ਗਹਿਰੀ ਮੰਡੀ, 11 ਸਤੰਬਰ (ਡਾ. ਨਰਿੰਦਰ ਸਿੰਘ) – ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਦਿਹਾੜਾ ਗੁਰਦੁਆਰਾ ਬਾਬਾ ਸ਼ਾਮ ਸਿੰਘ ਵਿਰਕ ਮੋਰੀ ਦਰਵਾਜਾ ਜੰਡਿਆਲਾ ਗੁਰੂ ਵਿਖੇ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ । ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣ ਉਪਰੰਤ ਰਾਗੀ ਸਿੰਘਾਂ ਨੇ ਸ਼ਬਦ ਕੀਰਤਨ ਦੀ ਹਾਜਰੀ ਭਰੀ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ ।ਸਾਰਾ ਦਿਨ ਸੰਗਤਾਂ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੁੰਦੀਆਂ।ਸ਼ਾਮ ਵੇਲੇ ਗੁਰਦੁਆਰਾ ਸਾਹਿਬ ਵਿਖੇ ਦੀਵਾਨ ਸਜਾਏ ਗਏ, ਜਿਸ ਵਿੱਚ ਭਾਈ ਕੁਲਵਿੰਦਰ ਸਿੰਘ ਮਨੀ, ਭਾਈ ਸੁਖਜੀਤ ਸਿੰਘ ਤੇ ਭਾਈ ਸਿਮਰਨਜੀਤ ਸਿੰਘ ਕੀਰਤਨ ਦੀ ਹਾਜ਼ਰੀ ਭਰ ਕੇ ਸੰਗਤਾਂ ਨੂੰ ਨਿਹਾਲ ਕੀਤਾ। ਕਥਾ ਵਾਚਕ ਭਾਈ ਗੁਰਦੀਪ ਸਿੰਘ ਖਜਾਲੇ ਵਾਲੇ ਨੇ ਕਥਾ ਵਾਖਿਆਣ ਰਾਹੀਂ ਸੰਗਤਾਂ ਨਾਲ ਵਿਚਾਰ ਸਾਂਝੇ ਕੀਤੇ।ਇਸ ਅਵਸਰ ਤੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਭਾਈ ਹਰਭਜਨ ਸਿੰਘ ਤੇ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਸz: ਬਲਵਿੰਦਰ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਜ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਦੀ ਸੰਗਤਾਂ ਨੂੰ ਵਧਾਈ ਦਿੱਤੀ । ਇਸ ਮੌਕੇ ਗੁਰਦੀਪ ਸਿੰਘ ਵਿਰਕ (ਲਾਡੀ), ਭਾਈ ਮਨਜੀਤ ਸਿੰਘ, ਭਾਈ ਸਰਬਜੀਤ ਸਿੰਘ, ਬਲਜੀਤ ਸਿੰਘ, ਲਵਲੀ ਵਿਰਕ ਅਤੇ ਸਮੂੰਹ ਕਮੇਟੀ ਦੇ ਮੈਂਬਰ ਹਾਜ਼ਰ ਸਨ।
Check Also
ਨਿਗਮ ਕਮਿਸ਼ਨਰ ਵਲੋਂ ਸ਼ਹਿਰ ਦੀਆਂ ਸੜਕਾਂ ਦੀ ਸਫਾਈ ਵਿਵਸਥਾ ਲਈ ਅਚਨਚੇਤ ਚੈਕਿੰਗ
ਅੰਮ੍ਰਿਤਸਰ, 24 ਮਈ (ਜਗਦੀਪ ਸਿੰਘ) – ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਸ਼ਹਿਰ ਦਾ ਦੌਰਾ ਕੀਤਾ …