Sunday, September 20, 2026

ਯੂਨਾਈਟਡ ਅਕਾਲੀ ਦਲ ਦੇ ਜਨਰਲ ਸਕੱਤਰ ਪਰਸ਼ੋਤਮ ਸਿੰਘ ਫੱਗੂਵਾਲਾ ਕਾਂਗਰਸ ਦੇ ਹੋਏ

ਲੌਂਗੋਵਾਲ, 21 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੁਰਚਰਨ ਸਿੰਘ ਟੌਹੜਾ ਦੇ ਅਤਿ ਨਜਦੀਕੀ ਰਹੇ ਪਰਸ਼ੋਤਮ ਸਿੰਘ PUNJ2104201903ਫੱਗੂਵਾਲਾ ਸੀਨੀਅਰ ਜਨਰਲ ਸਕੱਤਰ ਯੂਨਾਈਟਡ ਅਕਾਲੀ ਦਲ ਆਪਣੀ ਪਾਰਟੀ ਛੱਡ ਕੇ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਕਾਂਗਰਸ ਵਿੱਚ ਸਾਮਿਲ ਹੋ ਗਏ।ਉਨ੍ਹਾਂ ਨਾਲ ਅਜੈਬ ਸਿੰਘ ਰਟੋਲ ਹਲਕਾ ਇੰਚਾਰਜ ਦਿੜ੍ਹਬਾ ਵਿਸ਼ੇਸ ਤੌਰ `ਤੇ ਹਾਜ਼ਰ ਸਨ।ਕੇਵਲ ਸਿੰਘ ਢਿੱਲੋਂ ਨੇ ਕਾਂਗਰਸ  ਪਾਰਟੀ `ਚ ਸ਼ਾਮਿਲ ਹੋਣ `ਤੇ ਉਨ੍ਹਾਂ ਨੂੰ `ਜੀ ਆਇਆ` ਕਿਹਾ ਅਤੇ ਇਹ ਵਿਸ਼ਵਾਸ ਦਿਵਾਇਆ ਕਿ ਉਹਨਾਂ ਨੂੰ ਪਾਰਟੀ ਅੰਦਰ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ ਕਾਂਗਰਸ ਵਿੱਚ ਸ਼ਾਮਿਲ ਹੋਏ ਪਰਸ਼ੋਤਮ ਸਿੰਘ ਫੱਗੂਵਾਲਾ ਨੇ ਕਿਹਾ ਕਿ ਉਹ ਪਾਰਟੀ ਅਤੇ ਕੇਵਲ ਸਿੰਘ ਢਿੱਲੋਂ ਦੀ ਕਾਮਯਾਬੀ ਲਈ ਦਿਨ ਰਾਤ ਮਿਹਨਤ ਕਰਨਗੇ ।

Check Also

ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ

ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …

Leave a Reply