ਸੰਦੌੜ, 23 ਅਪ੍ਰੈਲ (ਪੰਜਾਬ ਪੋਸਟ – ਹਰਮਿੰਦਰ ਸਿੰਘ ਭੱਟ) – ਸਰਕਾਰੀ ਐਲੀਮੈਂਟਰੀ ਸਕੂਲ ਸ਼ੇਰਗੜ੍ਹ ਚੀਮਾ ਵਿਖੇ ਧਰਮ ਪ੍ਰਚਾਰ ਕਮੇਟੀ ਦੇ ਸਹਿਯੋਗ ਦੇ ਨਾਲ ਸਮਾਗਮ ਕਰਵਾਇਆ ਗਿਆ।ਇਸ ਦੌਰਾਨ ਪਹਿਲੀ ਤੋਂ ਅੱਠਵੀਂ ਕਲਾਸ ਵਿਚੋਂ ਪਹਿਲੀਆਂ ਤਿੰਨ ਪੁਜੀਸਨਾਂ ਹਾਸਲ ਕਰਨ ਵਾਲੇ ਬੱਚਿਆਂ ਨੂੰ ਕਮੇਟੀ ਮੈਂਬਰਾਂ ਨੇ ਸਨਮਾਨਿਤ ਕੀਤਾ।ਕਮੇਟੀ ਦੇ ਅਹੁਦੇਦਾਰ ਕੈਪਟਨ ਹਰਜਿੰਦਰ ਸਿੰਘ, ਚੇਅਰਮੈਨ ਮੁਕੰਦ ਸਿੰਘ ਚੀਮਾ ਅਤੇ ਸਾਬਕਾ ਉਪ ਡਾਕਪਾਲ ਸੁਰਜੀਤ ਸਿੰਘ ਨੇ ਅੱਵਲ ਪੁਜੀਸ਼ਨਾਂ ਹਾਸਲ ਕਰਨ ਵਾਲਿਆਂ ਬੱਚਿਆਂ ਨੂੰ ਵਧਾਈ ਦਿੰਦੇ ਹੋਏ ਹੋਰ ਮਿਹਨਤ ਨਾਲ ਪੜਾਈ ਲਈ ਪ੍ਰੇਰਿਤ ਕੀਤਾ।ਉਨ੍ਹਾਂ ਕਿਹਾ ਕਿ ਸੰਸਥਾ ਵੱਲੋਂ ਭਵਿੱਖ ਵਿੱਚ ਵੀ ਹੋਣਹਾਰ ਬੱਚਿਆਂ ਦੀ ਹੌਸਲਾ ਅਫ਼ਜਾਈ ਕੀਤੀ ਜਾਂਦੀ ਰਹੇਗੀ।
ਸਕੂਲ ਵਿਚ ਪੜਨ੍ਹ ਵਾਲੇ ਸਾਰੇ ਬੱਚਿਆਂ ਨੂੰ ਸਟੇਸ਼ਨਰੀ ਵੀ ਵੰਡੀ ਗਈ।ਸਕੂਲ ਮੁਖੀ ਭਰਪੂਰ ਸਿੰਘ ਨੇ ਬੱਚਿਆਂ ਦੀ ਹੌਸਲਾ ਅਫਜ਼ਾਈ ਕਰਨ ਲਈ ਧਰਮ ਪ੍ਰਚਾਰ ਕਮੇਟੀ ਦੇ ਮੈਂਬਰਾਂ ਦਾ ਧੰਨਵਾਦ ਕੀਤਾ।ਇਸ ਮੌਕੇ ਗੋਗੀ ਇੰਗਲੈਂਡ, ਬਲਬੀਰ ਸਿੰਘ ਬੀਰਾ, ਚਰਨਜੀਤ ਸਿੰਘ ਕਾਕਾ, ਅੰਮ੍ਰਿਤਪਾਲ ਸਿੰਘ ਮਾਨ, ਜਸਵੀਰ ਸਿੰਘ ਸੀਰਾ, ਗਿਆਨੀ ਸਰਬਨ ਸਿੰਘ, ਚਰਨ ਸਿੰਘ, ਮਾਸਟਰ ਕੁਲਦੀਪ ਸਿੰਘ, ਮਲਕੀਤ ਸਿੰਘ, ਨਿਸ਼ਾ ਬਾਂਸਲ, ਕਰਮਜੀਤ ਕੌਰ, ਕੁਲਵਿੰਦਰ ਕੌਰ, ਮੈਡਮ ਸਹਿਨਾਜ਼, ਮੈਡਮ ਪਰਵੀਨ, ਮੈਡਮ ਸੁਖਬੀਰ ਕੌਰ ਆਦਿ ਹਾਜ਼ਰ ਸਨ।
Check Also
ਗਰੁੱਪ ਕਮਾਂਡਰ ਬ੍ਰਗੇਡੀਅਰ ਕੇ.ਐਸ ਬਾਵਾ ਵਲੋਂ ਕੈਂਪ ਦਾ ਦੌਰਾ
ਅੰਮ੍ਰਿਤਸਰ, 29 ਮਈ (ਪੰਜਾਬ ਪੋਸਟ ਬਿਊਰੋ) – ਬਾਬਾ ਕੁੰਮਾ ਸਿੰਘ ਇੰਜੀਨੀਅਰਿੰਗ ਕਾਲਜ ਸਤਲਾਣੀ ਸਾਹਿਬ ਵਿਖੇ …