Sunday, July 26, 2026

ਛੀਨਾ ਵਲੋਂ ਸ੍ਰੀਲੰਕਾ ’ਚ ਹੋਏ ਆਤਮਘਾਤੀ ਹਮਲੇ ਦੀ ਨਿੰਦਾ

ਅੰਮ੍ਰਿਤਸਰ, 21 ਅਪ੍ਰੈਲ ( ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਤੇ PUNJ2104201912ਸੀਨੀਅਰ ਭਾਜਪਾ ਆਗੂ ਰਜਿੰਦਰ ਮੋਹਨ ਸਿੰਘ ਛੀਨਾ ਨੇ ਸ੍ਰੀਲੰਕਾ ਦੀ ਰਾਜਧਾਨੀ ਕੋਲੰਬੋ ’ਚ ਇਕ ਚਰਚ ’ਚ ਈਸਟਰ ਦਿਹਾੜੇ ਆਯੋਜਿਤ ਪ੍ਰਾਥਨਾ ਸਭਾ ’ਚ ਹੋਏ ਆਤਮਘਾਤੀ ਹਮਲੇ ਦੀ ਨਿੰਦਾ ਕੀਤੀ ਹੈ।ਛੀਨਾ ਜੋ ਕਿ ਅਜਨਾਲਾ ਵਿਖੇ ਇਕ ਚਰਚ ’ਚ ਕਰਵਾਏ ਸਮਾਗਮ ਉਪਰੰਤ ਆਮ ਲੋਕਾਂ ਨੂੰ ਸੰਬੋਧਨ ਕਰ ਰਹੇ ਹਨ, ਨੇ ਅੱਤਵਾਦੀਆਂ ਦੀ ਇਕ ਘਿਣੌਨੀ ਹਰਕਤ ਨੂੰ ਬਰਦਾਸ਼ਤ ਤੋਂ ਬਾਹਰ ਦੱਸਿਆ।ਉਨ੍ਹਾਂ ਕਿਹਾ ਕਿ ਸਮੂਹ ਦੇਸ਼ਾਂ ਨੂੰ ਅੱਤਵਾਦ ਦਾ ਸਖ਼ਤ ਜਵਾਬ ਦੇਣ ਲਈ ਠੋਸ ਨੀਤੀ ਤਿਆਰ ਕਰਨੀ ਹੋਵੇਗੀ ਤਾਂ ਕਿ ਅੱਤਵਾਦੀ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਨੂੰ ਅੰਜ਼ਾਮ ਦੇਣ ਤੋਂ ਪਹਿਲਾਂ ਸੌ ਵਾਰ ਸੋਚਣ।
     ਉਨ੍ਹਾਂ ਨੇ ਇਸ ਹਮਲੇ ’ਚ ਮਾਰੇ ਗਏ 207 ਵਿਅਕਤੀਆਂ ਸਬੰਧੀ ਦੁੱਖ ਪ੍ਰਗਟ ਕੀਤੀ ਅਤੇ ਉਨ੍ਹਾਂ ਨੂੰ ਭਾਵਭਿੰਨੀ ਸ਼ਰਧਾਜਲੀ ਅਰਪਿਤ ਕਰਦਿਆਂ ਕਿਹਾ ਕਿ ਪ੍ਰਮਾਤਮਾ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ’ਚ ਸਥਾਨ ਬਖ਼ਸ਼ੇ।  ਉਨ੍ਹਾਂ ਨੇ ਸੈਂਕੜੇ ਜਖਮੀਆਂ ਦੀ ਜਲਦ ਸਿਹਤਯਾਬੀ ਦੀ ਕਾਮਨਾ ਵੀ ਕੀਤੀ ਹੈ ।

Check Also

ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ

ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …

Leave a Reply