ਅੰਮ੍ਰਿਤਸਰ, 24 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਗਿਆਨੀ ਹਰਪ੍ਰੀਤ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਜਾਰੀ ਬਿਆਨ `ਚ ਕਿਹਾ ਹੈ ਕਿ ਜੋ ਨਿਸ਼ਾਨ
ਸਿੰਘ (ਸੂਬਾ ਪ੍ਰਧਾਨ ਜਨ ਨਾਇਕ ਜਨਤਾ ਪਾਰਟੀ ਅਤੇ ਸਾਬਕਾ ਵਿਧਾਇਕ ਹਰਿਆਣਾ) ਨੇ ਡੇਰਾ ਸਿਰਸਾ ਪ੍ਰੇਮੀਆਂ ਦੇ ਸਮਾਗਮ ਟੋਹਾਣਾ ਜ਼ਿਲ੍ਹਾ ਫਤਿਆਬਾਦ ਹਰਿਆਣਾ ਵਿਖੇ ਬੋਲਦਿਆਂ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਬਰਾਬਰੀ ਬਲਾਤਕਾਰੀ ਸਾਧ ਗੁਰਮੀਤ ਰਾਮ ਰਹੀਮ ਨਾਲ ਕਰਕੇ ਸਿੱਖ ਭਾਵਨਾਵਾਂ ਨੂੰ ਭਾਰੀ ਠੇਸ ਪਹੁੰਚਾਈ ਹੈ।ਜਿਸ ’ਤੇ ਕਾਰਵਾਈ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਆਦੇਸ਼ ਕੀਤਾ ਹੈ ਕਿ ਇਸ ਦੋਸ਼ੀ ਵਿਅਕਤੀ ’ਤੇ ਸਿੱਖ ਭਾਵਨਾਵਾਂ ਨੂੰ ਭੜਕਾਉਣ ਦੇ ਦੋਸ਼ ਤਹਿਤ ਧਾਰਾ 295-ਏ ਹੇਠ ਪਰਚਾ ਦਰਜ਼ ਕਰਵਾਇਆ ਜਾਵੇ ਤਾਂ ਜੋ ਦੁਬਾਰਾ ਕੋਈ ਵਿਅਕਤੀ ਐਸੀ ਗਲਤੀ ਨਾ ਕਰੇ। ਜਥੇਦਾਰ ਨੇ ਸਖ਼ਤ ਤਾੜਨਾ ਕਰਦਿਆਂ ਕਿਹਾ ਕਿ ਚੋਣ ਰੈਲੀਆਂ ਵਿਚ ਧਰਮ ਸਬੰਧੀ ਬੋਲਣ ਲੱਗਿਆ ਸੰਕੋਚ ਕੀਤਾ ਜਾਵੇ ਤਾਂ ਕੇ ਗਲਤ ਬੋਲਣ ਨਾਲ ਕਿਸੇ ਦੀ ਵੀ ਧਾਰਮਿਕ ਭਾਵਨਾਵਾਂ ਨੂੰ ਠੇਸ ਨਾ ਪੁੱਜੇ।
ਉਨਾਂ ਨੇ ਕਿਹਾ ਕਿ ਗੁਰੂ ਪੰਥ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਛੇਕੇ ਗਏ ਵਿਅਕਤੀਆਂ ਨਾਲ ਮਿਲਵਰਤਨ ਰੱਖਣਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਦੀ ਉਲੰਘਣਾ ਹੈ।ਸਿੱਖ ਪੰਥ ਵੱਲੋਂ ਛੇਕੇ ਵਿਅਕਤੀ ਭਾਵੇਂ ਕੋਈ ਵੀ ਹੋਵੇ ਜਿਵੇਂ ਹਰਨੇਕ ਸਿੰਘ ਨੇਕੀ ਨਿਊਜ਼ੀਲੈਂਡ, ਗੁਰਬਖਸ਼ ਸਿੰਘ ਕਾਲਾ ਅਫਗਾਨਾ, ਸੁੱਚਾ ਸਿੰਘ ਲੰਗਾਹ ਆਦਿ ਨਾਲ ਮਿਲਵਰਤਨ ਰੱਖਣ ਤੋਂ ਸੰਗਤ ਨੂੰ ਪ੍ਰਹੇਜ਼ ਕਰਨਾ ਚਾਹੀਦਾ ਹੈ ਤਾਂ ਜੋ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੀ ਮਾਣ ਮਰਿਯਾਦਾ ਕਾਇਮ ਰਹਿ ਸਕੇ।
Check Also
ਖਾਲਸਾ ਯੂਨੀਵਰਸਿਟੀ ਵੱਲੋਂ ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’ ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ
ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …
Punjab Post Daily Online Newspaper & Print Media