ਅੰਮ੍ਰਿਤਸਰ, 22 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਮਾਝਾ ਖੇਤਰ `ਚ ਪੈਂਦੇ ਇਤਿਹਾਸਕ ਗੁਰਦੁਆਰਾ ਸਾਹਿਬ ਦੇ ਮੈਨੇਜਰਾਂ ਨਾਲ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨੇ ਵਿਸ਼ੇਸ਼ ਇਕੱਤਰਤਾ ਕਰਕੇ ਜਿਥੇ ਪ੍ਰਬੰਧਕੀ ਨਿਰਦੇਸ਼ ਦਿੱਤੇ, ਉਥੇ ਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਸੰਗਤਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ ਦੀ ਪ੍ਰੇਰਣਾ ਕੀਤੀ। ਇਕੱਤਰਤਾ ਦੌਰਾਨ ਸ਼੍ਰੋਮਣੀ ਕਮੇਟੀ ਦੇ ਸਕੱਤਰ ਮਹਿੰਦਰ ਸਿੰਘ ਆਹਲੀ, ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੇ ਨਿੱਜੀ ਸਕੱਤਰ ਇੰਜ: ਸੁਖਮਿੰਦਰ ਸਿੰਘ ਅਤੇ ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ ਨੇ ਗੁਰਦੁਆਰਾ ਸਾਹਿਬਾਨ ਦੇ ਮੈਨੇਜਰਾਂ ਗੁਰੂ ਘਰਾਂ ਅੰਦਰ ਸਾਫ ਸਫਾਈ ਅਤੇ ਸੰਗਤੀ ਸਹੂਲਤਾਂ ਵੱਲ ਉਚੇਚਾ ਧਿਆਨ ਦੇਣ ਲਈ ਕਿਹਾ। ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਪ੍ਰੇਰਣਾ ਕੀਤੀ ਕਿ ਗੁਰਦੁਆਰਾ ਸਾਹਿਬਾਨ ਦੇ ਮੈਨੇਜਰਾਂ ਦਾ ਸੰਗਤ ਨਾਲ ਸਿੱਧਾ ਰਾਬਤਾ ਹੁੰਦਾ ਹੈ ਅਤੇ ਉਹ ਸੰਗਤ ਨੂੰ 550ਵੇਂ ਪ੍ਰਕਾਸ਼ ਪੁਰਬ ਸਬੰਧੀ ਹੋਣ ਵਾਲੇ ਵੱਖ-ਵੱਖ ਸਮਾਗਮਾਂ ਵਿਚ ਭਰਪੂਰ ਸ਼ਮੂਲੀਅਤ ਕਰਨ ਲਈ ਪ੍ਰੇਰਤ ਕਰਨ।ਇਸ ਤੋਂ ਇਲਾਵਾ ਹਰ ਗੁਰਦੁਆਰਾ ਸਾਹਿਬ ਅੰਦਰ ਮਹੀਨੇ ਵਿਚ ਇਕ ਗੁਰਮਤਿ ਸਮਾਗਮ ਕਰਵਾਇਆ ਜਾਵੇ ਅਤੇ ਸਵੇਰੇ ਸ਼ਾਮ ਕੀਤੀ ਜਾਣ ਵਾਲੀ ਕਥਾ ਦੌਰਾਨ ਵੀ 550ਵੇਂ ਪ੍ਰਕਾਸ਼ ਪੁਰਬ ਸਬੰਧੀ ਸੰਗਤ ਨੂੰ ਜਾਗਰੂਕ ਕੀਤਾ ਜਾਵੇ।ਮੈਨੇਜਰਾਂ ਨੂੰ ਸਾਰੇ ਸਟਾਫ ਸਮੇਤ ਗੁਰੂ ਘਰਾਂ `ਚ ਤਨਦੇਹੀ ਨਾਲ ਸੇਵਾ ਨਿਭਾਉਣ ਦੇ ਨਿਰਦੇਸ਼ ਵੀ ਦਿੱਤੇ ਗਏ ਅਤੇ ਵਾਤਾਵਰਨ ਦੀ ਸਾਂਭ-ਸੰਭਾਲ ਲਈ ਵੀ ਉਚੇਚੇ ਯਤਨ ਕਰਨ ਲਈ ਵੀ ਆਖਿਆ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਮੀਤ ਸਕੱਤਰ ਹਰਜੀਤ ਸਿੰਘ ਲਾਲੂਘੁੰਮਣ, ਮੈਨੇਜਰ ਗੁਰਪ੍ਰੀਤ ਸਿੰਘ ਰੋਡੇ, ਗੁਰਤਿੰਦਰਪਾਲ ਸਿੰਘ, ਸਤਨਾਮ ਸਿੰਘ ਰਿਆੜ, ਸਤਬੀਰ ਸਿੰਘ, ਜਗਦੀਸ਼ ਸਿੰਘ ਬੁੱਟਰ, ਜਗਜੀਤ ਸਿੰਘ, ਜਰਮਨ ਸਿੰਘ, ਰਣਜੀਤ ਸਿੰਘ ਕਲਿਆਣਪੁਰ, ਕੁਲਦੀਪ ਸਿੰਘ, ਲਾਲ ਸਿੰਘ, ਜਗੀਰ ਸਿੰਘ, ਬਖ਼ਸ਼ੀਸ਼ ਸਿੰਘ, ਹਰਦੀਪ ਸਿੰਘ, ਬਲਜੀਤ ਸਿੰਘ ਆਦਿ ਮੌਜੂਦ ਸਨ।
Check Also
ਮਹਾਰਾਜਾ ਰਣਜੀਤ ਸਿੰਘ ਦੀਆਂ ਵਿਰਾਸਤੀ ਇਮਾਰਤਾਂ ਦੀ ਸਾਂਭ-ਸੰਭਾਲ ਅਤੇ ਆਮ ਲੋਕਾਂ ਲਈ ਖੋਲ੍ਹਣ ਦੀ ਮੰਗ – ਡਾ. ਇੰਦਰਜੀਤ ਕੌਰ
ਅੰਮ੍ਰਿਤਸਰ, 13 ਨਵੰਬਰ (ਜਗਦੀਪ ਸਿੰਘ) – ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਜੀ ਦੇ ਪਾਵਨ ਜਨਮ ਦਿਹਾੜੇ …
Punjab Post Daily Online Newspaper & Print Media