Saturday, July 25, 2026

ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਵਿਸ਼ਵ ਪੁਸਤਕ ਦਿਵਸ ਮਨਾਇਆ

ਅੰਮ੍ਰਿਤਸਰ, 23 ਅਪ੍ਰੈਲ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਦੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ. PUNJ2304201914ਰੋਡ ਵਿਖੇ ਵਿਸ਼ਵ ਪੁਸਤਕ ਦਿਵਸ ਸੀਨੀਅਰ ਵਿੰਗ ਵਲੋਂ ਮਨਾਇਆ ਗਿਆ।ਇਹ ਪੁਸਤਕ ਦਿਵਸ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਗੁਰਪੁਰਬ ਨੂੰ ਸਮਰਪਿਤ ਸੀ।ਸੱਤਵੀਂ ਜਮਾਤ ਦੇ ਵਿਦਿਆਰਥੀਆਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਨਾਲ ਸੰਬੰਧਿਤ ਵੱਖ-ਵੱਖ ਸਾਖੀਆਂ ਵਿਦਿਆਰਥੀਆਂ ਨੂੰ ਅੰਗਰੇਜੀ ਮਾਧਿਅਮ ਵਿੱਚ ਸੁਣਾਈਆਂ।ਸਟੇਜ ਸਕੱਤਰ ਅੱਠਵੀਂ ਜਮਾਤ ਦੀ ਵਿਦਿਆਰਥਣ ਅਰਪਨਦੀਪ ਕੌਰ ਨੇ  ਸੰਭਾਲੀ।ਪ੍ਰੋਗਰਾਮ ਦਾ ਆਰੰਭ ਸਕੂਲ ਸ਼ਬਦ ਨਾਲ ਕੀਤਾ ਗਿਆ।ਸਕੂਲ ਪ੍ਰਿੰਸੀਪਲ ਡਾ: ਧਰਮਵੀਰ ਸਿੰਘ ਨੇ ਵਿਦਿਆਰਥੀਆਂ ਨੂੰ ਪੁਸਤਕਾਂ ਪੜ੍ਹਨ ਦੇ ਮਹੱਤਵ ਤੋਂ ਜਾਣੂ ਕਰਵਾਇਆ ਅਤੇ ਗੁਰੂ ਸਾਹਿਬ ਦੀਆਂ ਸਿਖਿਆਵਾਂ `ਤੇ ਚੱਲਣ ਦੀ ਪ੍ਰੇਰਨਾ ਦਿੱਤੀ।ਲਾਇਬ੍ਰੇਰੀਅਨ ਸ਼੍ਰੀਮਤੀ ਰਣਜੋਤ ਕੌਰ ਨੇ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਪੁਸਤਕਾਂ ਪੜ੍ਹਨ ਅਤੇ ਤੋਹਫੇ ਦੇ ਰੂਪ ਵਿੱਚ ਪੁਸਤਕਾਂ ਦੇਣ ਦੀ ਪ੍ਰੇਰਨਾ ਦਿੱਤੀ।ਮੁੱਖ ਅਧਿਆਪਕਾ ਸ਼੍ਰੀਮਤੀ ਕਵਲਪ੍ਰੀਤ ਕੌਰ ਨੇ ਕਿਹਾ ਕਿ ਪੁਸਤਕਾਂ ਸਾਡਾ ਸਭ ਤੋਂ ਵਧੀਆ ਸਾਥੀ ਅਤੇ ਸਾਡੀ ਸਫਲਤਾ ਦਾ ਰਾਜ਼ ਹਨ।ਸਕੂਲ ਦੇ ਪ੍ਰਾਇਮਰੀ ਸੈਕਸ਼ਨ ਵਲੋਂ ਵਿਦਿਆਰਥੀਆਂ ਨੂੰ ਕੰਪਿਊਟਰ ਅਧਾਰਿਤ ਪੇਸ਼ਕਾਰੀ ਦਿਖਾਈ ਗਈ।

              ਸਕੂਲਾਂ ਦੇ ਚੇਅਰਮੈਨ ਭਾਗ ਸਿੰਘ ਅਣਖੀ ਅਤੇ ਮੈਂਬਰ ਇੰਚਾਰਜ ਪ੍ਰੋ. ਹਰੀ ਸਿੰਘ ਨੇ ਬੱਚਿਆਂ ਨੂੰ ਪ੍ਰੋਗਰਾਮ ਦੇ ਆਯੋਜਨ ਲਈ ਸ਼ੁਭਕਾਮਨਾਵਾਂ ਦਿੱਤੀਆਂ ।

Check Also

ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ

ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …

Leave a Reply