ਅੰਮ੍ਰਿਤਸਰ, 20 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਦੂਸਰੀ ਵਾਰ ਚੋਣ ਮੈਦਾਨ ਕੁੱਦੇ ਮੌਜੂਦਾ ਮੈਂਬਰ ਲੋਕ ਸਭਾ ਗੁਰਜੀਤ
ਸਿੰਘ ਔਜਲਾ ਨੇ ਪੰਜਾਬ ਭਾਜਪਾ ਪ੍ਰਧਾਨ ਸ਼ਵੇਤ ਮਲਿਕ ਨੂੰ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਤੇ ਕਾਂਗਰਸ ਪਾਰਟੀ ਖਿਲਾਫ ਕੀਤੀ ਮਨਘੜਤ ਬਿਆਨਬਾਜੀ ਦਾ ਮੋੜਵਾਂ ਜਵਾਬ ਦਿੰਦਿਆਂ ਉਨ੍ਹਾਂ ਨੂੰ ਆਪਣੀ ਪੀੜੀ ਹੇਠ ਸੋਟਾ ਫੇਰਨ ਦੀ ਸਲਾਹ ਦਿਤੀ।ਔਜਲਾ ਨੇ ਕਿਹਾ ਕਿ ਜੋ ਪਾਰਟੀ ਇੰਨਾਂ ਸਮਾਂ ਬੀਤ ਜਾਣ `ਤੇ ਵੀ ਪੰਜਾਬ ਦੇ ਤਿੰਨ ਲੋਕ ਸਭਾ ਹਲਕਿਆਂ ਲਈ ਆਪਣੇ ਉਮੀਦਵਾਰਾਂ ਦੀ ਚੋਣ ਨਹੀਂ ਕਰ ਸਕੀ, ਉਹ ਚੋਣ ਮੈਦਾਨ ਵਿੱਚ ਕੀ ਗੁੱਲ ਖਿਲਾਏਗੀ? ਉਨਾਂ ਕਿਹਾ ਕਿ ਪੰਜਾਬ ਕਾਂਗਰਸ ਸੂਬੇ ਦੀਆਂ 13 ਦੀਆਂ 13 ਸੀਟਾਂ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ `ਚ ਜਿੱਤ ਕੇ ਰਾਹੁਲ ਗਾਂਧੀ ਦੀ ਝੋਲੀ ਵਿੱਚ ਪਾਏਗੀ ।ਔਜਲਾ ਨੇ ਕਿਹਾ ਕਿ ਅੰਮ੍ਰਿਤਸਰ ਨਗਰ ਨਿਗਮ ਦੀ ਕੌਂਸਲਰ ਦੀ ਸੀਟ ਤੋਂ ਹਾਰ ਦਾ ਮੂੰਹ ਵੇਖਣ ਵਾਲੇ ਭਾਜਪਾ ਆਗੂ ਸ਼ਵੇਤ ਮਲਿਕ ਅੰਮ੍ਰਿਤਸਰ ਲੋਕ ਸਭਾ ਸੀਟ ਤੋਂ ਆਪਣੀ ਵੱਡੀ ਹਾਰ ਨੂੰ ਦੇਖਦਿਆਂ ਖੁੱਦ ਚੋਣ ਮੈਦਾਨ ਵਿੱਚ ਆਉਣ ਤੋਂ ਕੰਨੀ ਕਤਰਾ ਰਹੇ ਹਨ ਅਤੇ ਕਿਸੇ ਹੋਰ ਨੂੰ ਬਲੀ ਦਾ ਬੱਕਰਾ ਬਣਾ ਕੇ ਮੈਦਾਨ ਵਿੱਚ ਉਤਾਰਣ ਲਈ ਅੱਡੀ ਚੋਟੀ ਦਾ ਜ਼ੋਰ ਲਗਾ ਰਹੇ ਹਨ।ਔਜਲਾ ਨੇ ਕਿਹਾ ਕਿ ਮਲਿਕ ਬਿਨਾਂ ਸਵਾਰ ਦੇ ਘੋੜੇ ਭਜਾ ਰਹੇ ਹਨ।ਬਿਨ੍ਹਾਂ ਉਮੀਦਵਾਰ ਤੋਂ ਚੋਣ ਦਫਤਰ ਦਾ ਉਦਘਾਟਨ ਕਰ ਕੇ ਭਾਜਪਾ ਆਗੂ ਸਾਬਤ ਕਰ ਚੁੱਕੇ ਹਨ ਕਿ ਅੰਮ੍ਰਿਤਸਰ ਤੋਂ ਭਾਜਪਾ ਨੂੰ ਚੋਣ ਲੜਨ ਲਈ ਕੋਈ ਉਮੀਦਵਾਰ ਨਹੀਂ ਮਿਲ ਰਿਹਾ।
Check Also
ਟੀ.ਸੀ.ਐਸ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 134 ਇੰਜੀਨੀਅਰਿੰਗ ਵਿਦਿਆਰਥੀਆਂ ਨੂੰ ਦਿੱਤੀਆਂ ਨੌਕਰੀਆਂ
ਅੰਮ੍ਰਿਤਸਰ, 25 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟੋਰੇਟ ਆਫ ਪਲੇਸਮੈਂਟ …
Punjab Post Daily Online Newspaper & Print Media