ਲੌਂਗੋਵਾਲ, 19 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਨੇੜਲੇ ਪਿੰਡ ਸਰਕਾਰੀ ਹਾਈ ਸਕੂਲ ਸਾਹੋਕੇ ਢੱਡਰੀਆਂ ਬਰਾਂਚ ਵਿਖੇ
ਸਾਲਾਨਾ ਸਮਾਗਮ ਗੁਲਦਸਤਾ 2019 ਕਰਵਾਇਆ ਗਿਆ।ਇਹ ਪ੍ਰੋਗਰਾਮ ਸਕੂਲ ਦੇ ਹੈਡ ਮਾਸਟਰ ਬੂਟਾ ਖਾਨ ਅਤੇ ਮਾਸਟਰ ਜੁਗਰਾਜ ਸਿੰਘ ਦੀ ਯੋਗ ਅਗਵਾਈ ਵਿਚ ਕਰਵਾਇਆ ਗਿਆ।ਇਸ ਮੌਕੇ ਬੱਚਿਆਂ ਨੇ ਗੀਤ, ਕੋਰੀਓਗ੍ਰਾਫੀ, ਨਾਟਕ, ਗਿੱਧਾ, ਭੰਗੜਾ ਆਦਿ ਪ੍ਰੋਗਰਾਮ ਪੇਸ਼ ਕੀਤੇ ਅਤੇ ਸਕੂਲ ਦੀਆਂ ਪ੍ਰਾਪਤੀਆਂ ਦੀ ਸਾਲਾਨਾ ਰਿਪੋਰਟ ਸਕੂਲ ਮੁਖੀ ਬੂਟਾ ਖਾਨ ਵਲੋਂ ਪੜ੍ਹੀ ਗਈ ਅਤੇ ਉਨ੍ਹਾਂ ਆਪਣੇ ਭਾਸ਼ਣ ਕਿਹਾ ਕਿ ਸਾਨੂੰ ਪ੍ਰਾਈਵੇਟ ਸਕੂਲਾਂ ਦੀ ਥਾਂ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਪੜਾਉਣਾ ਚਾਹੀਦਾ ਹੈ।ਇਸ ਸਮੇਂ ਪਿੰਡ ਢੱਡਰੀਆਂ ਦੇ ਸਰਪੰਚ ਗੁਰਚਰਨ ਸਿੰਘ ਵਲੋਂ ਬੱਚਿਆਂ ਨੂੰ ਇਨਾਮ ਵੰਡੇ ਗਏ।
ਇਸ ਮੌਕੇ ਕੁਲਦੀਪ ਕੌਸ਼ਲ, ਅਮਨਦੀਪ ਸਿੰਘ, ਅਨਿਲ ਸ਼ਰਮਾ, ਸੁਖਦੀਪ ਕੌਰ, ਪਵਨਪ੍ਰੀਤ ਕੌਰ, ਹਰਮਨਪ੍ਰੀਤ ਕੌਰ, ਅਮਨਦੀਪ ਕੌਰ, ਗੀਤਾ ਜੈਨ, ਸਲੋਨੀ ਰਾਣੀ, ਚਿੰਕੀ ਸਿੰਗਲਾ ਆਦਿ ਮੌਜੂਦ ਸਨ।
Check Also
ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ
ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …
Punjab Post Daily Online Newspaper & Print Media