ਅੰਮ੍ਰਿਤਸਰ, 21 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਚੋਣ ਮੈਦਾਨ ਵਿੱਚ ਦੂਸਰੀ ਵਾਰ ਨਿੱਤਰੇ ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਦੀ ਚੋਣ ਮੁਹਿੰਮ ਨੂੰ ਸਿਖਰਾਂ ਤੇ ਪਹੁੰਚਾਉਂਦਿਆਂ ਕੈਬਨਿਟ ਮੰਤਰੀ ਓਮ ਪ੍ਰਕਾਸ਼ ਸੋਨੀ ਵਲੋਂ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਕੇਂਦਰੀ ਦੇ ਕਾਂਗਰਸੀ ਕੌਂਸਲਰਾਂ ਤੇ ਸੀਨੀਅਰ ਕਾਂਗਰਸੀ ਆਗੂਆਂ ਨਾਲ ਵਿਸੇਸ਼ ਮੀਟਿੰਗ ਕਰਕੇ ਬੂਥ ਪੱਧਰ `ਤੇ ਕਾਂਗਰਸੀ ਵਰਕਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ
ਯੂਥ ਕਾਂਗਰਸ ਲੋਕ ਸਭਾ ਹਲਕਾ ਅੰਮ੍ਰਿਤਸਰ ਦੇ ਜਨਰਲ ਸਕੱਤਰ ਵਿਕਾਸ ਸੋਨੀ ਕੌਂਸਲਰ ਦੀ ਅਗਵਾਈ ਹੇਠ ਹੋਈ ਮੀਟਿੰਗ ਦੌਰਾਨ ਕੈਬਨਿਟ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਹਾਜਰ ਕੌਂਸਲਰਾਂ ਤੇ ਕਾਂਗਰਸੀ ਆਗੂਆਂ ਨੂੰ ਸਮਬੋਧਨ ਕਰਦਿਆਂ ਕਿਹਾ ਕਿ ਕੇਂਦਰ ਦੀ ਜ਼ੁਮਲੇਬਾਜ ਮੋਦੀ ਸਰਕਾਰ ਦੀਆਂ ਗਲਤ ਨੀਤੀਆਂ ਸਦਕਾ ਦੇਸ਼ ਕੰਗਾਲੀ ਦੇ ਕੰਢੇ ਆ ਚੁੱਕਾ ਹੈ।ਅੱਜ ਭਾਜਪਾ ਵਲੋਂ ਕੀਤੀ ਜਾ ਰਹੀ ਫਿਰਕਾਪ੍ਰਸਤੀ ਤੇ ਝੂਠ ਦੀ ਰਾਜਨੀਤੀ ਕਾਰਨ ਦੇਸ਼ ਵਾਸੀਆਂ ਵਿੱਚ ਸਹਿਮ ਦਾ ਮਾਹੌਲ ਹੈ। ਮੀਟਿੰਗ ਵਿੱਚ ਵਿਸੇਸ਼ ਤੌਰ `ਤੇ ਪੁੱਜੇ ਔਜਲਾ ਨੇ ਕਾਂਗਰਸੀ ਆਗੂਆਂ ਨੂੰ ਇਕ ਮਹੀਨੇ ਦੀ ਛੁੱਟੀ ਲੈ ਕੇ ਕਾਂਗਰਸ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਦਾ ਸੱਦਾ ਦਿੱਤਾ। ਇਸ ਸਮੇਂ ਸਾਬਕਾ ਵਿਧਾਇਕ ਜੁਗਲ ਕਿਸ਼ੋਰ ਸ਼ਰਮਾ, ਸ਼੍ਰੀਮਤੀ ਜਤਿੰਦਰ ਸੋਨੀਆ ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ, ਯੂਨਿਸ ਸ਼ਰਮਾ ਡਿਪਟੀ ਮੇਅਰ, ਇਕਬਾਲ ਸਿੰਘ ਸ਼ੈਰੀ, ਮਹੇਸ਼ ਖੰਨਾ, ਵਿਕਾਸ ਮਿਸ਼ਰਾ, ਦਾਰਾ ਸਿੰਘ, ਸੁਰਿੰਦਰ ਕੁਮਾਰ ਸ਼ਿੰਦਾ, ਕਪਿਲ ਮਹਾਜਨ, ਤਾਹਿਰ ਸ਼ਾਹ, ਰੌਕੀ ਕੌਂਸਲਰ, ਅਰੁਣ ਕੁਮਾਰ ਪੱਪਲ, ਪਰਮਜੀਤ ਚੋਪੜਾ, ਅਸ਼ੋਕ ਲਿੱਦੜ, ਸੁਨੀਲ ਕੌਂਟੀ, ਸਰਬਜੀਤ ਸਿੰਘ ਲਾਟੀ (ਸਾਰੇ ਕੌਂਸਲਰ) ਸਮੇਤ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂ ਹਾਜਰ ਸਨ।
Check Also
ਖ਼ਾਲਸਾ ਕਾਲਜ ਵਿਖੇ ਬੀ.ਏ.ਆਰ.ਸੀ ਆਊਟਰੀਚ ਪ੍ਰੋਗਰਾਮ ਕਰਵਾਇਆ ਗਿਆ
ਅੰਮ੍ਰਿਤਸਰ, 3 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਭੌਤਿਕ ਵਿਗਿਆਨ ਵਿਭਾਗ ਵੱਲੋਂ ਵਿਦਿਆਰਥੀਆਂ …
Punjab Post Daily Online Newspaper & Print Media