ਲੌਂਗੋਵਾਲ, 23 ਅਪ੍ਰੈਲ (ਪੰਜਾਬ ਪੋਸਟ- ਜਗਸੀਰ ਲੌਂਗੋਵਾਲ) – ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਜ਼ਿਲੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਅਨਾਜ
ਮੰਡੀਆਂ ਵਿਚ ਸਿਰਫ ਸੁੱਕੀ ਫਸਲ ਹੀ ਲਿਆਉਣ।ਥੋਰੀ ਨੇ ਕਿਹਾ ਕਿ ਪਿਛਲੇ ਦਿਨੀ ਹੋਈ ਬਰਸਾਤ ਤੋਂ ਬਾਅਦ ਕਣਕ ਵਿਚ ਨਮੀ ਦੀ ਮਾਤਰਾ ਵਧਣ ਦੀ ਸੰਭਾਵਨਾ ਹੈ ਅਤੇ ਅਜਿਹੇ ਵੇਲੇ ਕਿਸਾਨਾਂ ਦੇ ਕੀਮਤੀ ਸਮੇਂ ਦੀ ਬੱਚਤ ਨੂੰ ਯਕੀਨੀ ਬਣਾਉਣ ਲਈ ਸੁਚੇਤ ਕਰਨਾ ਜ਼ਰੂਰੀ ਹੈ ਕਿ ਉਹ ਆਪਣੀ ਫਸਲ ਨੂੰ ਚੰਗੀ ਤਰ੍ਹਾਂ ਸੁਕਾ ਕੇ ਹੀ ਮੰਡੀਆਂ ਵਿਚ ਲਿਆਉਣ।ਉਨਾਂ ਸਪੱਸ਼ਟ ਕੀਤਾ ਹੈ ਕਿ ਸਰਕਾਰ ਵੱਲੋਂ ਨਮੀ ਸਬੰਧੀ ਨਿਰਧਾਰਿਤ ਮਾਪਦੰਡਾਂ ਦੇ ਅਨੁਸਾਰ ਹੀ ਕਣਕ ਦੀ ਖਰੀਦ ਕੀਤੀ ਜਾਣੀ ਹੈ ਇਸ ਲਈ ਕਿਸਾਨ ਅਨਾਜ ਮੰਡੀਆਂ ਵਿੱਚ ਗਿੱਲੀ ਜਿਣਸ ਨਾ ਲਿਆਉਣ।ਉਨ੍ਹਾਂ ਕਿਹਾ ਕਿ ਜੇ ਕਣਕ ਵਿਚ ਨਮੀ ਹੈ ਤਾਂ ਕਿਸਾਨ ਹਾਲੇ ਕਣਕ ਦੀ ਕਟਾਈ ਨਾ ਕਰਨ ਅਤੇ ਚੰਗੀ ਤਰ੍ਹਾਂ ਧੁੱਪ ਲੱਗਣ ਤੋਂ ਬਾਅਦ ਹੀ ਜਿਣਸ ਦੀ ਕਟਾਈ ਕੀਤੀ ਜਾਵੇ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੰਡੀਆਂ ਵਿਚ ਕਣਕ ਲਿਆਉਣ ਤੋਂ ਪਹਿਲਾਂ ਕਿਸਾਨ ਕਣਕ ਨੂੰ ਚੰਗੀ ਤਰਾਂ ਸੁਕਾ ਲੈਣ ਤਾਂ ਜੋ ਉਨਾਂ ਨੂੰ ਆਪਣੀ ਜਿਣਸ ਵੇਚਣ ਮੌਕੇ ਕਿਸੇ ਕਿਸਮ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
Check Also
ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ
ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …
Punjab Post Daily Online Newspaper & Print Media