Sunday, September 27, 2026

ਕਾਂਗਰਸ ਦੇ ਸੰਗਠਨ ਇੰਟਕ ਵਲੋਂ ਗੁਰਜੀਤ ਸਿੰਘ ਔਜਲਾ ਦੇ ਹੱਕ ਵਿੱਚ ਪ੍ਰਭਾਵਸ਼ੈਲੀ ਰੈਲੀ

PUNJ2104201913ਅੰਮ੍ਰਿਤਸਰ, 21 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਕੁੱਲ ਹਿੰਦ ਕਾਂਗਰਸ ਕਮੇਟੀ ਵਲੋਂ ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਚੋਣ ਮੈਦਾਨ ਵਿੱਚ ਉਤਾਰੇ ਗਏ ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਦੇ ਹੱਕ ਵਿੱਚ ਜ਼ਿਲ੍ਹਾ ਕਾਂਗਰਸ ਕਮੇਟੀ ਅੰਮ੍ਰਿਤਸਰ (ਦਿਹਾਤੀ) ਦਫਤਰ ਵਿਖੇ ਕਾਂਗਰਸ ਦੇ ਸੰਗਠਨ ਇੰਟਕ ਵਲੋਂ ਇਕ ਵਿਸ਼ਾਲ ਚੋਣ ਰੈਲੀ ਕੀਤੀ ਗਈ।ਜਿਸ ਵਿੱਚ ਸੈਂਕੜੇ ਇੰਟਕ ਵਰਕਰਾਂ ਨੇ ਭਾਗ ਲੈ ਕੇ ਅੰਮ੍ਰਿਤਸਰ ਤੋਂ ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੂੰ ਵੱਡੀ ਲੀਡ ਨਾਲ ਜਿਤਾਉਣ ਦਾ ਪ੍ਰਣ ਲਿਆ।
ਰੈਲੀ ਦੌਰਾਨ ਵਿਸੇਸ਼ ਤੌਰ ਤੇ ਪੁੱਜੇ ਕੈਬਨਿਟ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਨੇ ਸੰਬੋਧਨ ਦੌਰਾਨ ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੂੰ ਲੋਕ ਸਭਾ ਚੋਣਾਂ ਵਿੱਚ ਵੱਡੀ ਲੀਡ ਨਾਲ ਜਿਤਾਉਣ ਦੀ ਅਪੀਲ ਕੀਤੀ।ਕਾਂਗਰਸੀ ਵਿਧਾਇਕ ਸੁਨੀਲ ਦੱਤੀ, ਜ਼ਿਲ੍ਹਾ ਪ੍ਰਧਾਨ ਜਤਿੰਦਰ ਸੋਨੀਆ, ਸਾਬਕਾ ਵਿਧਾਇਕ ਜੁਗਲ ਕਿਸ਼ੋਰ ਸ਼ਰਮਾ ਨੇ ਕਿਹਾ ਪ੍ਰਧਾਨ ਮੰਤਰੀ ਮੋਦੀ ਵਿਰੋਧੀ ਪਾਰਟੀਆਂ ਖਿਲਾਫ ਹਿਟਲਰਸ਼ਾਹੀ ਨੀਤੀ ਨੂੰ ਅਪਣਾਇਆ। ਬੁਲਾਰਿਆਂ ਨੇ ਕੇਂਦਰ ਸਰਕਾਰ ਤੇੇ ਸਿਆਸੀ ਵਾਰ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੇ ਆਪਣਾ 56 ਇੰਚੀ ਸੀਨਾ ਦੇਸ਼ ਦੇ ਦੁਸ਼ਮਣਾਂ ਖਿਲਾਫ ਨਹੀਂ ਵਰਤਿਆ ਬਲਿਕ ਉਨ੍ਹਾਂ ਦੀ ਸਰਕਾਰ ਨੇ ਦੇਸ਼ ਅੰਦਰ ਫਿਰਕਾਪ੍ਰਸਤੀ ਅਤੇ ਜੁਮਲੇਬਾਜੀ ਨੂੰ ਉਤਸ਼ਾਹਿਤ ਕਰਨ ਦੇ ਨਾਲ ਨਾਲ ਦੇਸ਼ ਦੀ ਸੈਨਾਵਾਂ ਦੇ ਨਾਮ ਤੇ ਝੂਠੀ ਰਾਜਨੀਤੀ ਨੂੰ ਪਹਿਲ ਦਿੱਤੀ ਹੈ  ਜਿਸ ਦਾ ਖਮਿਆਜਾ ਭਾਜਪਾ ਨੂੰ ਲੋਕ ਸਭਾ ਚੋਣਾਂ ਵਿੱਚ ਭੁਗਤਣਾ ਪਵੇਗਾ।ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਉੁਹ ਅੰਮ੍ਰਿਤਸਰ ਵਾਸੀਆਂ ਲਈ ਕੋਈ ਨੇਤਾ ਨਹੀਂ ਬਲਕਿ ਅੰਮ੍ਰਿਤਸਰ ਵਾਸੀਆਂ ਦੇ ਬੇਟੇ ਹਨ।ਉਨਾਂ੍ਹ ਵਾਅਦਾ ਕੀਤਾ ਕਿ ਉਹ ਪਹਿਲਾਂ ਵਾਂਗ ਗੁਰੂ ਨਗਰੀ ਅੰਮ੍ਰਿਤਸਰ ਅਤੇ ਇਥੋਂ ਦੇ ਵਾਸੀਆਂ ਦੀ ਸੇਵਾ ਵਿਚ ਹਰ ਵਕਤ ਹਾਜਰ ਰਹਿਣਗੇ।
ਇਸ ਸਮੇਂ ਸੁਰਿੰਦਰ ਸ਼ਰਮਾ ਪ੍ਰਧਾਨ ਇੰਟਕ, ਸਰਪੰਚ ਸੁਖਪਾਲ ਸਿੰਘ ਸੁੱਖ ਕੰਦੋਵਾਲੀ, ਕੌਂਸਲਰ ਜਸਵਿੰਦਰ ਸਿੰਘ ਸ਼ੇਰਗਿੱਲ, ਅਸ਼ਵਨੀ ਪੱਪੂ, ਗੁਰਬਿੰਦਰ ਮਾਹਲ, ਸਰਪੰਚ ਹਰਜਿੰਦਰ ਸਿੰਘ ਸਾਂਘਣਾ, ਅਸ਼ਨਵੀ ਸ਼ਰਮਾ, ਵਿਨੋਦ ਬਿੱਟਾ ਪ੍ਰਧਾਨ ਸਫਾਈ ਸੇਵਕ ਮਜ਼ਦੂਰ ਯੂਨੀਅਨ, ਮਹਿੰਦਰ ਸਿੰਘ ਉੱਪ ਪ੍ਰਧਾਨ, ਚੇਅਰਮੈਨ ਕੁਲਦੀਪਕ ਮਹਿਤਾ ਜ਼ਿਲ੍ਹਾ ਇੰਟਕ,  ਸੁਦੇਸ਼ ਕੁਮਾਰੀ, ਮਹੇਸ਼ ਕੁਮਾਰ ਮੇਸ਼ੀ ਪ੍ਰਧਾਨ, ਅਨੋਖ ਸਿੰਘ ਭੱਟੀ, ਸੁਰੇਸ਼ ਕਾਂਤਾ, ਡਾ: ਸਤਨਾਮ ਸਿੰਘ, ਸੁਨੀਲ ਸ਼ਰਮਾ ਆਦਿ ਹਾਜਰ ਸਨ।

Check Also

ਟੀ.ਸੀ.ਐਸ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 134 ਇੰਜੀਨੀਅਰਿੰਗ ਵਿਦਿਆਰਥੀਆਂ ਨੂੰ ਦਿੱਤੀਆਂ ਨੌਕਰੀਆਂ

ਅੰਮ੍ਰਿਤਸਰ, 25 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟੋਰੇਟ ਆਫ ਪਲੇਸਮੈਂਟ …

Leave a Reply