Wednesday, March 4, 2026

ਦਮਦਮੀ ਟਕਸਾਲ ਮੁਖੀ ਸੰਤ ਹਰਨਾਮ ਸਿੰਘ ਖਾਲਸਾ ਨੂੰ ਸਦਮਾ, ਮਾਤਾ ਦਾ ਦਿਹਾਂਤ

ਅੰਤਿਮ ਸਸਕਾਰ 23 ਅਪ੍ਰੈਲ ਨੂੰ ਧੁੰਮਾ ਨੇੜੇ ਰਾਜਪੁਰਾ ਵਿਖੇ ਕੀਤਾ ਜਾਵੇਗਾ
ਅੰਮ੍ਰਿਤਸਰ, 21 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ ਮੁੱਖੀ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਨੂੰ ਉਸ ਸਮੇਂ ਗਹਿਰਾ PUNJ2104201911ਸਦਮਾ ਪੁੱਜਾ ਜਦ ਉਹਨਾਂ ਦੇ ਮਾਤਾ ਅਵਤਾਰ ਕੌਰ ਅੱਜ 21 ਅਕਾਲ ਚਲਾਣਾ ਕਰ ਗਏੇ। ਤਕਰੀਬਨ 85 ਵਰਿਆਂ ਦੇ ਮਾਤਾ ਜੀ ਪਿਛਲੇ ਕੁੱਝ ਸਮੇਂ ਤੋਂ ਬਿਮਾਰ ਹੋਣ ਕਾਰਨ ਜਲੰਧਰ ਦੇ ਸੇਕਰਡ ਹਾਰਟ ਹਸਪਤਾਲ ਵਿਖੇ ਜ਼ੇਰੇ ਇਲਾਜ ਸਨ।
ਮਾਤਾ ਜੀ ਦਾ ਅੰਤਿਮ ਸਸਕਾਰ ਪਰਸੋਂ 23 ਅਪ੍ਰੈਲ ਮੰਗਲਵਾਰ ਨੂੰ ਦੁਪਹਿਰ 1.00 ਵਜੇ ਨਗਰ ਧੁੰਮਾ ਨੇੜੇ ਰਾਜਪੁਰਾ ਵਿਖੇ ਕੀਤਾ ਜਾਵੇਗਾ।ਮਾਤਾ ਜੀ ਦੇ ਸਦੀਵੀ ਵਿਛੋੜੇ ’ਤੇ ਬਾਬਾ ਹਰਨਾਮ ਸਿੰਘ ਖਾਲਸਾ ਨਾਲ ਗਿਆਨੀ ਹਰਪ੍ਰੀਤ ਸਿੰਘ ਜਾਰਜਕਾਰੀ ਜ਼ਥੇਦਾਰ ਸ੍ਰੀ ਅਕਾਲ ਤਖਤ ਸਾਹਿਬ, ਗਿਆਨੀ ਜਗਤਾਰ ਸਿੰਘ, ਗਿਆਨੀ ਰਘਬੀਰ ਸਿੰਘ ਜੀ, ਸ੍ਰੋਮਣੀ ਕਮੇਟੀ ਪ੍ਰਧਾਨ ਗੋਵਿੰਦ ਸਿੰਘ ਲੋਗੋਵਾਲ, ਸਾਬਕਾ ਜਥੇਦਾਰ ਜਸਬੀਰ ਸਿੰਘ ਖਾਲਸਾ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆ, ਭਾਈ ਈਸ਼ਰ ਸਿੰਘ, ਬਾਬਾ ਬੁੱਧ ਸਿੰਘ ਨਿਕੇ ਘੁੰਮਾਣਾ ਵਾਲੇ, ਬਾਬਾ ਅਮਰੀਕ ਸਿੰਘ ਪਟਿਆਲੇ ਵਾਲੇ, ਬਾਬਾ ਮਨਜੀਤ ਸਿੰਘ ਹਰਖਵੋਲ, ਸੰਤ ਬਲਜਿੰਦਰ ਸਿੰਘ ਰਾੜਾ ਸਾਹਿਬ, ਬਾਬਾ ਹਰਜਿੰਦਰ ਸਿੰਘ ਨਾਨਕਸਰ, ਬਾਬਾ ਗੁਰਭੇਜ ਸਿੰਘ ਖਾਲਸਾ, ਬਾਬਾ ਸੁਖਵੰਤ ਸਿੰਘ ਚੰਨਣਕੇ, ਬਾਬਾ ਸਜਨ ਸਿੰਘ ਬੇਰ ਸਾਹਿਬ, ਬਾਬਾ ਸੁਖਦੇਵ ਸਿੰਘ ਭੁੱਚੋ, ਬਾਬਾ ਦਰਸਨ ਸਿੰਘ ਟਾਹਲਾ ਸਾਹਿਬ, ਭਾਈ ਅਮਰਜੀਤ ਸਿੰਘ ਚਾਵਲਾ, ਭਾਈ ਅਜੈਬ ਸਿੰਘ ਅਭਿਆਸੀ, ਭਾਈ ਰਾਜਿੰਦਰ ਸਿੰਘ ਮਹਿਤਾ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਬਾਬਾ ਗੁਰਮੇਲ ਸਿੰਘ ਨਾਨਕਸਰ, ਬਾਬਾ ਲੱਖਾ ਸਿੰਘ ਨਾਨਕਸਰ, ਬਾਬਾ ਗੁਰਚਰਨ ਸਿੰਘ ਨਾਨਕਸਰ, ਬਾਬਾ ਸੇਵਾ ਸਿੰਘ ਨਾਨਕਸਰ, ਬਾਬਾ ਗੁਰਦੇਵ ਸਿੰਘ ਜੀ ਨਾਨਕਸਰ ਭਾਈ ਕੀ ਸਮਾਧਵਾਲਿਆਂ ਅਤੇ ਪ੍ਰੋ: ਸਰਚਾਂਦ ਸਿੰਘ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।  
 

Check Also

ਖ਼ਾਲਸਾ ਕਾਲਜ ਵਿਖੇ ਬੀ.ਏ.ਆਰ.ਸੀ ਆਊਟਰੀਚ ਪ੍ਰੋਗਰਾਮ ਕਰਵਾਇਆ ਗਿਆ

ਅੰਮ੍ਰਿਤਸਰ, 3 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਭੌਤਿਕ ਵਿਗਿਆਨ ਵਿਭਾਗ ਵੱਲੋਂ ਵਿਦਿਆਰਥੀਆਂ …

Leave a Reply