ਅੰਮ੍ਰਿਤਸਰ, 23 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਜਿਲ੍ਹਾ ਚੋਣ ਅਫਸਰ-ਕਮ- ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿਲੋਂ ਦੇ ਦਿਸ਼ਾ ਨਿਰਦੇਸ਼ ਤਹਿਤ ਸ਼੍ਰੀਮਤੀ ਅਨਮਜੋਤ ਕੋਰ, ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ, 17 ਅੰਮਿ੍ਤਸਰ ਕੇਂਦਰੀ ਦੀ ਅਗਵਾਈ ਹੇਠ ਵਿਧਾਨ ਸਭਾ ਚੋਣ ਹਲਕਾ 17-ਅੰਮ੍ਰਿਤਸਰ ਕੇਂਦਰੀ ਵਿਚ ਸਵੀਪ ਗਤੀਵਿਧੀਆਂ ਤਹਿਤ ਬਰਜਿੰਦਰ ਮੋਹਨ, ਕਾਰਜਕਾਰੀ ਇੰਜੀਨੀਅਰ, ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਅਤੇ ਦਿਨੇਸ਼ ਸੂਰੀ ਨਿਗਰਾਨ ਦਫ਼ਤਰ ਡਿਪਟੀ ਡਾਇਰੈਕਟਰ ਸਥਾਨਕ ਸਰਕਾਰਾਂ ਵਲੋਂ ਸਥਾਨਕ ਕਿਲਾ ਗੋਬਿੰਦਗੜ੍ਹ ਵਿਖੇ ਵੋਟਰਾਂ ਨੂੰ ਜਾਗਰੂਕ ਕਰਨ ਲਈ ਕੈਂਪ ਲਗਾਇਆ ਗਿਆ।ਕੈਂਪ ਦੌਰਾਨ ਕਿਲਾ ਗੋਬਿੰਦਗੜ੍ਹ ਵਿਖੇ ਆਏ ਲੋਕਾਂ ਨੂੰ ਈ.ਵੀ.ਐਮ ਅਤੇ ਵੀ.ਵੀ.ਪੈਟ ਮਸ਼ੀਨਾਂ ਸਬੰਧੀ ਜਾਣਕਾਰੀ ਦਿੱਤੀ ਗਈ।
ਸ੍ਰੀਮਤੀ ਅਨਮਜੋਤ ਕੌਰ ਨੇ ਦੱਸਿਆ ਕਿ ਇਸ ਕੈਂਪ ਦਾ ਮੁੱਖ ਮਕਸਦ ਆ ਰਹੀਆਂ ਲੋਕ ਸਭਾ ਚੋਣਾਂ ਦੌਰਾਨ ਵੱਧ ਤੋਂ ਵੱਧ ਮਤਦਾਨ ਕਰਨ ਲਈ ਵੋਟਰਾਂ ਨੂੰ ਜਾਗਰੂਕ ਕਰਨਾ ਸੀ।ਉਨਾਂ ਦੱਸਿਆ ਕਿ ਮੁੱਖ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਦਿਵਆਂਗ ਵੋਟਰਾਂ ਲਈ ਬੂਥਾਂ ਉਪਰ ਰੈਂਪ, ਪੀਣ ਵਾਲਾ ਪਾਣੀ, ਵੀਲ ਚੇਅਰ ਦੀ ਵਿਵਸਥਾ ਵੀ ਕੀਤੀ ਗਈ ਹੈ। ਇਸ ਕੈਂਪ ਵਿੱਚ ਵਿਚ ਲਗਭਗ 80 ਨਾਗਰਿਕਾਂ ਵਲੋਂ ਭਾਗ ਲੈ ਕੇ ਈ.ਵੀ.ਐਮ ਸਬੰਧੀ ਜਾਣਕਾਰੀ ਪ੍ਰਾਪਤ ਕੀਤੀ।
ਇਸੇ ਹੀ ਲੜੀ ਤਹਿਤ ਸ੍ਰੀਮਤੀ ਰਜਨੀ ਬਾਲਾ, ਨੋਡਲ ਅਫ਼ਸਰ, ਸਵੀਪ ਅਤੇ ਬਰਿੰਦਰਜੀਤ ਸਿੰਘ, ਵਧੀਕ ਨੋਡਲ ਅਫ਼ਸਰ, ਸਵੀਪ 17-ਅੰਮਿ੍ਰਤਸਰ ਕੇਂਦਰੀ ਵਲੋਂ ਡੀ.ਏ.ਵੀ ਕਾਲਜ ਹਾਥੀ ਗੇਟ ਵਿਖੇ ਵਿਦਿਆਰਥੀਆਂ ਨੂੰ ਵੋਟਾਂ ਸਬੰਧੀ ਜਾਗਰੂਕ ਕਰਨ ਲਈ ਪੋਸਟਰ ਮੇਕਿੰਗ ਅਤੇ ਸਲੋਗਨ ਰਾਈਟਿੰਗ ਪ੍ਰਤੀਯੋਗਿਤਾ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਲਗਭਗ 46 ਵਿਦਿਆਰਥੀਆਂ ਨੇ ਭਾਗ ਲਿਆ।ਇਸ ਪ੍ਰਤੀਯੋਗਿਤਾ ਵਿਚ ਵਿਦਿਆਰਥੀਆਂ ਵਿਚ ਬਹੁਤ ਉਤਸ਼ਾਹ ਦੇਖਣ ਨੂੰ ਮਿਲਿਆ।
ਇਸ ਮੌਕੇ ਦਿਨੇਸ਼ ਸੂਰੀ, ਨਿਗਰਾਨ ਨੇ ਪ੍ਰੋਗਰਾਮ ਵਿਚ ਸ਼ਾਮਿਲ ਹੋ ਕੇ ਵਿਦਿਆਰਥੀਆਂ ਦੀ ਹੋਸਲਾ ਅਫ਼ਜ਼ਾਈ ਕੀਤੀ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …