Saturday, September 21, 2024

ਸੰਗਤਾਂ ਦੀ ਸਹੂਲਤ ਲਈ ਸਟੇਟ ਬੈਂਕ ਵਲੋਂ ਸ਼੍ਰੋਮਣੀ ਕਮੇਟੀ ਨੂੰ ਐਬੂਲੈਂਸ ਭੇਟ

ਅੰਮ੍ਰਿਤਸਰ, 19 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸਟੇਟ ਬੈਂਕ ਆਫ ਇੰਡੀਆ ਨੇ ਸੰਗਤਾਂ ਦੀ ਸਹੂਲਤ  ਲਈ ਸ਼੍ਰੋਮਣੀ ਗੁਰਦੁਆਰਾ PUNJ1904201916ਪ੍ਰਬੰਧਕ ਕਮੇਟੀ ਨੂੰ ਇੱਕ ਐਬੂਲੈਂਸ ਭੇਟ ਕੀਤੀ ਗਈ ਹੈ, ਜਿਸ ਦੀਆਂ ਚਾਬੀਆਂ ਅੱਜ ਬੈਂਕ ਅਧਿਕਾਰੀਆਂ ਪਾਸੋਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਮਹਿੰਦਰ ਸਿੰਘ ਆਹਲੀ, ਮਨਜੀਤ ਸਿੰਘ ਬਾਠ, ਬਲਵਿੰਦਰ ਸਿੰਘ ਜੌੜਾਸਿੰਘਾ, ਨਿੱਜੀ ਸਕੱਤਰ ਇੰਜ: ਸੁਖਮਿੰਦਰ ਸਿੰਘ, ਵਧੀਕ ਸਕੱਤਰ ਪਰਮਜੀਤ ਸਿੰਘ ਸਰੋਆ, ਸੁਖਦੇਵ ਸਿੰਘ ਭੂਰਾਕੋਹਨਾ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਜਸਵਿੰਦਰ ਸਿੰਘ ਦੀਨਪੁਰ ਨੇ ਪ੍ਰਾਪਤ ਕੀਤੀਆਂ।
    ਬੈਂਕ ਦੇ ਚੇਅਰਮੈਨ ਰਜਨੀਸ਼ ਕੁਮਾਰ ਪਰਿਵਾਰ ਸਮੇਤ ਪੁੱਜੇ, ਉਨ੍ਹਾਂ ਨਾਲ ਪੁੱਜੇ ਸੀ.ਜੀ.ਐਮ ਰਾਣਾ ਆਸੂਤੋਸ਼ ਕੁਮਾਰ ਸਿੰਘ, ਜੀ.ਐਮ ਰਾਜੀਵ ਅਰੋੜਾ, ਡੀ.ਜੀ.ਐਮ ਪਰਣੈ ਰੰਜਨ ਦਿਵੇਦੀ, ਆਰ.ਐਮ ਸੰਜੇ ਕੁਮਾਰ ਮਲਹੋਤਰਾ ਨੂੰ ਸ਼੍ਰੋਮਣੀ ਕਮੇਟੀ ਦੇ ਸਕੱਤਰ ਮਹਿੰਦਰ ਸਿੰਘ ਆਹਲੀ ਤੇ ਮਨਜੀਤ ਸਿੰਘ ਅਤੇ ਹੋਰ ਅਧਿਕਾਰੀਆਂ ਨੇ ਸਿਰੋਪਾਓ, ਲੋਈ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਦੇ ਕੇ ਸਨਮਾਨਿਤ ਕੀਤਾ।ਇਸ ਐਬਲੈਂਸ `ਤੇ ਤਕਰੀਬਨ 20 ਲੱਖ ਰੁਪਏ ਦੀ ਲਾਗਤ ਆਈ ਹੈ।ਇਸ ਵਿਚ ਮੁੱਢਲੀ ਸਹਾਇਤਾ, ਵੈਨਟੀਲੇਟਰ ਅਤੇ ਆਕਸੀਜਨ ਦੀ ਸਹੂਲਤ ਮੁਹੱਈਆ ਕਰਵਾਈ ਗਈ ਹੈ।ਸਕੱਤਰ ਮਹਿੰਦਰ ਸਿੰਘ ਆਹਲੀ ਨੇ ਬੈਂਕ ਅਧਿਕਾਰੀਆਂ ਦਾ ਧੰਨਵਾਦ ਕੀਤਾ।ਚੇਅਰਮੈਨ ਰਜਨੀਸ਼ ਕੁਮਾਰ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਨਾਲ ਕਾਫ਼ੀ ਪੁਰਾਣਾ ਅਤੇ ਵਿਸ਼ਵਾਸ ਭਰਿਆ ਤਾਲਮੇਲ ਹੈ, ਉਨ੍ਹਾਂ ਬੈਂਕ ਰਾਹੀਂ ਸਮਾਜ ਸੇਵਾ ਕਰਨ ਦਾ ਇਹ ਯਤਨ ਕੀਤਾ ਹੈ।ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਦੇ ਅਸ਼ੀਰਵਾਦ ਨਾਲ ਸਟੇਟ ਬੈਂਕ ਆਫ ਇੰਡੀਆ ਤਰੱਕੀ ਕਰ ਰਿਹਾ ਹੈ।ਇਸ ਮੌਕੇ ਮੀਤ ਸਕੱਤਰ ਹਰਜੀਤ ਸਿੰਘ ਲਾਲੂ ਘੁੰਮਣ, ਮੈਨੇਜਰ ਮੁਖਤਾਰ ਸਿੰਘ, ਸਤਨਾਮ ਸਿੰਘ ਸੁਪਰਡੈਂਟ, ਵਧੀਕ ਮੈਨੇਜਰ ਰਾਜਿੰਦਰ ਸਿੰਘ ਰੂਬੀ, ਨਰਿੰਦਰ ਸਿੰਘ ਤੇ ਨਿਸ਼ਾਨ ਸਿੰਘ, ਮਲਕੀਤ ਸਿੰਘ ਸਹਾਇਕ ਸੁਪਰਡੈਂਟ ਆਦਿ ਮੌਜੂਦ ਸਨ।

Check Also

ਅਕੈਡਮਿਕ ਵਰਲਡ ਸਕੂਲ ਵਿਖੇ ਸ੍ਰੀ ਗਣੇਸ਼ ਉਤਸਵ ਮਨਾਇਆ

ਸੰਗਰੂਰ, 19 ਸਤੰਬਰ (ਜਗਸੀਰ ਲੌਂਗੋਵਾਲ) – ਅਕੈਡਮਿਕ ਵਰਲਡ ਸਕੂਲ ਖੋਖਰ ਵਿਖੇ ਸ਼੍ਰੀ ਗਣੇਸ਼ ਉਤਸਵ ਸ਼ਰਧਾ …

Leave a Reply