ਅੰਮ੍ਰਿਤਸਰ, 19 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਪਬਲਿਕ ਸਕੂਲ ਦੀ ਵਿਦਿਆਰਥਣ ਨੇ ਫ਼ਗਵਾੜਾ
ਦੇ ਲੋਆਰ ਮਹਾਵੀਰਾ ਜੈਨ ਪਬਲਿਕ ਸਕੂਲ ਵਿਖੇ ਕਰਵਾਏ ਗਏ ‘ਸਬ ਜੂਨੀਅਰ ਰਾਜ ਬਾਕਸਿੰਗ ਟੂਰਨਾਮੈਂਟ’ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆ ਕਾਂਸੀ ਦਾ ਤਗਮਾ ਹਾਸਲ ਕੀਤਾ।ਸਕੂਲ ਪ੍ਰਿੰਸੀਪਲ ਅਮਰਜੀਤ ਸਿੰਘ ਗਿੱਲ ਨੇ ਵਿਦਿਆਰਥਣ ਦੀ ਇਸ ਜਿੱਤ ’ਤੇ ਮੁਬਾਰਕਬਾਦ ਦਿੰਦਿਆ ਆਪਣੇ ਦਫ਼ਤਰ ਵਿਖੇ ਉਸ ਦਾ ਮੂੰਹ ਮਿੱਠਾ ਕਰਵਾਇਆ।
ਪ੍ਰਿੰਸੀਪਲ ਗਿੱਲ ਨੇ ਦੱਸਿਆ ਕਿ ਅੰਡਰ 44-46 ਕਿਲੋਗ੍ਰਾਮ ਭਾਰ ਸ਼੍ਰੇਣੀ ’ਚ ਅੰਮ੍ਰਿਤਪਾਲ ਕੌਰ ਜੋ ਕਿ 8ਵੀਂ ਕਲਾਸ ਦੀ ਵਿਦਿਆਰਥਣ ਹੈ, ਨੇ ਮੁੱਕੇਬਾਜ਼ੀ ’ਚ ਕਮਾਲ ਵਿਖਾਉਂਦਿਆਂ ਕਾਂਸੀ ਦਾ ਤਗਮਾ ਹਾਸਲ ਕੀਤਾ ਹੈ।ਉਨ੍ਹਾਂ ਵਿਦਿਆਰਥਣ ਦੀ ਇਸ ਜਿੱਤ ’ਤੇ ਬਲਵਿੰਦਰ ਸਿੰਘ ਅਤੇ ਗੁਰਪ੍ਰੀਤ ਸਿੰਘ ਵਲੋਂ ਦਿੱਤੀ ਗਈ ਸਿਖਲਾਈ ਦੀ ਸ਼ਲਾਘਾ ਕੀਤੀ।
Check Also
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ
ਅੰਮ੍ਰਿਤਸਰ, 5 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ …
Punjab Post Daily Online Newspaper & Print Media