ਭੀਖੀ/ ਮਾਨਸਾ 23 ਅਪ੍ਰੈਲ (ਪੰਜਾਬ ਪੋਸਟ – ਕਮਲ ਜ਼ਿੰਦਲ) – ਆਗਾਮੀ ਲੋਕ ਸਭਾ ਚੋਣਾਂ-2019 ਦੇ ਪ੍ਰਬੰਧਾਂ ਦਾ ਜਾਇਜ਼਼ਾ ਲੈਣ ਲਈ ਅੱਜ ਡਿਪਟੀ ਕਮਿਸ਼ਨਰ ਸ੍ਰੀਮਤੀ ਅਪਨੀਤ ਰਿਆਤ ਨੇ ਉਨ੍ਹਾਂ ਦੇ ਦਫ਼ਤਰ ਵਿਖੇ ਮੀਟਿੰਗ ਕੀਤੀ।ਉਨ੍ਹਾਂ ਕਿਹਾ ਕਿ ਚੋਣ ਪ੍ਰਬੰਧਾਂ ਅਤੇ ਚੋਣਾਂ ਦੇ ਮੁਕੰਮਲ ਕਰਨ ਲਈ ਲਗਾਏ ਗਏ ਚੋਣ ਅਮਲੇ ਦੀ ਗੈਰਹਾਜ਼ਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।ਉਨ੍ਹਾਂ ਕਿਹਾ ਕਿ ਚੋਣ ਡਿਊਟੀ ਅਤੇ ਟਰੇਨਿੰਗ ਤੋਂ ਗੈਰਹਾਜ਼ਰ ਰਹਿਣ ਵਾਲੇ ਖਿਲਾਫ਼ ਕਾਰਵਾਈ ਕੀਤੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਿ਼ਲ੍ਹਾ ਮਾਨਸਾ ਵਿਚ ਕਰੀਬ 4700 ਅੰਗਹੀਣ ਵੋਟਰ ਹਨ ਜਿੰਨ੍ਹਾਂ ਨੂੰ ਵੋਟ ਪਾਉਣ ਲਈ ਪ੍ਰੇਰਿਤ ਕੀਤਾ ਜਾਵੇ ਅਤੇ ਚੋਣਾਂ ਵਾਲੇ ਦਿਨ ਪੋਲਿੰਗ ਬੂਥਾਂ ਤੱਕ ਉਨ੍ਹਾਂ ਦੀ ਪਹੁੰਚ ਯਕੀਨੀ ਬਣਾਉਣ ਲਈ ਵੱਖ-ਵੱਖ ਪ੍ਰਬੰਧ ਕੀਤੇ ਜਾ ਰਹੇ ਹਨ ਤਾਂ ਜੋ ਦੇਸ਼ ਦੇ ਇਸ ਮਹਾਂ ਤਿਉਹਾਰ ਵਿੱਚ ਉਨ੍ਹਾਂ ਦੀ ਸ਼ਮੂਲੀਅਤ ਵੀ ਯਕੀਨੀ ਬਣਾਈ ਜਾਵੇ।
ਉਨ੍ਹਾਂ ਕਿਹਾ ਕਿ ਸੰਵੇਦਨਸ਼ੀਲ ਪੋਲਿੰਗ ਬੂਥਾਂ ਦੀ ਵੈਬ ਕਾਸਟਿੰਗ (ਇੰਟਰਨੈਟ ਰਾਹੀਂ ਪੋਲਿੰਗ ਬੂਥ ਵਿਖੇ ਪੈਂਦੀਆਂ ਵੋਟਾਂ ਦੂਰ ਸਕਰੀਨ ਤੇ ਵੇਖੀਆਂ ਜਾ ਸਕਦੀਆਂ ਹਨ) ਕਰਵਾਈ ਜਾਵੇਗੀ।ਜਿਸ ਦਾ ਕੰਟਰੋਲ ਰੂਮ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਬਣਾਇਆ ਜਾਵੇਗਾ।ਇਸੇ ਤਰਾਂ ਜਿਹੜੇ ਬੂਥ ਸੰਵੇਦਨਸ਼ੀਲ ਨਹੀਂ ਹਨ ਉਨ੍ਹਾਂ ਤੇ ਮਾਈਕਰੋ ਆਬਜ਼ਰਵਰ ਤਾਇਨਾਤ ਕੀਤੇ ਜਾਣਗੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਰਾਜਦੀਪ ਸਿੰਘ ਬਰਾੜ, ਐਸ.ਡੀ.ਐਮ ਮਾਨਸਾ ਅਭੀਜੀਤ ਕਪਲਿਸ਼, ਐਸ.ਡੀ.ਐਮ ਸਰਦੂਲਗੜ੍ਹ ਲਤੀਫ਼ ਅਹਿਮਦ, ਐਸ.ਡੀ.ਐਮ ਬੁਢਲਾਡਾ ਆਦਿੱਤਯ ਢਚਵਾਲ, ਸਹਾਇਕ ਕਮਿਸ਼ਨਰ ਨਵਦੀਪ ਕੁਮਾਰ, ਜਿ਼ਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਦਿਨੇਸ਼ ਵਸ਼ਿਸ਼ਟ, ਚੋਣ ਤਹਿਸਲੀਦਾਰ ਗੁਰਚਰਨ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।
Check Also
ਲਾਇਨ ਕਲੱਬ ਸੰਗਰੂਰ ਗਰੇਟਰ ਵਲੋਂ ਸਲਾਨਾ ਸਮਾਗਮ ‘ਤੇ 10ਵੀਂ ਜਨਰਲ ਬਾਡੀ ਮੀਟਿੰਗ ਦਾ ਆਯੋਜਨ
ਸੰਗਰੂਰ, 4 ਜੁਲਾਈ (ਜਗਸੀਰ ਲੌਂਗੋਵਾਲ) – ਲਾਇਨ ਕਲੱਬ ਸੰਗਰੂਰ ਗਰੇਟਰ ਵਲੋਂ ਸਲਾਨਾ ਸਮਾਗਮ ਅਤੇ 10ਵੀਂ …