ਲੌਂਗੋਵਾਲ, 21 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਨੇੜਲੇ ਪਿੰਡ ਮੰਡੇਰ ਕਲਾਂ ਵਿਖੇ ਅਕਾਲੀ-ਭਾਜਪਾ ਦੇ ਸਾਂਝੇ ਉਮੀਦਵਾਰ ਪਰਮਿੰਦਰ ਸਿੰਘ ਢੀਂਡਸਾ
ਨੂੰ ਅਕਾਲੀ ਆਗੂ ਹਰਵਿੰਦਰ ਸਿੰਘ ਮੱਖਣ ਸਾਬਕਾ ਸਰਪੰਚ ਦੀ ਅਗਵਾਈ ਵਿੱਚ ਪਿੰਡ ਵਾਸੀਆਂ ਵਲੋਂ ਲੱਡੂਆਂ ਨਾਲ ਤੋਲਿਆ ਗਿਆ।ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਪਰਮਿੰਦਰ ਸਿੰਘ ਢੀਂਡਸਾ ਨੇ ਪਿੰਡ ਵਾਸੀਆਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਨਾਂ ਨੂੰ ਹਰ ਵਾਰ ਬਹੁਤ ਵੱਡਾ ਮਾਨ ਸਤਿਕਾਰ ਦਿੱਤਾ ਗਿਆ ਹੈ।ਵਿਧਾਇਕ ਤੇ ਮੰਤਰੀ ਬਣਾਇਆ ਅਤੇ ਹੁਣ ਮੈਂਬਰ ਪਾਰਲੀਮੈਂਟ ਬਣਾਉਣਾ ਹੈ ਤਾਂ ਜੋ ਆਪਣੇ ਪਾਰਲੀਮੈਂਟ ਹਲਕੇ ਸੰਗਰੂਰ ਲਈ ਵਿਸ਼ੇਸ਼ ਪ੍ਰਾਜੈਕਟ ਲਿਆ ਕੇ ਇਸ ਹਲਕੇ ਵਿੱਚੋਂ ਬੇਰੁਜ਼ਗਾਰੀ ਨੂੰ ਦੂਰ ਕਰ ਸਕਾਂ।ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਰਾਜਿੰਦਰ ਦੀਪਾ ਅਤੇ ਯੂਥ ਵਿੰਗ ਕੋਰ ਕਮੇਟੀ ਦੇ ਮੈਂਬਰ ਅਤੇ ਅਕਾਲੀ ਦਲ ਦੇ ਨੈਸ਼ਨਲ ਸਪੋਕਸਪਰਸਨ ਵਿਨਰਜੀਤ ਸਿੰਘ ਗੋਲਡੀ ਨੇ ਵੀ ਪਰਮਿੰਦਰ ਸਿੰਘ ਢੀਂਡਸਾ ਦੇ ਹੱਕ ਵਿੱਚ ਲੋਕਾਂ ਨੂੰ ਵੱਧ ਤੋਂ ਵੱਧ ਵੋਟਾਂ ਪਾਉਣ ਦੀ ਅਪੀਲ ਕੀਤੀ।
ਇਸ ਸਮੇਂ ਅਮਨਵੀਰ ਸਿੰਘ ਚੈਰੀ, ਨਵ ਇੰਦਰਪ੍ਰੀਤ ਸਿੰਘ ਲੌਂਗੋਵਾਲ, ਕੁਲਦੀਪ ਸਿੰਘ ਬੁੱਗਰ, ਸਤਿਗੁਰ ਸਿੰਘ ਨਮੋਲ, ਹਰਵਿੰਦਰ ਸਿੰਘ ਸਾਬਕਾ ਪੰਚ, ਗੁਰਸੇਵਕ ਸਿੰਘ ਯੂਥ ਆਗੂ, ਹਰਵਿੰਦਰ ਸਿੰਘ, ਨਛੱਤਰ ਸਿੰਘ ਪਧਾਨ, ਰਾਜ ਖਾਂ, ਜਗਤਾਰ ਸਿੰਘ ਬੜਿੰਗ, ਹਰਮਨਜੀਤ ਸਿੰਘ ਲਾਡੀ, ਪ੍ਰਗਟ ਸਿੰਘ ਪਧਾਨ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਮੰਡੇਰ ਕਲਾਂ ਅਤੇ ਵੱਡੀ ਗਿਣਤੀ ਵਿੱਚ ਲੋਕ ਹਾਜ਼ਰ ਸਨ।
Check Also
ਟੀ.ਸੀ.ਐਸ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 134 ਇੰਜੀਨੀਅਰਿੰਗ ਵਿਦਿਆਰਥੀਆਂ ਨੂੰ ਦਿੱਤੀਆਂ ਨੌਕਰੀਆਂ
ਅੰਮ੍ਰਿਤਸਰ, 25 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟੋਰੇਟ ਆਫ ਪਲੇਸਮੈਂਟ …
Punjab Post Daily Online Newspaper & Print Media