ਅੰਮ੍ਰਿਤਸਰ, 21 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਦੇ ਰਾਜ ਸਮੇਂ ਦੇਸ਼ ਵਿੱਚ ਜਿਥੇ ਸੰਵਿਧਾਨਿਕ ਸੰਸਥਾਵਾਂ ਨੂੰ ਕਮਜ਼ੋਰ ਕੀਤਾ ਗਿਆ ਉਥੇ ਹੀ ਪਿਛਲੇ 5 ਸਾਲਾਂ ਅੰਦਰ ਦੇਸ਼ ਵਿੱਚ ਘੱਟ ਗਿਣਤੀ ਸੰਸਥਾਵਾਂ ਤੇ ਘੱਟ ਗਿਣਤੀ ਲੋਕਾਂ ਤੇ ਹਮਲਿਆਂ ਵਿੱਚ ਹੋਏ ਭਾਰੀ ਵਾਧੇ ਨੇ ਘੱਟ ਗਿਣਤੀਆਂ ਵਿੱਚ ਸਹਿਮ ਦਾ ਮਾਹੌਲ ਪੈਦਾ ਕੀਤਾ ਹੋਇਆ ਹੈ।
ਔਜਲਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਵਲੋਂ ਉਨ੍ਹਾਂ ਵੱਡੇ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਗਿਆ ਜਿੰਨਾਂ ਦਾ ਨੀਂਹ ਪੱਥਰ ਪਿਛਲੀ ਸਰਕਾਰ ਸਮੇਂ ਤਤਕਾਲੀ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਵਲੋਂ ਰੱਖੇ ਗਏ ਸਨ, ਜਦਕਿ ਉਨ੍ਹਾਂ ਪ੍ਰੋਜੈਕਟਾਂ ਅਤੇ ਸਕੀਮਾਂ ਨੂੰ ਆਪਣੀ ਪ੍ਰਾਪਤੀ ਦੱਸ ਕੇ ਪ੍ਰਧਾਨ ਮੰਤਰੀ ਮੋਦੀ ਦੇਸ਼ ਵਾਸੀਆਂ ਤੋਂ ਫੋਕੀ ਵਾਹ ਵਾਹ ਲੈਣ ਦੀ ਕੋਸ਼ਿਸ ‘ਚ ਰਹਿੰਦੇ ਹਨ। ਜਿਸ ਸਮੇਂ ਦੇਸ਼ ਵਾਸੀ ਪੁਲਵਾਮਾ ਵਿਖੇ ਹੋਏ ਅੱਤਵਾਦੀ ਹਮਲੇ ਵਿੱਚ ਸ਼ਹੀਦ ਹੋਏ ਆਪਣੇ 42 ਬਹਾਦਰ ਸੈਨਿਕਾਂ ਦੀਆਂ ਲਾਸ਼ਾਂ ਨੂੰ ਯਾਦ ਕਰ ਰਹੇ ਸਨ ਤੇ ਉਨਾਂ ਦੀਆਂ ਅੱਖਾਂ ਚੋਂ ਵਗਦਾ ਪਾਣੀ ਦਰਿਆ ਦਾ ਰੂਪ ਧਾਰਨ ਕਰ ਰਿਹਾ ਸੀ ਉਸ ਸਮੇਂ ਦੇਸ਼ ਨੂੰ ਸਭ ਤੋਂ ਅੱਗੇ ਰੱਖਣ ਦਾ ਝੂਠਾ ਦਾਅਵਾ ਕਰਨ ਵਾਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੈਮਰਿਆਂ ਸਾਹਮਣੇ ਫੋਟੋ ਸ਼ੂਟ ਕਰਨ ਵਿੱਚ ਰੁੱਝੇ ਹੋਏ ਸਨ।
Check Also
ਟੀ.ਸੀ.ਐਸ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 134 ਇੰਜੀਨੀਅਰਿੰਗ ਵਿਦਿਆਰਥੀਆਂ ਨੂੰ ਦਿੱਤੀਆਂ ਨੌਕਰੀਆਂ
ਅੰਮ੍ਰਿਤਸਰ, 25 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟੋਰੇਟ ਆਫ ਪਲੇਸਮੈਂਟ …
Punjab Post Daily Online Newspaper & Print Media