ਨਵੀਂ ਦਿੱਲੀ, 12 ਸਤੰਬਰ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਜੋ ਕਿ ਕਲ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਦੇ ਨਾਲ ਸ੍ਰੀ ਨਗਰ ਵਿੱਚ ਦਿੱਲੀ ਕਮੇਟੀ ਵੱਲੋਂ ਕੀਤੇ ਜਾ ਰਹੇ ਰਾਹਤ ਅਤੇ ਲੰਗਰ ਦੇ ਇੰਤਜ਼ਾਮਾ ਦਾ ਨਿਗਰਾਨੀ ਕਰਕੇ ਵਾਪਿਸ ਪਰਤੇ ਹਨ, ਨੇ ਦਾਅਵਾ ਕੀਤਾ ਕਿ ਇਸ ਸੈਲਾਬ ਦੇ ਕਾਰਣ ਬੇਘਰ ਹੋਏ ਲੋਕਾਂ ਨਾਲ ਦੁੱਖ ਸਾਂਝਾ ਕਰਦੇ ਹੋਏ ਕਿਹਾ ਕਿ ਕਸ਼ਮੀਰ ਦੇ ਲੋਕ ਬੜੇ ਮੁਸ਼ਕਿਲ ਦੋਰ ਚੋਂ ਗੁਜ਼ਰ ਰਹੇ ਹਨ ਤੇ ਇਸ ਦੌਰਾਨ ਸਰਕਾਰੀ ਅਤੇ ਗੈਰ ਸਰਕਾਰੀ ਐਜੰਸੀਆਂ ਵੱਲੋਂ ਕੀਤੇ ਜਾ ਰਹੇ ਕਾਰਜ ਸ਼ਲਾਘਾਯੋਗ ਹਨ।ਸਿਰਸਾ ਨੇ ਰਾਹਤ ਸਮੱਗਰੀ ਛੱਡ ਕੇ ਵਾਪਿਸ ਪਰਤੇ ਦਿੱਲੀ ਕਮੇਟੀ ਦੇ ਵਿਸ਼ੇਸ਼ ਜਹਾਜ਼ ਰਾਹੀਂ 30 ਪਰਿਵਾਰਾਂ ਦੇ ਵਾਪਿਸ ਦਿੱਲੀ ਪੁੱਜਣ ਦੀ ਵੀ ਜਾਣਕਾਰੀ ਦਿੱਤੀ।ਸਿਰਸਾ ਨੇ ਕਿਹਾ ਕਿ ਇਹ ਪਰਿਵਾਰ ਬਿਹਾਰ ਅਤੇ ਗੁਜਰਾਤ ਸੁਬਿਆਂ ਦੇ ਸਨ ਤੇ ਦਿੱਲੀ ਕਮੇਟੀ ਵੱਲੋਂ ਇਨ੍ਹਾਂ ਪਰਿਵਾਰਾਂ ਨੂੰ ਸ੍ਰੀਨਗਰ ਤੋਂ ਦਿੱਲੀ ਤਕ ਐਯਰ ਲਿਫਟ ਕਰਵਾਉਣ ਦੇ ਨਾਲ ਹੀ ਮਾਲੀ ਮਦਦ ਦੇ ਕੇ ਉਨ੍ਹਾਂ ਦੇ ਘਰਾਂ ਨੂੰ ਰਵਾਨਾ ਕਰ ਦਿੱਤਾ ਗਿਆ ਹੈ। ਸ੍ਰੀ ਨਗਰ ਦੇ ਗੁਰਦੁਆਰਾ ਸ਼ਹੀਦ ਬੁੰਗਾ ਬਰਜੁਲਾ ਨੂੰ ਵੀ ਦਿੱਲੀ ਕਮੇਟੀ ਵੱਲੋਂ 10 ਲੱਖ ਦੀ ਮਾਲੀ ਮਦਦ ਦੇਣ ਦਾ ਵੀ ਐਲਾਨ ਕੀਤਾ ਗਿਆ ਹੈ।
Check Also
ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ
ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …