ਅੰਮ੍ਰਿਤਸਰ, 23 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਦੇ ਮਾਤਾ ਅਵਤਾਰ ਕੌਰ ਅਕਾਲ ਚਲਾਣੇ `ਤੇ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ 96ਵੇਂ ਕਰੋੜੀ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਜਾਰੀ ਬਿਆਨ ਰਾਹੀਂ ਉਨ੍ਹਾਂ ਕਿਹਾ ਕਿ ਮਾਪਿਆਂ ਦਾ ਸੰਸਾਰ ਤੋਂ ਚਲੇ ਜਾਣਾ ਇਕ ਵੱਡਾ ਘਾਟਾ ਹੁੰਦਾ ਹੈ ਜਿਸ ਨੂੰ ਪੂਰਾ ਨਹੀਂ ਕੀਤਾ ਜਾ ਸਕਦਾ।ਉਨ੍ਹਾਂ ਅਰਦਾਸ ਕੀਤੀ ਕਿ ਵਾਹਿਗੁਰੂ ਵਿੱਛੜੀ ਆਤਮਾ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …