ਸੰਗਰੂਰ, 22 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸੰਗਰੂਰ ਲੋਕ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਕੇਵਲ ਸਿੰਘ ਢਿੱਲੋਂ ਦੀ ਚੋਣ ਮੁਹਿੰਮ ਨੂੰ ਉਸ ਵੇਲੇ ਭਾਰੀ ਬਲ ਮਿਲਿਆ ਜਦੋਂ ਸ਼੍ਰੋਮਣੀ ਅਕਾਲੀ ਦਲ ਬਰਨਾਲਾ ਦੇ ਜਿਲ੍ਹਾ ਜਨਰਲ ਸਕੱਤਰ ਅਤੇ ਪੰਜਾਬ ਅਗਰਵਾਲ ਸਭਾ ਦੇ ਜਨਰਲ ਸੈਕਟਰੀ ਐਡਵੋਕੇਟ ਰਾਜੀਵ ਗੁਪਤਾ (ਲੂਬੀ) ਆਪਣੇ ਸਮਰਥਕਾਂ ਸਮੇਤ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋ ਗਏ।ਕੇਵਲ ਸਿੰਘ ਢਿੱਲੋਂ ਵੱਲੋ ਉਹਨਾਂ ਨੂੰ ਆਪਣੇ ਗ੍ਰਹਿ ਵਿਖੇ ਸਿਰੋਪਾ ਪਾ ਕੇ ਪਾਰਟੀ ਵਿੱਚ ਸ਼ਾਮਿਲ ਕੀਤਾ ਅਤੇ ਨਾਲ ਇਹ ਵੀ ਵਿਸਵਾਸ਼ ਦਿਵਾਇਆ ਕਿ ਪਾਰਟੀ ਵਿੱਚ ਸ਼ਾਮਿਲ ਹੋਏ ਸਾਰੇ ਆਗੂਆਂ ਨੂੰ ਬਣਦਾ ਸਨਮਾਨ ਦਿੱਤਾ ਜਾਵੇਗਾ। ਇਸ ਸਮੇਂ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਏ ਐਡਵੋਕੇਟ ਰਾਜੀਵ ਗੁਪਤਾ ਨੇ ਵਿਸ਼ਵਾਸ ਦਿਵਾਇਆ ਕਿ ਉਹ ਦਿਨ ਰਾਤ ਮਿਹਨਤ ਕਰਕੇ ਸੰਗਰੂਰ ਹਲਕੇ ਵਿੱਚੋਂ ਉਨ੍ਹਾਂ ਨੂੰ ਰਿਕਾਰਡ ਤੋੜ ਵੋਟਾਂ ਨਾਲ ਜਿਤਾ ਕੇ ਪਾਰਲੀਮੈਂਟ ਵਿੱਚ ਭੇਜਣਗੇ।
Check Also
ਵੋਟਰ ਸੂਚੀਆਂ ਦੀ ਸ਼ੁੱਧਤਾ ਅਤੇ ਪਾਰਦਰਸ਼ਤਾ ਯਕੀਨੀ ਬਣਾਉਣ ਲਈ ਹਰ ਅਧਿਕਾਰੀ ਆਪਣੀ ਜ਼ਿੰਮੇਵਾਰੀ ਨਿਭਾਵੇ – ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 19 ਜੂਨ (ਸੁਖਬੀਰ ਸਿੰਘ) – ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚਲਾਈ ਜਾ ਰਹੀ …
Punjab Post Daily Online Newspaper & Print Media