Wednesday, July 16, 2025
Breaking News

500 ਗਰਾਮ ਅਫੀਮ ਸਮੇਤ ਦੋ ਕਾਬੂ

PPN2204201905ਧੂਰੀ, 22 ਅਪ੍ਰੈਲ (ਪੰਜਾਬ ਪੋਸਟ – ਪ੍ਰਵੀਨ ਗਰਗ) – ਐਸ.ਟੀ.ਐਫ ਸੰਗਰੂਰ ਅਤੇ ਥਾਣਾ ਸਦਰ ਧੂਰੀ ਵੱਲੋਂ ਸਾਂਝੇ ਅਪਰੇਸ਼ਨ ਦੌਰਾਨ 500 ਗਰਾਮ ਅਫੀਮ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਐਸ.ਟੀ.ਐਫ ਟੀਮ ਸੰਗਰੂਰ ਦੇ ਇੰਸਪੈਕਟਰ ਰਵਿੰਦਰ ਭੱਲਾ ਵੱਲੋਂ ਮਿਲੀ ਜਾਣਕਾਰੀ ਅਨੁਸਾਰ 21 ਅਪ੍ਰੈਲ ਨੂੰ ਐਸ.ਟੀ.ਐਫ ਸੰਗਰੂਰ ਦੀ ਟੀਮ ਨੇ ਗੁਪਤ ਸੂਚਨਾ ਦੇ ਅਧਾਰ `ਤੇ ਥਾਣਾ ਸਦਰ ਧੂਰੀ ਦੇ ਸਹਾਇਕ ਥਾਣੇਦਾਰ ਦਰਸ਼ਨ ਸਿੰਘ ਅਤੇ ਪੁਲਿਸ ਪਾਰਟੀ ਸਮੇਤ ਪਿੰਡ ਈਸੜਾ ਅਤੇ ਖੇੜੀ ਜੱਟਾਂ ਦੇ ਨੇੜੇ ਲਾਏ ਨਾਕੇ ਦੌਰਾਨ ਮਨਦੀਪ ਸਿੰਘ ਪੁੱਤਰ ਬਲਵੀਰ ਸਿੰਘ ਵਾਸੀ ਹੌਲ ਅਤੇ ਆਯੂਬ ਖਾਨ ਪੁੱਤਰ ਅਮਜਦ ਖਾਨ ਵਾਸੀ ਉਤਰ ਪ੍ਰਦੇਸ਼ ਨੂੰ ਕਾਬੂ ਕਰਕੇ ਇਹਨਾਂ ਪਾਸੋਂ 500 ਗਰਾਮ ਕਿਲੋ ਅਫੀਮ ਬਰਾਮਦ ਕੀਤੀ ਗਈ।ਰਵਿੰਦਰ ਭੱਲਾ ਨੇ ਦੱਸਿਆ ਕਿ ਪੁਲਿਸ ਵਲੋਂ ਦੋਸ਼ੀਆਂ ਖਿਲਾਫ ਥਾਣਾ ਸਦਰ ਧੂਰੀ ਵਿਖੇ ਐਨ.ਡੀ.ਪੀ.ਐਸ ਐਕਟ ਤਹਿਤ ਮੁਕੱਦਮਾ ਦਰਜ ਕਰ ਲਿਆ ਹੈ ਅਤੇ ਅਗਲੇਰੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। 

Check Also

ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ

ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …

Leave a Reply