Saturday, June 20, 2026

ਜਿਲ੍ਹਾ ਚੋਣ ਅਫ਼ਸਰ ਵੱਲੋਂ ਪਹਿਲੀ ਰਿਹਰਸਲ ਦੌਰਾਨ ਗੈਰਹਾਜ਼ਰ ਰਹਿਣ ਵਾਲੇ 291 ਜਣਿਆਂ ਨੂੰ ਨੋਟਿਸ ਜਾਰੀ

PPN2204201911ਸੰਗਰੂਰ, 22 ਅਪ੍ਰੈਲ (ਪੰਜਾਬ ਪੋਸਟ –  ਜਗਸੀਰ ਲੌਂਗੋਵਾਲ) –    ਜ਼ਿਲ੍ਹਾ ਚੋਣ ਅਫ਼ਸਰ ਘਨਸ਼ਿਆਮ ਥੋਰੀ ਨੇ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਨਾ ਕਰਨ ਵਾਲੇ ਚੋਣ ਅਮਲੇ ਖਿਲਾਫ਼ ਬਣਦੀ ਕਾਰਵਾਈ ਅਮਲ ਵਿੱਚ ਲਿਆਉਣ ਦੇ ਆਦੇਸ਼ ਦਿੱਤੇ ਹਨ। ਬੀਤੀ 21 ਅਪ੍ਰੈਲ ਨੂੰ ਲੋਕ ਸਭਾ ਹਲਕਾ ਸੰਗਰੂਰ ਦੇ ਅਧੀਨ ਆਉਂਦੇ ਹਲਕਾ ਸੈਗਮੈਂਟ ਵਿੱਚ ਤਾਇਨਾਤ ਕੀਤੇ ਜਾਣ ਵਾਲੇ ਚੋਣ ਅਮਲੇ ਨਾਲ ਸਬੰਧਤ ਪ੍ਰੀਜਾਈਡਿੰਗ ਅਫ਼ਸਰਾਂ, ਸਹਾਇਕ ਪ੍ਰੀਜਾਈਡਿੰਗ ਅਫ਼ਸਰਾਂ ਤੇ ਪੋਲਿੰਗ ਅਫ਼ਸਰਾਂ ਦੀ ਪਹਿਲੀ ਰਿਹਰਸਲ ਕਰਵਾਈ ਗਈ ਸੀ ਅਤੇ ਇਸ ਰਿਹਰਸਲ ਦੌਰਾਨ ਗੈਰਹਾਜ਼ਰ ਰਹਿਣ ਵਾਲੇ 291 ਜਣਿਆਂ ਨੂੰ ਅੱਜ ਨੋਟਿਸ ਜਾਰੀ ਕੀਤੇ ਗਏ ਹਨ।
 ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਸਮੂਹ ਚੋਣ ਅਮਲੇ ਨੂੰ ਪਹਿਲਾਂ ਹੀ ਇਹ ਜਾਣੂ ਕਰਵਾ ਦਿੱਤਾ ਗਿਆ ਸੀ ਕਿ ਰਿਹਰਸਲ ਦੌਰਾਨ ਗੈਰਹਾਜ਼ਰ ਰਹਿਣ ਵਾਲਿਆਂ ਖਿਲਾਫ਼ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।ਇਸ ਦੇ ਬਾਵਜੂਦ ਜਿਹੜੇ ਪ੍ਰੀਜਾਈਡਿੰਗ ਅਫ਼ਸਰਾਂ, ਸਹਾਇਕ ਪ੍ਰੀਜਾਈਡਿੰਗ ਅਫ਼ਸਰਾਂ ਤੇ ਪੋਲਿੰਗ ਅਫ਼ਸਰਾਂ ਨੇ ਹੁਕਮਾਂ ਦੀ ਪਾਲਣਾ ਨਹੀਂ ਕੀਤੀ ਉਨ੍ਹਾਂ ਨੂੰ 25 ਅਪ੍ਰੈਲ ਨੂੰ ਨਿੱਜੀ ਤੌਰ ’ਤੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਜਨਰਲ ਰਾਜੇਸ਼ ਤ੍ਰਿਪਾਠੀ ਕੋਲ ਸਵੇਰੇ 10 ਵਜੇ ਪੇਸ਼ ਹੋ ਕੇ ਆਪਣਾ ਲਿਖਤੀ ਜਵਾਬ ਦੇਣ ਦੀ ਹਦਾਇਤ ਕੀਤੀ ਗਈ ਹੈ।ਉਨ੍ਹਾਂ ਇਹ ਵੀ ਦੱਸਿਆ ਕਿ ਜਵਾਬ ਸੰਤੁਸ਼ਟੀਜਨਕ ਨਾ ਪਾਏ ਜਾਣ ’ਤੇ ਸਬੰਧਤ ਵਿਅਕਤੀ ਖਿਲਾਫ਼ ਲੋਕ ਪ੍ਰਤੀਨਿਧਤਾ ਐਕਟ 1951 ਦੀ ਧਾਰਾ 134 ਤਹਿਤ ਤੁਰੰਤ ਪੁਲਿਸ ਕੇਸ ਦਰਜ ਕਰਵਾਇਆ ਜਾਵੇਗਾ।
 ਜ਼ਿਕਰਯੋਗ ਹੈ ਕਿ ਪਹਿਲੀ ਰਿਹਰਸਲ ਦੌਰਾਨ ਲਹਿਰਾਗਾਗਾ ਦੇ 41, ਦਿੜ੍ਹਬਾ ਦੇ 40, ਸੁਨਾਮ  ਦੇ 51, ਮਲੇਰਕੋਟਲਾ  ਦੇ 38, ਅਮਰਗੜ੍ਹ  ਦੇ 39, ਧੂਰੀ ਦੇ 38 ਅਤੇ ਸੰਗਰੂਰ ਹਲਕੇ ਦੇ 44 ਅਧਿਕਾਰੀ ਤੇ ਕਰਮਚਾਰੀ ਗੈਰ-ਹਾਜ਼ਰ ਪਾਏ ਗਏ ਜਿਨ੍ਹਾਂ ਨੂੰ ਰਿਟਰਨਿੰਗ ਅਧਿਕਾਰੀ ਘਨਸ਼ਿਆਮ ਥੋਰੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਨੋਟਿਸ ਜਾਰੀ ਕੀਤੇ ਗਏ ਹਨ।

Check Also

ਵੋਟਰ ਸੂਚੀਆਂ ਦੀ ਸ਼ੁੱਧਤਾ ਅਤੇ ਪਾਰਦਰਸ਼ਤਾ ਯਕੀਨੀ ਬਣਾਉਣ ਲਈ ਹਰ ਅਧਿਕਾਰੀ ਆਪਣੀ ਜ਼ਿੰਮੇਵਾਰੀ ਨਿਭਾਵੇ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 19 ਜੂਨ (ਸੁਖਬੀਰ ਸਿੰਘ) – ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚਲਾਈ ਜਾ ਰਹੀ …

Leave a Reply