Tuesday, May 26, 2026

ਨੌਵੇਂ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ

ਅੰਮ੍ਰਿਤਸਰ, 23 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਸਭਾ ਸੁਸਾਇਟੀਆਂ ਤੇ ਸੰਗਤਾਂ ਦੇ ਸਹਿਯੋਗ ਨਾਲ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ PUNJ2304201915ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ।ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ-ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ’ਚ ਇਹ ਨਗਰ ਕੀਰਤਨ ਵੱਖ-ਵੱਖ ਬਜ਼ਾਰਾਂ ਤੋਂ ਹੁੰਦਾ ਹੋਇਆ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਸੰਪੰਨ ਹੋਇਆ।
             ਨਗਰ ਕੀਰਤਨ ਦੌਰਾਨ ਫੁੱਲਾਂ ਨਾਲ ਸੱਜੀ ਸੁਨਹਿਰੀ ਪਾਲਕੀ ’ਚ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਤਾਬਿਆ ਬੈਠ ਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਚੌਰ ਸਾਹਿਬ ਦੀ ਸੇਵਾ ਨਿਭਾਈ।ਇਸ ਮੌਕੇ ਸ਼ਬਦੀ ਜਥੇ, ਗੱਤਕਾ ਪਾਰਟੀਆਂ, ਵੱਖ-ਵੱਖ ਸਕੂਲਾਂ ਦੇ ਬੱਚੇ ਅਤੇ ਬੈਂਡ ਪਾਰਟੀਆਂ ਤੋਂ ਇਲਾਵਾ ਵੱਡੀ ਗਿਣਤੀ ’ਚ ਪੈਦਲ ਸੰਗਤਾਂ ਨੇ ਸਤਿਨਾਮੁ ਵਾਹਿਗੁਰੂ ਦਾ ਜਾਪ ਕਰਦਿਆਂ ਸ਼ਮੂਲੀਅਤ ਕੀਤੀ।ਇਹ ਨਗਰ ਕੀਰਤਨ ਸ੍ਰੀ ਗੁਰੂ ਰਾਮਦਾਸ ਸਰਾਂ ਤੋਂ ਚੌਂਕ ਪਰਾਗਦਾਸ, ਚੌਂਕ ਬਾਬਾ ਸਾਹਿਬ, ਚੌਂਕ ਕਰੋੜੀ, ਚੌਂਕ ਮੋਨੀ, ਹਵੇਲੀ ਅਬਲਵਾਈਆਂ, ਚੌਂਕ ਜੈ ਸਿੰਘ, ਬਜ਼ਾਰ ਲੁਹਾਰਾਂ, ਚੌਂਕ ਲਛਮਣਸਰ, ਕਣਕ ਮੰਡੀ, ਚਾਵਲ ਮੰਡੀ, ਚੌਂਕ ਭਾਈ ਮਤੀ ਦਾਸ, ਚੌਂਕ ਛੱਤੀ ਖੂਹੀ, ਬਜ਼ਾਰ ਬਾਂਸਾਂ, ਬਜ਼ਾਰ ਪਾਪੜਾਂ, ਬਜ਼ਾਰ ਕਾਠੀਆਂ, ਦਰਸ਼ਨੀ ਡਿਉੜੀ ਬਜ਼ਾਰ ਤੇ ਗੁਰੂ ਬਜ਼ਾਰ ਤੋਂ ਹੁੰਦਾ ਹੋਇਆ ਗੁਰਦੁਆਰਾ ਗੁਰੂ ਕੇ ਮਹਿਲ ਪੁੱਜਾ।
           ਰਸਤੇ ਵਿਚ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆ ਅਤੇ ਸੰਗਤ ਲਈ ਵੱਖ-ਵੱਖ ਤਰ੍ਹਾਂ ਲੰਗਰ ਲਗਾਏ ਗਏ।ਨਗਰ ਕੀਰਤਨ ਦੌਰਾਨ ਸ਼੍ਰੋਮਣੀ ਕਮੇਟੀ ਦੇ ਸਕੱਤਰ ਮਹਿੰਦਰ ਸਿੰਘ ਆਹਲੀ, ਮਨਜੀਤ ਸਿੰਘ ਬਾਠ, ਬਲਵਿੰਦਰ ਸਿੰਘ ਜੌੜਾਸਿੰਘਾ, ਨਿੱਜੀ ਸਕੱਤਰ ਇੰਜ: ਸੁਖਮਿੰਦਰ ਸਿੰਘ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ, ਪ੍ਰਤਾਪ ਸਿੰਘ, ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਹਰਜੀਤ ਸਿੰਘ ਲਾਲੂਘੁੰਮਣ, ਹਰਜਿੰਦਰ ਸਿੰਘ ਕਾਹਲੋਂ, ਬਲਵਿੰਦਰ ਸਿੰਘ ਕਾਹਲਵਾਂ, ਕਰਮਬੀਰ ਸਿੰਘ ਕਿਆਮਪੁਰ, ਮੈਨੇਜਰ ਮੁਖਤਾਰ ਸਿੰਘ, ਵਧੀਕ ਮੈਨੇਜਰ ਨਰਿੰਦਰ ਸਿੰਘ, ਸਤਨਾਮ ਸਿੰਘ ਮਾਂਗਾਸਰਾਏ, ਨਿਸ਼ਾਨ ਸਿੰਘ, ਸੁਖਰਾਜ ਸਿੰਘ, ਬਘੇਲ ਸਿੰਘ, ਮਲਕੀਤ ਸਿੰਘ ਬਹਿੜਵਾਲ ਸ/ਸੁਪ੍ਰਿੰਟੈਂਡੈਂਟ, ਸ਼ੋ੍ਰਮਣੀ ਕਮੇਟੀ, ਧਰਮ ਪ੍ਰਚਾਰ ਕਮੇਟੀ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸਮੁੱਚਾ ਸਟਾਫ, ਸਮੂਹ ਧਾਰਮਿਕ ਸਭਾ-ਸੁਸਾਇਟੀਆਂ ਤੇ ਸੰਗਤਾਂ ਨੇ ਹਾਜ਼ਰੀ ਭਰੀ।

Check Also

ਨਗਰ ਨਿਗਮ ਵੱਲੋਂ ਮਈ 2026 ਦੌਰਾਨ ਵਿਗਿਆਨਕ ਢੰਗ ਨਾਲ ਠੋਸ ਕਚਰਾ ਪ੍ਰਬੰਧਨ ਜਾਰੀ

ਅੰਮ੍ਰਿਤਸਰ, 26 ਮਈ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਵਲੋਂ ਮਈ 2026 ਦੌਰਾਨ ਸ਼ਹਿਰ ਵਿੱਚ …

Leave a Reply