲ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਦੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ PUNJ1704201918ਸਕੂਲ ਜੀ.ਟੀ ਰੋਡ ਦੇ ਸੀਨੀਅਰ ਵਿੰਗ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਵਲੋਂ ਜਲ੍ਹਿਆਂ ਵਾਲਾ ਬਾਗ ਦੇ ਖੂਨੀ ਸਾਕੇ ਦੇ ਸ਼ਹੀਦਾਂ ਨੂੰ ਸਮਰਪਿਤ ਇਕ ਰੈਲੀ ਦਾ ਆਯੋਜਨ ਕੀਤਾ ਗਿਆ।ਇਸ ਤੋਂ ਪਹਿਲਾਂ ਪੰਜਾਬੀ ਅਧਿਆਪਕਾਂ ਨੇ ਜਲ੍ਹਿਆਂ ਵਾਲਾ ਬਾਗ ਦੇ ਖੂੰਨੀ ਸਾਕੇ ਬਾਰੇ ਵਿਦਿਆਰਥੀਆਂ ਨੂੰ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ਹੀਦ ਕੌਮ ਦਾ ਸਰਮਾਇਆ ਹੁੰਦੇ ਹਨ, ਜਿੰਨਾਂ ਦੇ ਪਾਏ ਪੂਰਨਿਆਂ `ਤੇ ਚੱਲਣਾ ਚਾਹੀਦਾ ਹੈ।ਰੈਲੀ ਦੌਰਾਨ ਵਿਦਿਆਰਥੀਆਂ ਨੇ ਸ਼ਹੀਦਾਂ ਦੀ ਯਾਦ ਵਿੱਚ ਲਿਖੀਆਂ ਤਖਤੀਆਂ ਚੀ ਚੁੱਕੀਆਂ ਹੋਈਆਂ ਸਨ।ਇਸ ਮੌਕੇ ਸੀਨੀਅਰ ਵਿੰਗ ਦੀ ਮੁੱਖ ਅਧਿਆਪਕਾ ਸ਼੍ਰੀਮਤੀ ਕਵਲਪ੍ਰੀਤ ਕੌਰ, ਅਧਿਆਪਕ ਤੇ ਵਿਦਿਆਰਥੀ ਹਾਜ਼ਰ ਸਨ।

Check Also

ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ

ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …

Leave a Reply