Sunday, September 20, 2026

ਪੀ.ਏ.ਪੀ ਨੂੰ ਵੱਡਾ ਝਟਕਾ- ਜਿਲਾ ਪ੍ਰਧਾਨ ਕਾਲਾ ਢਿੱਲੋਂ ਕਾਂਗਰਸ ਵਿੱਚ ਸ਼ਾਮਲ

ਲੌਂਗੋਵਾਲ, 21 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪੰਜਾਬ ਡੇਮੋਕ੍ਰੇਟਿਕ ਸਾਂਝੇ ਮੋਰਚੇ ਅਤੇ ਪੰਜਾਬ ਏਕਤਾ ਪਾਰਟੀ ਨੂੰ ਉਸ ਸਮੇਂ PUNJ2104201907ਵੱਡਾ ਝਟਕਾ ਲੱਗਾ, ਜਦੋਂ ਪੀ.ਏ.ਪੀ ਦੇ ਜਿਲ੍ਹਾ ਬਰਨਾਲਾ ਦੇ ਪ੍ਰਧਾਨ ਕੁਲਦੀਪ ਸਿੰਘ ਕਾਲਾ ਢਿੱਲੋਂ ਆਪਣੇ ਸਾਥੀਆਂ ਸਮੇਤ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਮੌਜੂਦਗੀ ਵਿਚ ਕਾਂਗਰਸ ਵਿਚ ਸ਼ਾਮਿਲ ਹੋਏ। ਕਾਂਗਰਸ ਵਿੱਚ ਪੀ.ਏ.ਪੀ ਆਗੂ ਅਤੇ ਉਹਨਾਂ ਦੇ ਸਮਰਥਕਾਂ ਦਾ ਸਵਾਗਤ ਕਰਦੇ ਹੋਏ ਕੇਵਲ ਸਿੰਘ ਢਿੱਲੋਂ  ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀਆ ਲੋਕ ਪੱਖੀ ਨੀਤੀਆਂ ਸਦਕਾ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋੋਣ ਦੀ ਲਹਿਰ ਦੀ ਇਹ ਸ਼ੁਰੂਆਤ ਹੈ ਅਤੇ ਆਉਣ ਵਾਲੇ ਦਿਨਾ ਵਿਚ ਹੋਰ ਆਗੂ ਵੀ ਕਾਂਗਰਸ ਪਾਰਟੀ ਦਾ ਪੱਲਾ ਫੜਣਗੇ । ਇਸ ਮੌਕੇ  ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਕਿਹਾ ਕਿ ਕਾਂਗਰਸ ਪੰਜਾਬ ਦੇ ਮਿਸ਼ਨ 13 ਤਹਿਤ ਸੰਗਰੂਰ ਸੀਟ `ਤੇ ਵੱਡੀ ਜਿੱਤ ਹਾਸਿਲ ਕਰੇਗੀ ।
ਇਸ ਮੌਖੇ ਸੂਰਤ ਬਾਜਵਾ ਸਟੇਟ ਮੈਂਬਰ ਪੀ.ਏ.ਪੀ, ਹਰਵਿੰਦਰ ਸੇਖੋਂ ਆਪ ਮਾਲਵਾ ਜ਼ੋਨ ਜਨਰਲ ਸਕੱਤਰ, ਪ੍ਰੇਮ ਗੁਪਤਾ ਆਪ ਪ੍ਰਧਾਨ ਅਗਰਵਾਲ ਸਭਾ ਸੁਨਾਮ, ਭਾਰਤ ਭੂਸ਼ਣ ਗਰਗ, ਸੁਭਾਸ਼ ਗਰਗ ਅਤੇ ਸੰਦੀਪ ਗਰਗ ਵੀ ਕਾਂਗਰਸ ਵਿੱਚ ਸ਼ਾਮਿਲ ਹੋਏ।ਇਸ ਮੌਕੇ ਕੇਵਲ ਸਿੰਘ ਢਿੱਲੋਂ  ਦੇ ਸਪੁੱਤਰ ਕਰਨ ਢਿੱਲੋਂ ਵੀ ਹਾਜ਼ਰ ਸਨ ।

Check Also

ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ

ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …

Leave a Reply