ਜੰਡਿਆਲਾ ਗੁਰੂ, 18 ਅਪ੍ਰੈਲ (ਪੰਜਾਬ ਪੋਸਟ – ਹਰਿੰਦਰਪਾਲ ਸਿੰਘ) – ਸ਼੍ਰੀ ਸਾਂਈ ਗਰੁੱਪ ਆਫ ਇੰਸਟੀਚਿਉਟ ਦੇ ਮਾਨਾਂਵਾਲਾ ਕੈਂਪਸ ਵਿਖੇ ਚੇਅਰਮੈਨ ਇੰਜ. ਐਸ.ਕੇ ਪੁੰਜ ਅਤੇ ਐਮ.ਡੀ ਸ਼੍ਰੀਮਤੀ ਤ੍ਰਿਪਤਾ ਪੁੰਜ ਦੀ ਅਗਵਾਈ ਹੇਠ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ `ਵਿਸਾਖੀ ਮੇਲਾ-2019` ਬੜੀ ਧੂਮਧਾਮ ਨਾਲ ਮਨਾਇਆ ਗਿਆ।ਪ੍ਰਿੰਸੀਪਲ ਡਾਇਰੈਕਟਰ ਡਾ. ਦਿਨੇਸ਼ ਕੁਮਾਰ ਨੇ ਜੋਤੀ ਜਗਾ ਕੇ ਕੀਤਾ।ਵਿਦਿਆਰਥੀਆਂ ਵੱਲੋਂ ਪੇਸ਼ ਕੀਤੇ ਗਿੱਧੇ ਤੇ ਭੰਗੜੇ ਨੇ ਦਰਸ਼ਕਾਂ ਨੂੰ ਨੱਚਣ ਲਈ ਮਜ਼ਬੂਰ ਕਰ ਦਿੱਤਾ।ਇਸ ਤੋਂ ਇਲਾਵਾ ਵਿਦਿਆਰਥੀਆਂ ਨੇ ਸਭਿਆਚਾਰਕ ਗੀਤ, ਸਕਿੱਟਾਂ ਤੇ ਕੋਰੀਓਗ੍ਰਾਫੀ ਪੇਸ਼ ਕੀਤੀ ਗਈ।ਡਾ. ਦਿਨੇਸ਼ ਕੁਮਾਰ ਨੇ ਵਿਸਾਖੀ ਦੇ ਦਿਹਾੜੇ ਦੀ ਮਹੱਤਤਾ ਬਾਰੇ ਦੱਸਿਆ ਅਤੇ ਸਮੂਹ ਸਟਾਫ ਤੇ ਵਿਦਿਆਰਥੀਆਂ ਨੇ ਜਲ੍ਹਿਆਂਵਾਲਾ ਬਾਗ ਦੇ ਖੂਨੀ ਸਾਕੇ ਦੇ 100 ਸਾਲ ਪੂਰੇ ਹੋਣ `ਤੇ ਸ਼ਹੀਦਾਂ ਨੂੰ ਯਾਦ ਕਰਦਿਆਂ ਮੋਨ ਰੱਖ ਕੇ ਸ਼ਰਧਾਂਜਲੀ ਅਰਪਿਤ ਕੀਤੀ ਗਈ। ਇਸ ਮੌਕੇ ਐਚ.ਓ.ਡੀ ਪੂਜਾ ਸ਼ਰਮਾ, ਅਸਿਸਟੈਂਟ ਪ੍ਰੋਫੈਸਰ ਕੁਲਦੀਪ ਸਿੰਘ, ਇੰਦੂ ਸ਼ਰਮਾ, ਸ਼ਿਲਪਾ ਸ਼ਰਮਾ, ਰੂਚੀ ਸੇਫੀ, ਮਨਰੂਪ ਰਾਜ ਕੌਰ, ਸੁਪਰਡੈਂੇਟ ਰਜਿੰਦਰ ਪ੍ਰਸ਼ਾਦ ਕਸਅਪ, ਲਵੀ ਸ਼ਰਮਾ, ਸਚਿਨ ਸ਼ਰਮਾ, ਹਰਪ੍ਰੀਤ ਕੌਰ, ਰਜਿੰਦਰਪਾਲ ਕੌਰ, ਪਰਮਪਾਲ ਕੌਰ, ਬਿੰਦੂ ਸੋਨੀ ਤੋਂ ਇਲਾਵਾ ਸਹਾਇਕ ਸਸਿਸਟੈਂਟ ਪ੍ਰਦੀਪ ਸ਼ਰਮਾ, ਜਤਿੰਦਰ ਸਿੰਘ, ਵਿਸ਼ਾਲ ਸ਼ਰਮਾ ਆਦਿ ਹਾਜਰ ਸਨ।
Check Also
ਨਗਰ ਨਿਗਮ ਵੱਲੋਂ ਵਿਸ਼ਾਲ ਐਂਟੀ-ਇਨਕਰੋਚਮੈਂਟ ਵਿਸ਼ੇਸ਼ ਮੁਹਿੰਮ ਚਲਾਈ ਗਈ
ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਗੋਲ ਬਾਗ (ਰੇਲਵੇ ਸਟੇਸ਼ਨ ਦੇ …
Punjab Post Daily Online Newspaper & Print Media