Sunday, July 26, 2026

ਸਰਪੰਚ ਦਵਿੰਦਰ ਸਿੰਘ ਕੰਗ ਨੂੰ ਸਦਮਾ, ਪਿਤਾ ਦਾ ਦਿਹਾਂਤ

ਸਮਰਾਲਾ, 20 ਅਪ੍ਰੈਲ (ਪੰਜਾਬ ਪੋਸਟ- ਇੰਦਰਜੀਤ ਕੰਗ) – ਇੱਥੋਂ ਨਜਦੀਕੀ ਪਿੰਡ ਕੋਟਲਾ ਸਮਸ਼ਪੁਰ ਦੇ ਮੌਜੂਦਾ ਸਰਪੰਚ ਦਵਿੰਦਰ ਸਿੰਘ ਕੰਗ ਲਾਲੀ ਅਤੇ ਸਮੂਹ ਕੰਗ ਪਰਿਵਾਰ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਪਿਤਾ ਧਰਮ ਸਿੰਘ ਕੰਗ ਦਾ ਅਚਾਨਕ ਬੀਤੇ ਦਿਨੀਂ ਦਿਹਾਂਤ ਹੋ ਗਿਆ।ਜਿੰਨ੍ਹਾਂ ਦਾ ਅੰਤਿਮ ਸਸਕਾਰ ਪਿੰਡ ਦੇ ਸਮਸ਼ਾਨਘਾਟ ਵਿਖੇ ਉਨ੍ਹਾਂ ਦੇ ਛੋਟੇ ਸਪੁੱਤਰ ਪ੍ਰਿਤਪਾਲ ਸਿੰਘ ਕੰਗ ਦੇ ਵਿਦੇਸ਼ ਪਰਤਣ ਉਪਰੰਤ ਕਰ ਦਿੱਤਾ ਗਿਆ। ਇਸ ਮੌਕੇ ਇਲਾਕੇ ਦੇ ਪੰਚ, ਸਰਪੰਚ ਅਤੇ ਵੱਖ ਵੱਖ ਸਮਾਜਿਕ, ਧਾਰਮਿਕ ਅਤੇ ਰਾਜਨੀਤਕ ਜਥੇਬੰਦੀਆਂ ਦੇ ਨੁਮਾਇੰਦੇ ਮੌਜੂਦ ਸਨ।
             ਪਰਿਵਾਰ ਤੋਂ ਮਿਲੀ ਜਾਣਕਾਰੀ ਅਨੁਸਾਰ ਉਨ੍ਹਾਂ ਧਰਮ ਸਿੰਘ ਕੰਗ ਨਮਿਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਅੱਜ 21 ਅਪ੍ਰੈਲ ਦੁਪਹਿਰ ਪਿੰਡ ਕੋਟਲਾ ਸਮਸ਼ਪੁਰ ਦੇ ਗੁਰਦੁਆਰਾ ਸਾਹਿਬ ਵਿਖੇ ਹੋਵੇਗਾ।

Check Also

ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ

ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …

Leave a Reply