Wednesday, May 27, 2026

ਅਕਾਲੀ ਦਲ ਬਾਦਲ ਦੇ ਸਾਬਕਾ ਜਿਲ੍ਹਾ ਪ੍ਰਧਾਨ ਉਪਕਾਰ ਸਿੰਘ ਸੰਧੂ ਕਾਂਗਰਸ ਵਿੱਚ ਸ਼ਾਮਲ

PPN2204201922ਚੰਡੀਗੜ੍ਹ, 22 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਅਕਾਲੀ ਦਲ ਬਾਦਲ ਸਾਬਕਾ ਜਿਲਾ ਪ੍ਰਧਾਨ, ਸਾਬਕਾ ਚੇਅਰਮੈਨ ਪੇਡਾ ਅਤੇ 2017 ਵਿੱਚ ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਰਹੇ ਉਪਕਾਰ ਸਿੰਘ ਸੰਧੂ ਅੱਜ ਚੰਡੀਗੜ੍ਹ ਵਿਖੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਹਾਜ਼ਰੀ ਵਿੱਚ ਕਾਂਗਰਸ ਵਿੱਚ ਸ਼ਾਮਲ ਹੋ ਗਏ।ਸਹਿਕਾਰਤਾ ਮੰਤਰੀ ਪੰਜਾਬ ਸੁਖਜਿੰਦਰ ਸਿੰਘ ਰੰਧਾਵਾ ਅਤੇ ਹਲਕਾ ਅੰਮ੍ਰਿਤਸਰ ਦੱਖਣੀ ਤੋਂ ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ ਦੀ ਪ੍ਰੇਰਨਾ ਸਦਕਾ ਕਾਂਗਰਸ ਵਿੱਚ ਆਏ ਉਪਕਾਰ ਸਿੰਘ ਸੰਧ ਨੂੰ ਕੈਪਟਨ ਅਮਰਿੰਦਰ ਸਿੰਘ ਨੇ ਸਿਰੋਪਾ ਦੇ ਕੇ ਕਾਂਗਰਸ ਵਿੱਚ `ਜੀ ਆਇਆ` ਆਖਿਆ ਅਤੇ ਪਾਰਟੀ ਵਿੱਚ ਪੂਰਾ ਮਾਣ ਸਨਮਾਨ ਦੇਣ ਦਾ ਯਕੀਨ ਦਿਵਾਇਆ।ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਕਿ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਤੇ ਆਮ ਆਦਮੀ ਪਾਰਟੀ ਦਾ ਕੋਈ ਵਜ਼ੂਦ ਨਹੀਂ ਰਿਹਾ।ਦੋਵੇਂ ਪਾਰਟੀਆਂ ਆਪਣੀ ਵਿਚਾਰਧਾਰਾ ਤੋਂ ਥਿੜਕ ਚੁੱਕੀਆਂ ਹਨ।ਉਨ੍ਹਾਂ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਦਾ ਪੰਥ ਵਿਰੋਧੀ ਚਿਹਰਾ ਲੋਕਾਂ ਸਾਹਮਣੇ ਨੰਗਾ ਹੋ ਰਿਹਾ ਹੈ ਤੇ ਲੋਕ ਸਭਾ ਚੋਣਾਂ ਦੌਰਾਨ ਪੰਜਾਬ ਦੇ ਲੋਕ ਕਾਂਗਰਸ ਨੂੰ ਭਾਰੀ ਬਹੁਮਤ ਨਾਲ ਜਿਤਾਉਣਗੇ।
 ਉਪਕਾਰ ਸਿੰਘ ਸੰਧੂ ਨੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੂਰਨ ਭਰੋਸਾ ਪ੍ਰਗਟ ਕਰਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਹੀ ਪੰਜਾਬ ਨੂੰ ਸਹੀ ਤੇ ਉਸਾਰੂ ਲੀਹਾਂ `ਤੇ ਲਿਜਾ ਸਕਦੇ ਹਨ।
 ਚੇਤੇ ਰਹੇ ਕਿ ਉਪਕਾਰ ਸਿੰਘ ਸੰਧੂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਦੇ ਚੱਲਦਿਆਂ ਰੋਸ ਵਜੋ ਸ਼੍ਰੋਮਣੀ ਅਕਾਲੀ ਦਲ ਤੇ ਪੇਡਾ ਪੰਜਾਬ ਦੀ ਚੇਅਰਮੈਨੀ ਤੋਂ ਅਸਤੀਫਾ ਦੇ ਦਿੱਤਾ ਸੀ।ਲੋਕ ਸਭਾ ਚੋਣਾਂ 2017 ਜ਼ਿਮਨੀ ਚੌਣ ਦੌਰਾਨ ਉਹ ਅੰਮ੍ਰਿਤਸਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸਨ ਅਤੇ ਉਨ੍ਹਾਂ ਨੇ ਤਕਰੀਬਨ ਡੇਢ ਲੱਖ ਵੋਟ ਹਾਸਲ ਕੀਤੇ ਸਨ।ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਵਰਿੰਦਰ ਸਹਿਦੇਵ, ਬੀਰ ਦਵਿੰਦਰ ਸਿੰਘ ਸ਼ਾਹ, ਅੰਮ੍ਰਿਤਪਾਲ ਸਿੰਘ ਬੱਬਲੂ ਤੋਂ ਇਲਾਵਾ ਕਈ ਹੋਰ ਕਾਂਗਰਸੀ ਆਗੂ ਹਾਜ਼ਰ ਸਨ।

Check Also

ਨਗਰ ਨਿਗਮ ਵੱਲੋਂ ਮਈ 2026 ਦੌਰਾਨ ਵਿਗਿਆਨਕ ਢੰਗ ਨਾਲ ਠੋਸ ਕਚਰਾ ਪ੍ਰਬੰਧਨ ਜਾਰੀ

ਅੰਮ੍ਰਿਤਸਰ, 26 ਮਈ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਵਲੋਂ ਮਈ 2026 ਦੌਰਾਨ ਸ਼ਹਿਰ ਵਿੱਚ …

Leave a Reply