ਬਾਬਾ ਕੁਲਵੰਤ ਸਿੰਘ ਤੇ ਸੰਤ ਬਾਬਾ ਬਲਵਿੰਦਰ ਸਿੰਘ ਨੇ ਲਾਏ ਪੌਦੇ
ਹਜੂਰ ਸਾਹਿਬ (ਨੰਦੇੜ), 18 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਤਖਤ ਸਚਖੰਡ ਸ਼੍ਰੀ ਹਜੂਰ ਸਾਹਿਬ ਨੰਦੇੜ ਦੀ ਪਵਿੱਤਰ ਧਰਤੀ ਨੂੰ ਹਰਿਆ
ਭਰਿਆ ਬਣਾਉਣ ਦੀ ਸ਼ੁਰੂਆਤ ਕਰਦਿਆਂ ਖਾਲਸਾ ਸਾਜਨਾ ਦਿਵਸ ਮੌਕੇ ਵੱਡੇ ਪੱਧਰ `ਤੇ ਪੌਦੇ ਲਗਾਉਣ ਦੀ ਸ਼ੁਰੂਆਤ ਬਾਬਾ ਕੁਲਵੰਤ ਸਿੰਘ ਜਥੇਦਾਰ ਸਚਖੰਡ ਸ਼੍ਰੀ ਹਜੂਰ ਸਾਹਿਬ ਨੰਦੇੜ ਅਤੇ ਸੰਤ ਬਾਬਾ ਬਲਵਿੰਦਰ ਸਿੰਘ ਕਾਰ ਸੇਵਾ ਲੰਗਰ ਸਾਹਿਬ ਨੰਦੇੜ ਵਲੋਂ ਪੌਦਾ ਲਗਾ ਕੇ ਕੀਤੀ ਗਈ।ਇਸ ਸਬੰਧੀ ਤਖਤ ਸਾਹਿਬ ਦੇ ਪ੍ਰਬੰਧਕੀ ਅਫਸਰ ਡੀ.ਪੀ ਸਿੰਘ ਚਾਵਲਾ ਦੀ ਅਗਵਾਈ ਹੇਠ ਇਕ ਵਿਸ਼ੇਸ਼ ਸਮਾਰੋਹ ਕਰਵਾਇਆ ਗਿਆ।
ਡੀ.ਪੀ ਸਿੰਘ ਚਾਵਲਾ ਨੇ ਦੱਸਿਆ ਕਿ ਖਾਲਸਾ ਪੰਥ ਦੇ ਸਾਜਨਾ ਦਿਵਸ ਮੌਕੇ ਸਚਖੰਡ ਸ਼੍ਰੀ ਹਜੂਰ ਸਾਹਿਬ ਦੀ ਧਰਤੀ `ਤੇ ਵੱਡੀ ਗਿਣਤੀ `ਚ ਛਾਂਦਾਰ, ਫਲਦਾਰ ਤੇ ਫੁੱਲਾਂ ਵਾਲੇ ਬੂਟੇ ਲਗਾ ਕੇ ਧਰਤੀ ਦੀ ਵਧਦੀ ਤਪਸ਼ ਨੂੰ ਘੱਟ ਕਰਨ ਤੇ ਵੱਧਦੇ ਪ੍ਰਦੂਸ਼ਣ ਨੂੰ ਮਾਤ ਦਿੱਤੀ ਜਾਵੇਗੀ।ਉਨ੍ਹਾਂ ਸਿੱਖ ਸੰਗਤਾਂ ਨੂੰ ਅਪੀਲ ਕੀਤੀ ਕਿ ਧਰਤੀ `ਤੇ ਵੱਧ ਤੋਂ ਵੱਧ ਬੂਟੇ ਲਗਾਏ ਜਾਣ ਤਾਂ ਜੋ ਧਰਤੀ ਦੇ ਵਾਤਾਵਰਨ ਵਿੱਚ ਆਈ ਤਬਦੀਲੀ ਨੂੰ ਖਤਮ ਕਰਕੇ ਕੁਦਰਤੀ ਵਾਤਾਵਰਨ ਨੂੰ ਕਾਇਮ ਰੱਖਿਆ ਜਾ ਸਕੇ।ਇਸ ਸਮੇਂ ਹੋਰਨਾਂ ਤੋਂ ਇਲਾਵਾ ਸੁਪਰਡੈਂਟ ਗੁਰਿੰਦਰ ਸਿੰਘ ਵਧਵਾ, ਥਾਨ ਸਿੰਘ ਬੁੰਗਈ, ਹਰਜੀਤ ਸਿੰਘ ਮੈਨੇਜਰ ਸਮੇਤ ਹੋਰ ਸਿੱਖ ਸੰਗਤਾਂ ਹਾਜਰ ਸਨ।
Check Also
ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ
ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …
Punjab Post Daily Online Newspaper & Print Media