ਢਿੱਲੋਂ ਨੇ ਕੀਤਾ ਮਹਿਲ ਕਲਾਂ ਵਿਖੇ ਦਫ਼ਤਰ ਦਾ ਉਦਘਾਟਨ
ਲੌਂਗੋਵਾਲ, 19 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਹਲਕਾ ਮਹਿਲ ਕਲਾਂ ਤੋਂ ਸਾਬਕਾ ਵਿਧਾਇਕਾ ਅਤੇ ਕਾਂਗਰਸ ਪਾਰਟੀ ਦੀ
ਹਲਕਾ ਇੰਚਾਰਜ ਹਰਚੰਦ ਕੌਰ ਘਨੌਰੀ ਵਲੋਂ ਸੀਨੀਅਰ ਮੀਤ ਪ੍ਰਧਾਨ ਪੰਜਾਬ ਪ੍ਰਦੇਸ਼ ਕਾਂਗਰਸ ਅਤੇ ਸੰਗਰੂਰ ਲੋਕ ਸਭਾ ਹਲਕੇ ਤੋਂ ਕਾਂਗਰਸੀ ਉਮੀਦਵਾਰ ਕੇਵਲ ਸਿੰਘ ਢਿੱਲੋਂ ਦੇ ਹੱਕ `ਚ ਵਰਕਰਾਂ ਦਾ ਇੱਕ ਵੱਡਾ ਇਕੱਠ ਕੀਤਾ ਗਿਆ।ਜਿਸ ਵਿਚ ਹਲਕਾ ਮਹਿਲ ਕਲਾਂ ਦੇ ਵੱਖ-ਵੱਖ ਪਿੰਡਾਂ ਦੇ ਪੰਚ, ਸਰਪੰਚ, ਬਲਾਕ ਸੰਮਤੀ ਮੈਂਬਰ, ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਨਗਰ ਪੰਚਾਇਤਾਂ ਦੇ ਪ੍ਰਧਾਨ, ਮੈਂਬਰ ਅਤੇ ਕਾਂਗਰਸ ਪਾਰਟੀ ਦੇ ਅਹੁਦੇਦਾਰ ਅਤੇ ਵਰਕਰ ਸ਼ਾਮਿਲ ਹੋਏ।
ਮਹਿਲ ਕਲਾਂ ਵਿਖੇ ਕੇਵਲ ਸਿੰਘ ਢਿੱਲੋਂ ਅਤੇ ਹਰਚੰਦ ਕੌਰ ਵਲੋਂ ਪਾਰਟੀ ਦੇ ਦਫ਼ਤਰ ਦਾ ਉਦਘਾਟਨ ਕੀਤਾ ਗਿਆ। ਵੱਖ ਵੱਖ ਆਗੂ, ਬਲਾਕ ਸੰਮਤੀ ਮੈਂਬਰ, ਜਿਲ੍ਹਾ ਪ੍ਰੀਸ਼ਦ ਮੈਂਬਰ, ਪੰਚ ਸਰਪੰਚ ਆਪਣੀਆਂ ਪਾਰਟੀਆਂ ਨੂੰ ਅਲਵਿਦਾ ਕਹਿ ਕੇ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਏ ।
Check Also
ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …
Punjab Post Daily Online Newspaper & Print Media