Wednesday, May 27, 2026

ਸਰਕਾਰੀ ਕੰਨਿਆ ਸੀਨੀ. ਸੈਕੰ. ਸਮਾਰਟ ਸਕੂਲ ਮਾਲ ਰੋਡ ਨੇ ਘਰ-ਘਰ ਜਾ ਕੇ ਕੀਤਾ ਦਾਖਲਾ

PPN2204201916ਅੰਮ੍ਰਿਤਸਰ, 22 (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਜ਼ਿਲ੍ਹਾ ਸਿੱਖਿਆ ਅਫ਼ਸਰ ਸਲਵਿੰਦਰ ਸਿੰਘ ਸਮਰਾ, ਪ੍ਰਿੰਸੀਪਲ ਸ੍ਰੀਮਤੀ ਮਨਦੀਪ ਕੌਰ ਅਤੇ ਸਕੂਲ ਸਟਾਫ਼ ਨੇ ਐਤਵਾਰ ਨੂੰ ਸਿੱਖਿਆ ਵਿਭਾਗ ਦੇ ਆਦੇਸ਼ਾਂ ਅਨੁਸਾਰ ਗਰੀਨ ਪਲਾਜਾ, ਬਿਸ਼ਪ ਹਾਊਸ ਅਤੇ ਜੈਸੀਨ ਰੋਡ ਖੇਤਰ ਵਿਚ ਸ.ਕੰ.ਸ.ਸ ਸਮਾਰਟ ਸਕੂਲ ਮਾਲ ਰੋਡ ਵਿੱਚ ਉਪਲੱਬਧ ਸਹੂਲਤਾਂ ਬਾਰੇ ਘਰ-ਘਰ ਜਾ ਕੇ ਜਾਣਕਾਰੀ ਦਿੱਤੀ।ਉਹਨਾਂ ਨੇ ਲੋਕਾਂ ਨੂੰ ਆਪਣੇ ਬੱਚੇ ਸਰਕਾਰੀ ਸਕੂਲਾਂ ਵਿਚ ਦਾਖਲ ਕਰਨ ਲਈ ਪ੍ਰੇਰਿਤ ਕੀਤਾ।ਉਹਨਾ ਦੱਸਿਆ ਕਿ ਜੇ ਮਾਪੇ ਸੁਝਵਾਨ ਬਣਨ ਤਾਂ ਪ੍ਰਾਈਵੇਟ ਸਕੁਲਾਂ ਦੀ ਲੁੱਟ-ਖਸੁੱਟ ਤੋਂ ਬਚਿਆ ਜਾ ਸਕਦਾ ਹੈ ਅਤੇ ਵਿਦਿਆਰਥੀਆਂ ਦਾ ਸਰਵ ਪੱਖੀ ਵਿਕਾਸ ਕੀਤਾ ਜਾ ਸਕਦਾ ਹੈ।ਉਨਾਂ ਨੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਾਲ ਰੋਡ ਵਿਚ ਉਪਲੱਬਧ ਮੁਫਤ ਸਿਖਿਆ, ਮੁਫਤ ਵਰਦੀਆਂ, ਕਿਤਾਬਾਂ, ਦੁਪਹਿਰ ਦਾ ਖਾਣਾ, ਵੱਖ-ਵੱਖ ਖੇਡਾਂ ਅਤੇ ਸਾਫ ਤੇ ਸੁੰਦਰ ਚੋਗਿਰਦੇ ਬਾਰੇ ਲੋਕਾਂ ਨੂੰ ਦੱਸਿਆ।ਇਲਾਕੇ ਦੇ ਮੋਹਤਬਰ ਵਿਅਕਤੀਆਂ ਵਲੋਂ ਇਸ ਮੁਹਿੰਮ ਨੂੰ ਭਰਵਾਂ ਹੁੰਗਾਰਾ ਦਿੱਤਾ ਗਿਆ।
ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ) ਸਲਵਿੰਦਰ ਸਿੰਘ ਸਮਰਾ ਦੇ ਨਾਲ ਪ੍ਰਿੰਸੀਪਲ ਸ੍ਰੀਮਤੀ ਮਨਦੀਪ ਕੌਰ, ਸ੍ਰੀਮਤੀ ਸੁਸ਼ਮਾ ਸ਼ਰਮਾ (ਲੈਕ. ਹਿੰਦੀ), ਸ੍ਰੀਮਤੀ ਪਰਮਿੰਦਰ ਕੌਰ (ਪੰਜਾਬੀ ਮਿਸਟ੍ਰੈਸ), ਸ੍ਰੀਮਤੀ ਸਮਰਿਤੀ, ਪ੍ਰਮੋਦ ਕੁਮਾਰ ਮਿਡਾ, ਗੁਲਬਰਗ ਸਿੰਘ (ਲੈਕ. ਬਾਇਓ), ਵਿਦਿਆਰਥਣ ਪ੍ਰੀਤੀ, ਵਿਦਿਆਰਥਣ ਸ਼ਗੁਨ ਵੀ ਹਾਜਰ ਸਨ।

Check Also

ਨਗਰ ਨਿਗਮ ਵੱਲੋਂ ਮਈ 2026 ਦੌਰਾਨ ਵਿਗਿਆਨਕ ਢੰਗ ਨਾਲ ਠੋਸ ਕਚਰਾ ਪ੍ਰਬੰਧਨ ਜਾਰੀ

ਅੰਮ੍ਰਿਤਸਰ, 26 ਮਈ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਵਲੋਂ ਮਈ 2026 ਦੌਰਾਨ ਸ਼ਹਿਰ ਵਿੱਚ …

Leave a Reply