ਮਹਿਤਾ ਚੌਕ, 21 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਬਦ ਗੁਰੂ ਯਾਤਰਾ ਦਮਦਮੀ ਟਕਸਾਲ ਦੇ ਹੈਡ ਕੁਆਟਰ ਗੁਰਦਵਾਰ ਗੁਰ ਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਰਾਤ ਠਹਿਰਣ ਉਪਰੰਤ ਅੱਜ ਜੈਕਾਰਿਆਂ ਦੀ ਗੂੰਜ਼ ਨਾਲ ਅਗਲੇ ਪੜਾਅ ਲਈ ਰਵਾਨਾ ਹੋਈ।
ਸ਼ਬਦ ਗੁਰੂ ਯਾਤਰਾ ਨੂੰ ਇਥੋਂ ਅਗਲੇ ਪੜਾਅ ਲਈ ਰਵਾਨਾ ਕਰਨ ਸਮੇਂ ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਨੇ ਪੰਜ ਪਿਆਰਿਆਂ ਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਨਾਲ ਸਨਮਾਨਿਤ ਕੀਤਾ।
ਗੁਰੂ ਗ੍ਰੰਥ ਸਾਹਿਬ ਦੇ ਸਰੂਪ ਨੂੰ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕਰਨ ਦੀ ਸੇਵਾ ਸ਼੍ਰੋਮਣੀ ਕਮੇਟੀ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਨੇ ਨਿਭਾਈ।7 ਜਨਵਰੀ ਤੋਂ ਗੁਰਦੁਆਰਾ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਸ਼ੁਰੂ ਹੋਈ ਸ਼ਬਦ ਯਾਤਰਾ ਪੰਜਾਬ ਦੇ ਵੱੱਖ-ਵੱਖ ਸ਼ਹਿਰਾਂ ‘ਚੋਂ ਗੁਜ਼ਰ ਰਹੀ ਹੈ।ਸੰਗਤਾਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਅਤੇ ਗੁਰੂ ਸਾਹਿਬਾਨ ਨਾਲ ਸੰਬੰਧਿਤ ਸ਼ਸ਼ਤਰਾਂ ਦੇ ਖੁੱਲੇ ਦਰਸ਼ਨ ਦੀਦਾਰੇ ਕਰਕੇ ਜੀਵਨ ਸਫਲਾ ਕਰ ਰਹੀਆਂ ਹਨ। ਸੰਗਤਾਂ ਲਈ ਠੰਡੀਆਂ ਬੋਦਲਾਂ ਅਤੇ ਚਾਹ ਪਕੌੜਿਆਂ ਦਾ ਲੰਗਰ ਅਤੁੱਟ ਚੱਲਿਆ।ਇਥੋ ਇਹ ਯਾਤਰਾ ਅੱਡਾ ਨਾਥ ਦੀ ਖੂਹੀ, ਮਤੇਵਾਲ, ਪਿੰਡ ਖਜਾਲਾ, ਡਡੂਆਣਾ, ਨਵਾਂ ਪਿੰਡ, ਜੰਡਿਆਲਾ ਗੁਰੂ ਤੋਂ ਹੁੰਦਾ ਹੋਇਆ ਰਾਤ ਨੂੰ ਬਾਬਾ ਬਕਾਲਾ ਸਾਹਿਬ ਵਿਖੇ ਪੜਾਅ ਕਰੇਗੀ।
ਇਸ ਮੌਕੇ ਸਾਬਕਾ ਵਿਧਾਇਕ ਡਾ: ਦਲਬੀਰ ਸਿੰਘ ਵੇਰਕਾ, ਸ਼੍ਰੋਮਣੀ ਕਮੇਟੀ ਮੈਂਬਰ ਬਿਕਰਮਜੀਤ ਸਿੰਘ ਕੋਟਲਾ, ਬਾਬਾ ਅਜੀਤ ਸਿੰਘ , ਭਾਈ ਜਰਨੈਲ ਸਿੰਘ, ਭਾਈ ਬੋਹੜ ਸਿੰਘ, ਪ੍ਰੋ: ਸਰਚਾਂਦ ਸਿੰਘ, ਸਰਪੰਚ ਕਸ਼ਮੀਰ ਸਿੰਘ ਕਾਲਾ ਮਹਿਤਾ, ਮੰਗਲ ਸਿੰਘ ਬਟਾਲਾ, ਹੈਪੀ ਮਹਿਤਾ, ਇੰਚਾਰਜ ਬਲਵਿੰਦਰ ਸਿੰਘ ਸੰਧੂ, ਸੁਪਰਵਾਈਜਰ ਨਰਿੰਦਰ ਸਿੰਘ, ਮੈਨੇਜਰ ਬਲਜੀਤ ਸਿੰਘ ਤਲਵੰਡੀ ਰਾਮਾ, ਜਸਬੀਰ ਸਿੰਘ, ਰਾਜਬੀਰ ਸਿੰਘ ਉਦੋਨੰਗਲ, ਜਤਿੰਦਰ ਸਿੰਘ ਲਧਾਮੰਡਾ, ਹਰਸ਼ਦੀਪ ਸਿੰਘ ਰੰਧਾਵਾ, ਮੈਨੇਜਰ ਲਖਵਿੰਦਰ ਸਿੰਘ ਸੋਨਾ, ਅਵਤਾਰ ਸਿੰਘ ਬੁਟਰ, ਪਿੰਸੀਪਲ ਗੁਰਦੀਪ ਸਿੰਘ, ਗੁਰਬਿੰਦਰ ਸਿੰਘ ਪਡਾ ਸਮੇਤ ਭਾਰੀ ਗਿਣਤੀ ’ਚ ਸੰਗਤਾਂ ਮੌਜੂਦ ਸਨ ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …