Friday, July 4, 2025
Breaking News

ਮਾਤਾ ਅਵਤਾਰ ਕੌਰ ਨੂੰ ਹਜ਼ਾਰਾਂ ਸੇਜ਼ਲ ਅਖਾਂ ਨਾਲ ਅੰਮਿਤ ਵਿਦਾਇਗੀ

ਵੱਖ-ਵੱਖ ਧਾਰਮਿਕ ਤੇ ਰਾਜਸੀ ਸ਼ਖਸ਼ੀਅਤਾਂ ਵਲੋਂ ਮ੍ਰਿਤਕ ਦੇਹ `ਤੇ ਦੁਸ਼ਾਲੇ ਭੇਟ
ਧੂੰਮਾ (ਰਾਜਪੁਰਾ), 23 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ ਦੇ ਮੁੱਖੀ ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੇ ਸਤਿਕਾਰਯੋਗ ਮਾਤਾ PUNJ2304201916ਅਵਤਾਰ ਕੌਰ ਜੋ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏੇ ਸਨ, ਦਾ ਅੰਤਿਮ ਸੰਸਕਾਰ ਅੱਜ ਉਹਨਾਂ ਦੇ ਨਗਰ ਪਿੰਡ ਧੂੰਮਾਂ ਵਿਖੇ ਗੁਰ ਮਰਯਾਦਾ ਨਾਲ ਕੀਤਾ ਗਿਆ।ਇਸ ਸਮੇਂ ਸਿੰਘ ਸਾਹਿਬਾਨ, ਧਾਰਮਿਕ ਆਗੂਆਂ, ਸੰਤਾਂ ਮਹਾਂਪੁਰਸ਼ਾਂ, ਰਾਜਨੀਤਕ ਆਗੂਆਂ, ਪਰਿਵਾਰਕ ਮੈਬਰਾਂ ਅਤੇ ਹਜ਼ਾਰਾਂ ਹਾਜ਼ਰ ਸੰਗਤਾਂ ਨੇ ਸੇਜਲ ਅੱਖਾਂ ਨਾਲ ਮਾਤਾ ਜੀ ਨੂੰ ਅੰਤਿਮ ਵਿਦਾਇਗੀ ਦਿੱਤੀ।ਮਾਤਾ ਜੀ ਦੇ ਅੰਗੀਠੇ ਨੂੰ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਤੋਂ ਇਲਾਵਾ ਗਿਆਨੀ ਰਘਬੀਰ ਸਿੰਘ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਭਾਈ ਗੁਰਮਿੰਦਰ ਸਿੰਘ ਗ੍ਰੰਥੀ ਸਚਖੰਡ ਸ਼੍ਰੀ ਦਰਬਾਰ ਸਾਹਿਬ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸਾਂਝੇ ਤੌਰ ’ਤੇ ਅਗਨੀ ਦਿਖਾਈ।
            ਮਾਤਾ ਜੀ ਦੀ ਮ੍ਰਿਤਕ ਦੇਹ ਨੂੰ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ, ਭਾਈ ਜਸਬੀਰ ਸਿੰਘ ਖਾਲਸਾ, ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਗੋਵਾਲ, ਕਾਰਜਕਾਰੀ ਜਥੇਦਾਰ ਸ਼੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵਲੋ ਉਹਨਾਂ ਦੇ ਸਹਾਇਕ ਜਸਪਾਲ ਸਿੰਘ ਮੈਨੇਜਰ ਅਤੇ ਭਾਈ ਅਜੈਬ ਸਿੰਘ ਅਭਿਆਸੀ, ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ, ਸੁਰਜੀਤ ਸਿੰਘ ਰੱਖੜਾ, ਬੀਬੀ ਜਗੀਰ ਕੌਰ, ਭਾਈ ਈਸ਼ਰ ਸਿੰਘ, ਸਿੰਘ ਸਾਹਿਬ ਗਿਆਨੀ ਜਸਵੰਤ ਸਿੰਘ ਮੰਜੀ ਸਾਹਿਬ, ਗਿਆਨੀ ਜੀਵਾ ਸਿੰਘ, ਬਾਬਾ ਪ੍ਰਦੀਪ ਸਿੰਘ ਬੋਰੇਵਾਲ, ਬਾਬਾ ਸਜਨ ਸਿੰਘ ਜੀ ਬੇਰ ਸਾਹਿਬ, ਬਾਬਾ ਚਰਨਜੀਤ ਸਿੰਘ ਜੱਸੋਵਾਲ, ਭਾਈ ਅਮਰਜੀਤ ਸਿੰਘ ਚਾਵਲਾ, ਭਾਈ ਰਜਿੰਦਰ ਸਿੰਘ ਮਹਿਤਾ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਕੁਲਦੀਪ ਸਿੰਘ ਰੋਡੇ,  ਬਾਬਾ ਬੁੱਧ ਸਿੰਘ ਨਿਕੇ ਘੁੰਮਣ ਵਾਲੇ, ਬਾਬਾ ਅਮਰੀਕ ਸਿੰਘ ਪਟਿਆਲੇ ਵਾਲੇ, ਬਾਬਾ ਹਰਜਿੰਦਰ ਸਿੰਘ ਨਾਨਕਸਰ, ਬਾਬਾ ਪਰਮਜੀਤ ਸਿੰਘ ਹੰਸਾਲੀ, ਬਾਬਾ ਮਨਜੀਤ ਸਿੰਘ ਹਰਖਵੋਲ ਆਦਿ ਵਲੋਂ ਦੁਸ਼ਾਲੇ ਅਤੇ ਫੁੱਲ ਮਾਲਾਵਾਂ ਭੇਟ ਕੀਤੀਆਂ ਗਈਆਂ।
              ਇਸ ਮੌਕੇ ਐਡਵੋਕੇਟ ਲੋਕ ਦੀਪ ਸਿੰਘ, ਗਿਆਨੀ ਪ੍ਰਿਤਪਾਲ ਸਿੰਘ ਦੁਖਨਿਵਾਰਨ, ਚਰਨਜੀਤ ਸਿੰਘ ਬਰਾੜ ਓ.ਐਸ.ਡੀ ਸੁਖਬੀਰ ਸਿੰਘ ਬਾਦਲ, ਸੰਤ ਬਾਬਾ ਬਲਜਿੰਦਰ ਸਿੰਘ ਮੁਖੀ ਰਾੜਾ ਸਾਹਿਬ ਵਲੋਂ ਬਾਬਾ ਰੋਸ਼ਨ ਸਿੰਘ, ਸੰਤ ਬਾਬਾ ਇੰਦਰਜੀਤ ਸਿੰਘ ਰਕਬੇਵਾਲੇ, ਸੰਤ ਬਾਬਾ ਗੁਰਚਰਨ ਸਿੰਘ ਬਡੋ ਨਿਰਮਲੇ, ਸੰਤ ਬਾਬਾ ਪਾਲ ਸਿੰਘ ਪਟਿਆਲੇ ਵਾਲੇ, ਬਾਬਾ ਗੁਰਭੇਜ ਸਿੰਘ ਖਜਾਲਾ, ਬਾਬਾ ਸੁਖਵੰਤ ਸਿੰਘ ਚੰਨਣਕੇ, ਬਾਬਾ ਗੁਰਮੇਲ ਸਿੰਘ ਨਾਨਕਸਰ ਵਲੋਂ ਭਾਈ ਹਰਜਿੰਦਰ ਸਿੰਘ ਜਿੰਦੂ, ਬਾਬਾ ਅਮਰੀਕ ਸਿੰਘ ਕਾਰਸੇਵਾ ਵਾਲੇ, ਸੰਤ ਬਾਬਾ ਦਰਸ਼ਨ ਸਿੰਘ ਟਾਹਲਾ ਸਾਹਿਬ, ਭਾਈ ਰਾਜਦੀਪ ਸਿੰਘ ਅਰਦਾਸੀਏ, ਸੰਤ ਬਾਬਾ ਕਰਮਜੀਤ ਸਿੰਘ ਟਿੱਬਾ ਸਾਹਿਬ, ਬਾਬਾ ਅਜੀਤ ਸਿੰਘ ਤਰਨਾਦਲ ਮਹਿਤਾ, ਜਥੇਦਾਰ ਭੁਪਿੰਦਰ ਸਿੰਘ ਸ਼ੇਖੂਪੁਰਾ, ਭਾਈ ਜਤਿੰਦਰਪਾਲ ਸਿੰਘ ਐਕਸੀਅਨ, ਭਾਈ ਸੁਖਦੇਵ ਸਿੰਘ ਅਨੰਦਪੁਰ, ਗਿਆਨੀ ਹਰਦੀਪ ਸਿੰਘ ਅਨੰਦਪੁਰ, ਬਾਬਾ ਲੱਖਾ ਸਿੰਘ ਰਾਮਥੁਮਣ, ਬਾਬਾ ਗੁਰਮੁੱਖ ਸਿੰਘ ਆਲੋਵਾਲ, ਲਖਵਿੰਦਰ ਸਿੰਘ ਲੱਖੀ, ਹਾਰਜਿੰਦਰ ਸਿੰਘ ਜੱਜ ਮਹਿਤਾ, ਭਾਈ ਮੰਗਲ ਸਿੰਘ ਬਟਾਲਾ, ਗੁਰਮੀਤ ਸਿੰਘ ਖਬੇਰਾਜਪੁਤ, ਕਵਾਰਦੀਪ ਮਾਨ, ਬਾਬਾ ਸੁਰਜੀਤ ਸਿੰਘ ਮਹਿਰੋਵਾਲ, ਗਿਆਨੀ ਤੇਜਪਾਲ ਸਿੰਘ ਕੁਰਕਸ਼ੇਤਰ, ਭਾਈ ਇਕਬਾਲ ਸਿੰਘ ਮਾਂਡੀ ਸਾਹਿਬ, ਬਾਬਾ ਸੁੱਧ ਸਿੰਘ ਲੰਗਰਾਂਵਾਲੇ, ਬਾਬਾ ਅਮਰਜੀਤ ਸਿੰਘ ਗਗੜਾ, ਬਾਬਾ ਜੱਜ ਸਿੰਘ ਜਲਾਲਾਬਾਦ, ਸੰਤ ਬਾਬਾ ਸਤਿੰਦਰ ਸਿੰਘ ਮੁਕੇਰੀਆਂ, ਪ੍ਰੀਤਮ ਸਿੰਘ ਰਾਜਪੁਰਾ, ਭਾਈ ਅਵਤਾਰ ਸਿੰਘ ਭਿਓਰਾ, ਕਾਕਾ ਵੀਰ ਜੀ ਬੜੂ ਸਾਹਿਬ, ਮਾਸਟਰ ਸੁਖਵਿੰਦਰ ਸਿੰਘ ਸੂਸਾਂ, ਰਵਿੰਦਰਪਾਲ ਸਿੰਘ ਸੂਸਾਂ, ਗਿਆਨੀ ਪਰਵਿੰਦਰਪਾਲ ਸਿੰਘ ਬੁੱਟਰ, ਬਾਬਾ ਹਰਚਰਨ ਸਿੰਘ ਪਟਿਆਲਾ, ਮਹੰਤ ਮਹੇਸ਼ ਮੁਨੀ ਉਦਾਸੀਨ,  ਭਾਈ ਸਤਵਿੰਦਰ ਸਿੰਘ ਟੌਹੜਾ, ਬਾਬਾ ਬੋਹੜ ਸਿੰਘ, ਬਾਬਾ ਦੀਦਾਰ ਸਿੰਘ ਸੌਦੋਲਹਿਲ, ਬਾਬਾ ਬਲਜਿੰਦਰ ਸਿੰਘ ਰਾਜਪੁਰਾ, ਗਿਆਨੀ ਹਰਜਿੰਦਰ ਸਿੰਘ ਜਮਨਾ ਨਗਰ, ਗਿਆਨੀ ਰਣਜੀਤ ਸਿੰਘ ਗੌਹਰੇ ਮਸਕੀਨ, ਜਗਤਾਰ ਸਿੰਘ ਰੋਡੇ, ਲਖਵਿੰਦਰ ਸਿੰਘ ਸੋਨਾ, ਸਰਪੰਚ ਕਸ਼ਮੀਰ ਸਿੰਘ ਮਹਿਤਾ, ਅਵਤਾਰ ਸਿੰਘ ਬੁੱਟਰ, ਹਰਸ਼ਦੀਪ ਸਿੰਘ ਰੰਧਾਵਾ ਤੇ ਪ੍ਰੋ: ਸਰਚਾਂਦ ਸਿੰਘ ਵੀ ਮੌਜੂਦ ਸਨ।

Check Also

ਨਿਗਮ ਵਲੋਂ ਲਗਾਏ ਹਫਤਾਵਾਰ ਕੈਂਪਾਂ ਵਿੱਚ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ

200 ਦੇ ਕਰੀਬ ਪਾਣੀ ਅਤੇ ਸੀਵਰੇਜ ਦੇ ਨਜਾਇਜ਼ ਕਨੈਕਸ਼ਨ ਕੀਤੇ ਗਏ ਰੈਗੂਲਰ – ਵਧੀਕ ਕਮਿਸ਼ਨਰ …

Leave a Reply