Monday, June 2, 2025
Breaking News

ਡੀ.ਏ.ਵੀ ਕਾਲਜ ਮੈਨੇਜਮੈਂਟ ਨੇ ਨਾਨ-ਟੀਚਿੰਗ ਕਰਮਚਾਰੀਆਂ ਦੀਆਂ ਮੰਗਾਂ ਮੰਨੀਆਂ

ਅੰਮ੍ਰਿਤਸਰ ਯੂਨਿਟ ਨੇ ਪ੍ਰਿੰਸੀਪਲ ਡਾ. (ਸ੍ਰੀਮਤੀ) ਨੀਲਮ ਕਾਮਰਾ ਦਾ ਕੀਤਾ ਧੰਨਵਾਦ

PPN11091422

ਅੰਮ੍ਰਿਤਸਰ, 11 ਸਤੰਬਰ (ਜਗਦੀਪ ਸਿੰਘ) – ਬੀ.ਬੀ.ਕੇ. ਡੀ.ਏ.ਵੀ. ਕਾਲਜ ਫਾਰ ਵੂਮੈਨ ਵਿਖੇ ਅੱਜ ਨਾਨ-ਟੀਚਿੰਗ ਇੰਪਲਾਈਜ਼ ਯੂਨੀਅਨ ਦੀ ਮੀਟਿੰਗ ਕੀਤੀ ਗਈ, ਜਿਸ ਨੂੰ ਸ੍ਰੀ ਰਮਨ ਕੁਮਾਰ, ਕੋ-ਕਨਵੀਨਰ ਡੀ.ਏ.ਵੀ. ਕੋਆਰਡੀਨੇਸ਼ਨ ਕਮੇਟੀ, ਸ੍ਰੀ ਰਮੇਸ਼ ਠਾਕੁਰ, ਜਿਲ੍ਹਾ ਪ੍ਰਧਾਨ ਅਤੇ ਯੂਨਿਟ ਦੇ ਸਕੱਤਰ ਸ੍ਰੀਮਤੀ ਸੁਖਬੀਰ ਕੌਰ ਤੇ ਯੂਨਿਟ ਦੇ ਮੈਂਬਰ ਸ੍ਰੀ ਦਵਿੰਦਰ ਸ਼ਰਮਾ ਨੇ ਸੰਬੋਧਿਤ ਕੀਤਾ। ਮੀਟਿੰਗ ਦੌਰਾਨ 9-9-2014 ਨੂੰ ਐਚ.ਐਮ.ਵੀ. ਕਾਲਜ, ਜਲੰਧਰ ਵਿੱਚ ਡੀ.ਏ.ਵੀ. ਮੈਨੇਜਮੈਂਟ ਵੱਲੋਂ ਕੀਤੀ ਗਈ ਮੀਟਿੰਗ ਬਾਰੇ ਜਾਣਕਾਰੀ ਦਿੰਦਿਆਂ ਸ੍ਰੀ ਰਮਨ ਕੁਮਾਰ ਦੱਸਿਆ ਕਿ ਡਾਇਰੈਕਟਰ ਕਾਲੇਜਿਜ਼ ਅਤੇ ਚੇਅਰਮੈਨ ਸਾਹਿਬ ਤੇ ਚਾਰ ਕਾਲਜਾਂ ਦੇ ਪ੍ਰਿੰਸੀਪਲਾਂ ਨੇ ਸ਼ਿਰਕਤ ਕੀਤੀ, ਜਿੰਨ੍ਹਾਂ ਵਿੱਚ ਬੀ.ਬੀ.ਕੇ ਡੀ.ਏ ਵੀ ਕਾਲਜ ਪ੍ਰਿੰਸੀਪਲ ਸ੍ਰੀ ਮਤੀ ਨੀਲਮ ਕਾਮਰਾ ਵੀ ਮੌਜੂਦ ਸਨ।ਉਨ੍ਹਾਂ ਨੇ ਸਟਾਫ ਵਲੋਂ ਪੇਸ਼ ਕੀਤੀਆਂ ਮੰਗਾਂ ‘ਤੇ ਪੂਰਾ ਸਾਥ ਦਿੱਤਾ ਅਤੇ ਬਾਕੀ ਰਹਿੰਦੀਆਂ ਮੰਗਾਂ ਮੰਨ ਲਈਆਂ ਗਈਆਂ ਹਨ। ਅੱਜ ਹੋਈ ਮੀਟਿੰਗ ਵਿੱਚ ਬੀ.ਬੀ.ਕੇ. ਡੀ.ਏ.ਵੀ. ਯੂਨਿਟ ਵੱਲੋਂ ਕਾਲਜ ਦੇ ਪ੍ਰਿੰਸੀਪਲ ਡਾ. (ਸ੍ਰੀਮਤੀ) ਨੀਲਮ ਕਾਮਰਾ ਤੇ ਡੀ.ਏ.ਵੀ. ਮੈਨੇਜਿੰਗ ਕਮੇਟੀ ਦਾ ਧੰਨਵਾਦ ਕੀਤਾ ਗਿਆ।ਇਸ ਮੌਕੇ ਯੂਨਿਟ ਦੇ ਸਾਰੇ ਮੈਂਬਰਾਂ ਨੇ ਪ੍ਰਿੰਸੀਪਲ ਡਾ. (ਸ੍ਰੀਮਤੀ) ਨੀਲਮ ਕਾਮਰਾ ਨੂੰ ਫੁੱਲਾਂ ਦਾ ਗੁਲਦਸਤਾ ਦੇ ਕੇ ਉਨ੍ਹਾਂ ਦਾ ਧੰਨਵਾਦ ਕੀਤਾ।

Check Also

ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਦਾ ਪੂਰੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ

ਕੈਬਨਿਟ ਮੰਤਰੀਆਂ ਅਤੇ ਸੰਸਦ ਮੈਂਬਰਾਂ ਵਲੋਂ ਵਿਛੜੀ ਆਤਮਾ ਨੂੰ ਸ਼ਰਧਾਂਜਲੀ ਭੇਟ ਸੰਗਰੂਰ, 31 ਮਈ (ਜਗਸੀਰ …

Leave a Reply