ਅੰਮ੍ਰਿਤਸਰ, 18 ਅਪ੍ਰੈਲ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਸਥਾਨਕ ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਿਖੇ ਅੰਤਰਸ਼ਰਾਸ਼ਟਰੀ ਵਿਰਾਸਤ ਸੰਭਾਲ ਦਿਵਸ ਮਨਾਇਆ ਗਿਆ।ਅੰਤਰਸ਼ਰਾਸ਼ਟਰੀ ਵਿਰਾਸਤ ਸੰਭਾਲ ਕੌਂਸਲ ਫਾਰ ਮੋਨੂਮੈਂਟ ਅਤੇ ਸਾਈਟਸ ਵਲੋਂ 18 ਅਪ੍ਰੈਲ 1982 ਨੂੰ ਇਹ ਦਿਨ ਮਨਾਉਣਾ ਨਿਸ਼ਚਿਤ ਕੀਤਾ ਗਿਆ ਹੈ।1983 ਵਿੱਚ ਇਸ ਸੁਝਾਅ ਨੂੰ ਯੂਨੈਸਕੋ ਵੱਲੋਂ ਵੀ ਮਾਨਤਾ ਪ੍ਰਾਪਤ ਹੋਈ।
ਵਿਦਆਰਥੀਆਂ ਨੇ ਸਵੇਰ ਦੀ ਪ੍ਰਾਰਥਨਾ ਸਭਾ ਵਿੱਚ ਆਪਣੇ ਸਭਿਆਚਾਰ ਤੇ ਵਿਰਾਸਤ ਨੂੰ ਦਰਸਾਉਂਦੇ ਹੋਏ ਕਵਿਤਾ ਅਤੇ ਲੋਕ ਗੀਤ ਗਾਏ।ਵਿਦਿਆਰਥੀਆਂ ਨੇ ਇਤਿਹਾਸਕ ਇਮਾਰਤਾਂ ਅਤੇ ਕਈ ਹੋਰ ਯਾਦਗਾਰਾਂ `ਤੇ ਚਾਨਣਾ ਪਾਇਆ ਤੇ ਨਾਲ ਹੀ ਉਨ੍ਹਾਂ ਬੇਹੱਦ ਕੀਮਤੀ ਯਾਦਾਂ ਦੀ ਸੰਭਾਲ ਕਰਨ ਲਈ ਪ੍ਰਣ ਲਿਆ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਆਪਣੇ ਅਮੀਰ ਵਿਰਸੇ ਤੋਂ ਜਾਣੂ ਹੋ ਸਕਣ ।
ਪੰਜਾਬ ਜ਼ੋਨ-ਏ ਦੇ ਖੇਤਰੀ ਅਧਿਕਾਰੀ ਡਾ. ਸ਼੍ਰੀਮਤੀ ਨੀਲਮ ਕਾਮਰਾ ਤੇ ਸਕੂਲ ਦੇ ਪ੍ਰਬੰਧਕ ਡਾ. ਰਾਜੇਸ਼ ਕੁਮਾਰ ਪਿ੍ਰੰਸੀਪਲ ਡੀ.ਏ.ਵੀ ਕਾਲਜ ਅੰਮ੍ਰਿਤਸਰ ਨੇ ਆਪਣੇ ਸੁਨੇਹੇ `ਚ ਵਿਦਿਆਰਥੀਆਂ ਨੂੰ ਆਪਣੇ ਵਿਰਸੇ `ਤੇ ਮਾਣ ਕਰਨ ਅਤੇ ਉਸ ਨੂੰ ਸੰਭਾਲਣ ਲਈ ਕਿਹਾ।
ਸਕੂਲ ਦੇ ਪਿ੍ਰੰਸੀਪਲ ਡਾ. ਨੀਰਾ ਸ਼ਰਮਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਦੱਸਿਆ ਕਿ ਸਾਡਾ ਵਿਰਸਾ ਸਾਡੇ ਜੀਵਨ ਦਾ ਇੱਕ ਹਿੱਸਾ ਹੈ।ਅਸੀਂ ਆਪਣੇ ਵਿਰਸੇ ਤੋਂ ਬਿਨਾਂ ਅਧੂਰੇ ਹਾਂ।ਇਸ ਲਈ ਸਾਨੂੰ ਸਭ ਨੂੰ ਆਪਣੇ ਸਭਿਆਚਾਰਕ ਵਿਰਸੇ ਅਤੇ ਅਦਭੁਤ ਯਾਦਗਾਰਾਂ ਨੂੰ ਸੰਭਾਲਣਾ ਚਾਹੀਦਾ ਹੈ।
Check Also
ਨਗਰ ਨਿਗਮ ਵੱਲੋਂ ਵਿਸ਼ਾਲ ਐਂਟੀ-ਇਨਕਰੋਚਮੈਂਟ ਵਿਸ਼ੇਸ਼ ਮੁਹਿੰਮ ਚਲਾਈ ਗਈ
ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਗੋਲ ਬਾਗ (ਰੇਲਵੇ ਸਟੇਸ਼ਨ ਦੇ …
Punjab Post Daily Online Newspaper & Print Media