ਭੀਖੀ, 21 ਅਪ੍ਰੈਲ (ਪੰਜਾਬ ਪੋਸਟ – ਕਮਲ ਜ਼ਿੰਦਲ) – ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ 128ਵੇਂ ਜਨਮ ਦਿਵਸ ਨੂੰ ਸਮਰਪਿਤ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਵਰਕਿੰਗ ਕਮੇਟੀ ਰਜਿ: ਭੀਖੀ ਵਲੋਂ ਇਲਾਕੇ ਦੀਆਂ ਸਮਾਜ ਸੇਵੀ ਸੰਸਥਾਵਾਂ ਤੇ ਨੌਜਵਾਨਾਂ ਦੇ ਸਹਿਯੋਗ ਸਦਕਾ ਵਿਸ਼ਾਲ ਖੂਨਦਾਨ ਕੈਂਪ ਸਥਾਨਕ ਸ਼੍ਰੀ ਗੁਰੂ ਰਵਿਦਾਸ ਮੰਦਿਰ ਵਿਖੇ ਸਵੇਰੇ 10.00 ਵਜੇ ਤੋਂ 2.00 ਵਜੇ ਤੱਕ ਲਗਾਇਆ ਗਿਆ।ਜਿਸ ਵਿੱਚ ਪਹੁੰਚੇ ਡਾ. ਮਨੋਜ ਬਾਲਾ ਬਾਂਸਲ ਨੇ ਨੋਜਵਾਨਾਂ ਨੂੰ ਖੂਨਦਾਨ ਜਿਹੇ ਪੁੰਨ ਦੇ ਕੰਮ ਕਰਨ ਵਧਾਈ ਦਿੱਤੀ।ਉਨਾਂ ਕਿਹਾ ਕਿ ਖੂਨਦਾਨ ਇਕ ਅਜਿਹਾ ਦਾਨ ਹੈ, ਜਿਸ ਨਾਲ ਕਈ ਕੀਮਤੀ ਜਾਨਾਂ ਬਚਾਈਆਂ ਜਾ ਸਕਦੀਆਂ ਹਨ।ਇਸ ਮੌਕੇ ਤੇ ਵਿਪਨ ਕੁਮਾਰ ਲੱਕੀ, ਦਰਸ਼ਨ ਸਿੰਘ ਅਤਲਾ, ਰਾਜ ਕੁਮਾਰ ਰਾਜੂ, ਗੁਰਪ਼੍ਰੀਤ ਸਿੰਘ ਹੀਰੋਂ ਕਲਾਂ, ਕਰਮਜੀਤ ਸਿੰਘ ਅਤਲਾ ਤੇ ਕਰਨ ਭੀਖੀ ਆਦਿ ਮੌਜੂਦ ਸਨ।
Check Also
ਵਿਧਾਇਕਾ ਜੀਵਨ ਜੋਤ ਕੌਰ ਨੇ ਘਰ-ਘਰ ਜਾ ਕੇ ਭਲਾਈ ਸਕੀਮਾਂ ਬਾਰੇ ਕੀਤਾ ਜਾਗਰੂਕ
ਅੰਮ੍ਰਿਤਸਰ, 26 ਸਤੰਬਰ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨ …
Punjab Post Daily Online Newspaper & Print Media