Thursday, April 30, 2026

ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾਂ ਵਲੋਂ ਮਲੇਰਕੋਟਲਾ ਵਿਖੇ ਕੇਵਲ ਢਿੱਲੋਂ ਦੇ ਹੱਕ `ਚ ਵਿਸ਼ਾਲ ਜਲਸਾ

PPN2204201909ਸੰਗਰੂਰ, 22 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) –  ਸੰਗਰੂਰ ਲੋਕ ਸਭਾ ਹਲਕੇ ਤੋਂ ਉਮੀਦਵਾਰ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੀਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੇ ਹੱਕ ਵਿੱਚ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾਂ ਦੀ ਅਗਵਾਈ ਹੇਠ ਮਲੇਰਕੋਟਲਾ ਵਿੱਚ ਵਿਸ਼ਾਲ ਜਲਸਾ ਕੀਤਾ ਗਿਆ, ਜੋ ਕਿ ਰੈਲੀ ਦਾ ਰੂਪ ਧਾਰਨ ਕਰ ਗਿਆ। ਇਸ ਜਲਸੇ ਨੂੰ ਸੰਬੋਧਨ ਕਰਦਿਆਂ ਕੇਵਲ ਸਿੰਘ ਢਿੱਲੋਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਦੇਸ਼ ਨੂੰ ਧਰਮ ਦੇ ਨਾਮ ਤੇ ਵੰਡਣ ਵਾਲੀ ਮੋਦੀ ਸਰਕਾਰ ਨੂੰ ਚੱਲਦਾ ਕਰਨ ਲਈ ਆਉਣ ਵਾਲੀ 19 ਮਈ ਨੂੰ ਅਪਣਾ ਇੱਕ-ਇੱਕ ਵੋਟ ਕਾਂਗਰਸ ਪਾਰਟੀ ਨੂੰ ਪਾ ਕੇ ਕਾਮਯਾਬ ਕਰੋ ਕਾਂਗਰਸ ਇੱਕ ਧਰਮ ਨਿਰਪੱਖ ਪਾਰਟੀ ਹੈ ਜੋ ਕਿ ਸਾਰੇ ਧਰਮਾਂ ਦਾ ਸਤਿਕਾਰ ਕਰਦੀ ਹੈ।ਉਨ੍ਹਾਂ ਅੱਗੇ ਕਿਹਾ ਕਿ ਜੇਕਰ ਉਹ ਜਿੱਤ ਕੇ ਪਾਰਲੀਮੈਂਟ ਵਿੱਚ ਜਾਂਦੇ ਹਨ ਤਾਂ ਪੂਰੇ ਸੰਗਰੂਰ ਹਲਕੇ ਵਿੱਚ ਗਰਾਂਟਾਂ ਦੀਆਂ ਹਨੇਰੀਆਂ ਲਿਆ ਦੇਣਗੇ।ਵਿਕਾਸ ਪੱਖੋਂ ਮਲੇਰਕੋਟਲਾ ਵਿੱਚ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ। ਪਿਛਲੇ 5 ਸਾਲਾਂ ਵਿੱਚ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਇਲਾਕੇ ਲਈ ਕੋਈ ਵਿਕਾਸ ਦਾ ਕੰਮ ਨਹੀਂ ਕੀਤਾ ਸਿਰਫ਼ ਤੇ ਸਿਰਫ਼ ਚੁਟਕਲੇ ਹੀ ਸੁਣਾਏ ਹਨ, ਜਦਕਿ ਇੱਕ ਸੰਸਦ ਮੈਂਬਰ ਦਾ ਕੰਮ ਚੁਟਕਲੇ ਸੁਨਾਉਣਾ ਨਹੀ ਬਲਕਿ ਆਪਣੇ ਹਲਕੇ ਲਈ ਵਿਕਾਸ ਕਾਰਜ ਲਈ ਵੱਡੇ ਵੱਡੇ ਪ੍ਰੋਜੈਕਟ ਪਾਸ ਕਰਾਉਣ ਹੁੰਦਾ ਹੈ।  ਇਸ ਮੌਕੇ ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਨੇ ਕੇਵਲ ਸਿੰਘ ਢਿੱਲੋਂ ਨੂੰ ਵਿਸ਼ਵਾਸ ਦਿਵਾਇਆ ਕਿ ਆਗਾਮੀ ਸੰਗਰੂਰ ਲੋਕ ਸਭਾ ਚੋਣ ਵਿੱਚ ਸਭ ਤੋਂ ਵੱਡੀ ਲੀਡ ਮਲੇਰਕੋਟਲਾ ਵਿਧਾਨ ਸਭਾ ਹਲਕੇ ਤੋਂ ਹੀ ਆਵੇਗੀ।ਇਸ ਮੌਕੇ ਸਥਾਨਕ ਕਾਂਗਰਸੀ ਆਗੂਆਂ ਤੋਂ ਇਲਾਵਾ ਵੱਡੀ ਗਿਣਤੀ `ਚ ਵਰਕਰ ਹਾਜ਼ਰ ਸਨ।

Check Also

ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ

ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …

Leave a Reply