ਅੰਮ੍ਰਿਤਸਰ, 21 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ)- ਭਾਰਤ ਦੇ ਗੁਆਂਢੀ ਦੇਸ਼ ਸ਼੍ਰੀਲੰਕਾ ਦੀ ਧਰਤੀ `ਤੇ ਚਰਚਾਂ `ਤੇ ਹੋਏ
ਸਿਲਸਿਲੇਵਾਰ ਧਮਾਕਿਆਂ ਦੀ ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਸਖਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਹਮਲੇ ਨੂੰ ਮਨੁੱਖਤਾ `ਤੇ ਹਮਲਾ ਕਰਾਰ ਦਿੱਤਾ ਹੈ।
ਸ਼੍ਰੀਲੰਕਾ ਦੇ ਧਮਾਕਿਆਂ ਕਾਰਨ ਵੱਡੀ ਗਿਣਤੀ ਵਿੱਚ ਆਪਣੀ ਜਾਨ ਗਵਾ ਚੁੱਕੇ ਇਸਾਈ ਭਾਈਚਾਰੇ ਦੇ ਲੋਕਾਂ ਦੀ ਸ਼ਾਂਤੀ ਲਈ ਅਰਦਾਸ ਕਰਦਿਆਂ ਔਜਲਾ ਨੇ ਕਿਹਾ ਕਿ ਵਿਸ਼ਵ ਦੀ ਸ਼ਾਂਤੀ ਨੂੰ ਭੰਗ ਕਰਨ ਵਾਲੀਆਂ ਤਾਕਤਾਂ ਖਿਲ਼ਾਫ ਪੂਰੇ ਵਿਸ਼ਵ ਨੂੰ ਇਕ ਹੋਣਾ ਚਾਹੀਦਾ ਹੈ।ਔਜਲਾ ਨੇ ਅੱਜ ਇਸਾਈ ਭਾਈਚਾਰੇ ਦੇ ਧਾਰਮਿਕ ਆਗੂਆਂ ਨਾਲ ਇਸ ਸੰਬੰਧੀ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਉਨਾਂ ਕਿਹਾ ਕਿ ਜੋ ਲੋਕ ਮਨੁੱਖਤਾ ਦੇ ਧਰਮ ਖਿਲਾਫ ਅਜਿਹੇ ਘਾਣ ਨੂੰ ਪਹਿਲ ਦਿੰਦੇ ਹਨ ਪ੍ਰਮਾਤਮਾ ਉਨ੍ਹਾਂ ਨੂੰ ਕਦੇ ਮਾਫ ਨਹੀਂ ਕਰ ਸਕਦਾ। ਔਜਲਾ ਨੇ ਅਜਿਹੀਆਂ ਘਿਣਾਉਣੀਆਂ ਘਟਨਾਵਾਂ ਨੂੰ ਅੰਜ਼ਾਮ ਦੇਣ ਵਾਲਿਆਂ ਨੂੰ ਮਨੁੱਖਤਾ ਦਾ ਦੋਸ਼ੀ ਕਰਾਰ ਦਿੰਦਿਆਂ ਈਸਾਈ ਭਾਈਚਾਰੇ ਦੇ ਆਗੂਆਂ ਨੂੰ ਵਿਸਵਾਸ਼ ਦਿਵਾਇਆ ਕਿ ਦੁਖ ਦੀ ਇਸ ਘੜੀ ਵਿੱਚ ਕਾਂਗਰਸ ਪਾਰਟੀ ਪ੍ਰਧਾਨ ਰਾਹੁਲ ਗਾਂਧੀ ਤੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਸਮੇਤ ਸਮੁੱਚਾ ਦੇਸ਼ ਉਨ੍ਹਾਂ ਨਾਲ ਖੜਾ ਹੈ।
Check Also
ਗੁਰੂ ਨਾਨਕ ਦੇਵ ਯੂਨੀਵਰਸਿਟੀ ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਲਈ ਵਚਨਬੱਧ – ਪ੍ਰੋ. ਕਰਮਜੀਤ ਸਿੰਘ
ਅੰਮ੍ਰਿਤਸਰ, 16 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …
Punjab Post Daily Online Newspaper & Print Media